05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਠੋਸ ਨੀਤੀਆਂ ਬਣਾਉਣਾ ਜ਼ਰੂਰੀ- ਕੁਲਵਿੰਦਰ ਸਿੰਘ ਅਰਨੋਂ

ਅਜੀਤ ਡੈਸਕ 05-07-2026
ਅਰਨੋਂ, 4 ਜੁਲਾਈ (ਦਰਸ਼ਨ ਸਿੰਘ ਪਰਮਾਰ)-ਪੰਜਾਬ ਅਤੇ ਦੇਸ਼ ਦੇ ਵਿਕਾਸ ਦਾ ਅਸਲ ਮਾਪਦੰਡ ਸਮਾਜ ਦੇ ਆਖ਼ਰੀ ਵਿਅਕਤੀ ਦੀ ਤਰੱਕੀ ’ਚ ਲੁਕਿਆ ਹੋਇਆ ਹੈ। ਅੱਜ ਵੀ ਵੱਡੀ ਗਿਣਤੀ ’ਚ ਕਿਸਾਨ, ਗਰੀਬ ਪਰਿਵਾਰ, ਪਛੜੇ ਵਰਗ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਿਦਿਆਰਥੀ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ । ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਵਰਗਾਂ ਦੀ ਜ਼ਿੰਦਗੀ ਦਾ ਮਿਆਰ ਉੱਚਾ ਚੁੱਕਣ ਲਈ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਤਾਂ ਜੋ ਇਨ੍ਹਾਂ ਵਰਗਾਂ ਦੇ ਲੋਕ ਸਹਿਮਾਇਨੇ ਵਿਚ ਦੇਸ਼ ਦੀ ਤਰੱਕੀ ਆਪਣਾ ਯੋਗਦਾਨ ਪਾ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੁਲਵਿੰਦਰ ਸਿੰਘ ਅਰਨੋਂ ਨੇ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਸਮੇਂ ਆਮ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਵਰਗ ਵਧ ਰਹੀਆਂ ਖੇਤੀ ਲਾਗਤਾਂ, ਕਰਜ਼ੇ ਦੇ ਬੋਝ, ਫਸਲਾਂ ਦੇ ਘੱਟ ਮੁੱਲ ਅਤੇ ਕੁਦਰਤੀ ਆਫ਼ਤਾਂ ਕਾਰਨ ਆਰਥਿਕ ਸੰਕਟ ’ਚੋਂ ਗੁਜ਼ਰ ਰਿਹਾ ਹੈ । ਕਿਸਾਨਾਂ ਦੀ ਆਮਦਨ ਵਧਾਉਣ ਲਈ, ਸਸਤੇ ਖੇਤੀ ਕਰਜ਼ੇ, ਫਸਲਾਂ ਦੀ ਲਾਭਕਾਰੀ ਕੀਮਤ ਅਤੇ ਖੇਤੀ ਸੰਬੰਧੀ ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣਾ ਸਰਕਾਰ ਦੀ ਪਹਿਲ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਗਰੀਬ ਅਤੇ ਪਛੜੇ ਵਰਗਾਂ ਦੇ ਪਰਿਵਾਰ ਅੱਜ ਵੀ ਬਿਹਤਰ ਸਿਹਤ, ਸਿੱਖਿਆ ਅਤੇ ਰੁਜ਼ਗਾਰ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ। ਸਮਾਜਿਕ ਅਤੇ ਆਰਥਿਕ ਬਰਾਬਰੀ ਨੂੰ ਯਕੀਨੀ ਬਣਾਉਣ ਲਈ ਸਰਕਾਰ ਨੂੰ ਕਲਿਆਣਕਾਰੀ ਯੋਜਨਾਵਾਂ ਦਾ ਦਾਇਰਾ ਹੋਰ ਵਧਾਉਣਾ ਚਾਹੀਦਾ ਹੈ ਤਾਂ ਜੋ ਹਰ ਲੋੜਵੰਦ ਪਰਿਵਾਰ ਤੱਕ ਸਰਕਾਰੀ ਸਹਾਇਤਾ ਪਹੁੰਚ ਸਕੇ। ਆਰਥਿਕ ਤੌਰ ’ਤੇ ਕਮਜ਼ੋਰ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ’ਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉੱਚ ਸਿੱਖਿਆ ਦੀ ਵਧ ਰਹੀ ਲਾਗਤ ਕਾਰਨ ਕਈ ਵਿਦਿਆਰਥੀ ਆਪਣੀ ਪੜ੍ਹਾਈ ਅਧੂਰੀ ਛੱਡਣ ਲਈ ਮਜਬੂਰ ਹੋ ਜਾਂਦੇ ਹਨ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਜ਼ਬੂਤ ਬਣਾਏ ਬਿਨਾਂ ਵਿਕਾਸ ਦੇ ਦਾਅਵੇ ਅਧੂਰੇ ਹਨ।
ਪਿਛਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ- ਅਮਰ ਸੰਘੇੜਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਨੂੰ ਯਾਦ ਕਰ ਰਹੇ ਪੰਜਾਬ ਵਾਸੀ : ਬੀਬੀ ਹਰਪ੍ਰੀਤ ਕੌਰ ਰਾਮਗੜ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।