05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਰਣਜੋਧ ਸਿੰਘ ਹਡਾਣਾ ਦੀ ਅਗਵਾਈ ਵਿਚ ਪਿੰਡ ਦੌਣ ਕਲਾਂ ਦੇ ਵੱਡੀ ਗਿਣਤੀ ਵਿਚ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਰਣਜੋਧ ਹਡਾਣਾ ਨੂੰ ਲੱਡੂਆਂ ਨਾਲ ਤੋਲਿਆ

ਅਜੀਤ ਡੈਸਕ 05-07-2026
ਬਹਾਦਰਗੜ੍ਹ, 4 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪਿੰਡ ਦੌਣ ਕਲਾਂ ਵਿਖੇ ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਵਿਚ ਅਤੇ ਸੀਨੀਅਰ ਆਗੂ ਰਛਪਾਲ ਸਿੰਘ ਦੇ ਯਤਨਾ ਸਦਕਾ ਵੱਡੀ ਗਿਣਤੀ ਵਿਚ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਪਿੰਡ ਪਹੁੰਚਣ ‘ਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦਾ ਪਿੰਡ ਵਾਸੀਆਂ ਵੱਲੋਂ ਖ਼ੁਸ਼ੀ ਵਿੱਚ ਲੱਡੂਆਂ ਨਾਲ ਤੋਲ ਕੇ ਸ਼ਾਨਦਾਰ ਸਵਾਗਤ ਕੀਤਾ ਗਿਆ।ਇਸ ਮੌਕੇ ਰਛਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਦਿਨ-ਰਾਤ ਲੋਕਾਂ ਦੇ ਵਿਚਕਾਰ ਰਹਿ ਕੇ ਸੇਵਾ ਕਰਨ ਦੀ ਕਾਰਜਸ਼ੈਲੀ ਤੋਂ ਹਲਕੇ ਦਾ ਹਰ ਵਰਗ ਬੇਹੱਦ ਪ੍ਰਭਾਵਿਤ ਹੈ। ਉਨ੍ਹਾਂ ਕਿਹਾ ਕਿ ਅੱਜ ਸੈਂਕੜੇ ਪਰਿਵਾਰਾਂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਵਿਰੋਧੀ ਪਾਰਟੀਆਂ ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਦੌਣ ਕਲਾਂ ਵਿਚ ਵਿਰੋਧੀਆਂ ਦਾ ਵਜੂਦ ਲਗਭਗ ਖ਼ਤਮ ਹੋ ਗਿਆ ਹੈ।ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਹਰ ਇੱਕ ਮੈਂਬਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਹਡਾਣਾ ਨੇ ਕਿਹਾ ਕਿ ਪਿੰਡ ਦੌਣ ਕਲਾਂ ਦੇ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਪਹਿਲ ਦੇ ਆਧਾਰ ‘ਤੇ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਪਿੰਡਾਂ ਦੀ ਨੁਹਾਰ ਬਦਲਣ ਵਿਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਦਕਾ ਸਨੌਰ ਹਲਕੇ ਵਿੱਚ ਆਮ ਆਦਮੀ ਪਾਰਟੀ ਨਾਲ ਲਗਾਤਾਰ ਲੋਕ ਜੁੜ ਰਹੇ ਹਨ । ਇਸ ਸਮਾਗਮ ਦੌਰਾਨ ਇਲਾਕੇ ਦੇ ਪ੍ਰਮੁੱਖ ਆਗੂ ਅਤੇ ਮੋਹਤਬਰ ਵਿਅਕਤੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ, ਜਿਨ੍ਹਾਂ ਵਿੱਚ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ,ਕਸ਼ਮੀਰ ਸਿੰਘ, ਜਸਵਿੰਦਰ ਸਿੰਘ, ਹਰਭਜਨ ਸਿੰਘ, ਬਲਦੀਪ ਸਿੰਘ, ਭੋਲਾ ਸਿੰਘ, ਧੀਰ ਚੰਦ, ਰਣਜੀਤ ਕੌਰ, ਰਣਦੇਵ ਸਿੰਘ, ਲਖਵੀਰ ਸਿੰਘ, ਪਿਆਰ ਸਿੰਘ, ਬਿੱਟੂ ਕੌਰ, ਹਰਦੀਪ ਕੌਰ, ਪਰਮਜੀਤ ਕੌਰ, ਕਰਮਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਵਲੰਟੀਅਰ ਤੇ ਪਿੰਡ ਨਿਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਮਾਮਲਾ ਨੰਗਲ ਸ਼ਹਿਰ ’ਚ ਪੀਲੀਏ ਦੇ ਵੱਡੀ ਮਾਤਰਾ ’ਚ ਸਾਹਮਣੇ ਆ ਰਹੇ ਕੇਸਾਂ ਦਾ ਸਿਹਤ ਵਿਭਾਗ ਦੀ ਟੀਮ ਵਲੋਂ ਘਰ-ਘਰ ਕੀਤੀ... ਅਗਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਹੈਰੀ ਮੁਖਮੈਲਪੁਰ ਸਟੇਟ ਯੂਥ ਸੈਕਟਰੀ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।