08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਦੇਸ਼ ਭਗਤੀ ਦੀ ਮਹਾਨ ਵਿਚਾਰਧਾਰਾ ਦਾ ਨਾਂਅ ਸੀ ਸ਼ਿਆਮਾ ਪ੍ਰਸਾਦ ਮੁਖਰਜੀ-ਲਾਲਪੁਰਾ

ਅਜੀਤ ਡੈਸਕ 07-07-2026
ਪਟਿਆਲਾ, 6 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਵਿਖੇ ਡਾ. ਸਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਵਸ ਦੇ ਸੰਬੰਧ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਡਾ. ਮੁਖਰਜੀ ਦੇ ਜੀਵਨ, ਉਨ੍ਹਾਂ ਦੇ ਸੰਘਰਸ਼ ਤੇ ਮਹਾਨ ਸ਼ਖ਼ਸੀਅਤ ਬਾਰੇ ਜਾਣੂ ਕਰਵਾਉਣਾ ਸੀ। ਇਸ ਵਿਸ਼ੇਸ਼ ਸਮਾਗਮ ਵਿਚ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਤੇ ਭਾਜਪਾ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘ਅੱਜ ਅਸੀਂ ਸਿਰਫ਼ ਇਕ ਮਹਾਨ ਵਿਅਕਤੀ ਦਾ ਜਨਮ ਦਿਵਸ ਨਹੀਂ ਮਨਾ ਰਹੇ, ਸਗੋਂ ਉਸ ਮਹਾਨ ਵਿਚਾਰਧਾਰਾ ਨੂੰ ਨਮਨ ਕਰ ਰਹੇ ਹਾਂ ਜਿਸ ਨੇ ਭਾਰਤ ਦੀ ਏਕਤਾ, ਅਖੰਡਤਾ ਤੇ ਵਿਕਾਸ ਲਈ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੱਤਾ।’ ਉਨ੍ਹਾਂ ਨੇ ਬੱਚਿਆ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਆਓ, ਅਸੀਂ ਸਾਰੇ ਮਿਲ ਕੇ ਡਾ. ਸਿਆਮਾ ਪ੍ਰਸਾਦ ਮੁਖਰਜੀ ਦੇ ਸੁਪਨਿਆਂ ਦਾ ਭਾਰਤ ਸਿਰਜਣ ਦਾ ਸੰਕਲਪ ਲਈਏ ਇਕ ਅਜਿਹਾ ਦੇਸ਼ ਜਿੱਥੇ ਹਰ ਨਾਗਰਿਕ ਨੂੰ ਬਰਾਬਰੀ ਦਾ ਮੌਕਾ ਮਿਲੇ, ਹਰ ਮਹਿਲਾ ਸਸ਼ਕਤ ਹੋਵੇ, ਹਰ ਖੇਤਰ ਦਾ ਵਿਕਾਸ ਹੋਵੇ ਤੇ ਸਮਾਜ ਵਿਚ ਆਪਸੀ ਭਾਈਚਾਰਾ ਮਜਬੂਤ ਹੋਵੇ। ਮਹਿਲਾ ਮੋਰਚਾ ਦੀ ਸੂਬਾਈ ਪ੍ਰਧਾਨ ਜੈਇੰਦਰ ਕੌਰ ਨੇ ਕਿਹਾ ‘ਕੇਂਦਰ ਸਰਕਾਰ ਵਲੋਂ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਲਈ ਅਹਿਮ ਉਪਰਾਲੇ ਕੀਤੇ ਗਏ ਹਨ। ਅੱਜ ਪ੍ਰਧਾਨ ਮੰਤਰੀ ਮੋਦੀ ਦੀ ਬਦੌਲਤ ਸਕੂਲੀ ਸਿਲੇਬਸ ਵਿਚ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਦਾ ਅਧਿਆਏ (ਚੈਪਟਰ) ਸ਼ਾਮਿਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਲਾਘਾਯੋਗ ਕਦਮ ਹੈ। ਸਮਾਗਮ ਦੌਰਾਨ ਪਟਿਆਲਾ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਵਿਜੇ ਕੁਮਾਰ ਕੂਕਾ, ਸੀਨੀਅਰ ਭਾਜਪਾਈ ਆਗੂ ਸੁਖਵਿੰਦਰਪਾਲ ਸਿੰਘ ਮਿੰਟਾ, ਜਨਰਲ ਸਕੱਤਰ ਸੰਦੀਪ ਮਲਹੋਤਰਾ, ਜਨਰਲ ਸਕੱਤਰ ਹੈਪੀ ਸ਼ਰਮਾ, ਮਹਿਲਾ ਮੋਰਚਾ ਪ੍ਰਧਾਨ ਮਨੀਸ਼ਾ ਉੱਪਲ, ਆਰ. ਕੇ. ਸਿੰਧੀ, ਸੌਰਵ ਸ਼ਰਮਾ, ਯੁਵਰਾਜ ਸ਼ਰਮਾ, ਦਲਬੀਰ ਰੰਧਾਵਾ, ਸ਼ੰਕਰ ਚੌਹਾਨ, ਦੇਵ ਪ੍ਰਕਾਸ਼ ਕਾਲੜਾ, ਸ਼ਿਵ ਕੁਮਾਰ ਸ਼ਰਮਾ, ਤੇਜਿੰਦਰ ਤੇਜੀ, ਇਮਰਾਨ ਖਾਨ ਤੇ ਗੁਰਤੇਜ ਸਿੱਧੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਾਜਿੰਦਰਾ ਹਸਪਤਾਲ ਅੱਗੇ ਬੱਤੀਆਂ ਕਾਰਨ ਲੱਗਦੇ ਜਾਮ ਤੋਂ ਮਰੀਜ਼ ਤੇ ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਵਕੀਲਾਂ ਵਲੋਂ ਅੱਜ ਤੋਂ ਅਦਾਲਤੀ ਕੰਮਕਾਜ ਠੱਪ, ਵਕੀਲ ਜਾਣਗੇ ਨੋ ਵਰਕ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।