05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਆਮ ਆਦਮੀ ਪਾਰਟੀ ਵਲੋਂ ਹੈਰੀ ਮੁਖਮੈਲਪੁਰ ਸਟੇਟ ਯੂਥ ਸੈਕਟਰੀ ਨਿਯੁਕਤ

ਅਜੀਤ ਡੈਸਕ 05-07-2026
ਘਨੌਰ, 4 ਜੁਲਾਈ (ਸਰਦਾਰਾ ਸਿੰਘ ਲਾਛੜੂ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਵਿਸਤਾਰ ਅਤੇ ਮਜ਼ਬੂਤੀ ਲਈ ਨਵੀਆਂ ਨਿਯੁਕਤੀਆਂ ਦੇ ਸਿਲਸਿਲੇ ਵਿਚ ਹੈਰੀ ਮੁਖਮੈਲਪੁਰ ਨੂੰ ਅਹਿਮ ਜ਼ਿੰਮੇਵਾਰੀ ਦਿੰਦਿਆਂ ਯੂਥ ਸਟੇਟ ਸੈਕਟਰੀ ਦੀ ਨਿਯੁਕਤੀ ਕੀਤੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਯੁਕਤੀ ’ਤੇ ਖੁਸ਼ੀ ਜ਼ਾਹਰ ਕਰਦਿਆਂ ਹੈਰੀ ਮੁਖਮੈਲਪੁਰ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ , ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦਾ ਦਿਲੋਂ ਧੰਨਵਾਦ ਕੀਤਾ ਹੈ। ਇਸ ਮੌਕੇ ਉਨ੍ਹਾਂ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਵੀ ਆਭਾਰ ਪ੍ਰਗਟਾਇਆ, ਜਿਨ੍ਹਾਂ ਨੇ ਉਨ੍ਹਾਂ ’ਤੇ ਵਿਸ਼ਵਾਸ ਪ੍ਰਗਟਾਇਆ ਹੈ। ਹੈਰੀ ਮੁਖਮੈਲਪੁਰ ਨੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਲਗਨ, ਮਿਹਨਤ, ਇਮਾਨਦਾਰੀ ਅਤੇ ਤਨ-ਮਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਸੇਵਾ ਲਈ ਹਮੇਸ਼ਾਂ ਸਮਰਪਿਤ ਰਹਿਣਗੇ। ਉਨ੍ਹਾਂ ਦਾ ਮੁੱਖ ਟੀਚਾ ਪਾਰਟੀ ਹਾਈਕਮਾਂਡ ਵਲੋਂ ਜਤਾਏ ਗਏ ਵਿਸ਼ਵਾਸ ’ਤੇ ਖਰਾ ਉਤਰਨਾ ਅਤੇ ਪਾਰਟੀ ਨੂੰ ਹੋਰ ਬੁਲੰਦੀਆਂ ’ਤੇ ਲੈ ਕੇ ਜਾਣਾ ਹੋਵੇਗਾ।
ਪਿਛਲੀ ਖ਼ਬਰ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਵਿਚ ਪਿੰਡ ਦੌਣ ਕਲਾਂ ਦੇ ਵੱਡੀ ਗਿਣਤੀ ਵਿਚ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਰਣਜੋ... ਅਗਲੀ ਖ਼ਬਰ ਪ੍ਰਾਇਮਰੀ ਸਕੂਲ ਲੌਟ ਵਿਖੇ ਕੁਲਵੰਤ ਸਿੰਘ ਨੇ ਬਤੌਰ ਸੀ.ਐਚ.ਟੀ. ਦਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।