10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਰਣਜੋਧ ਹਡਾਣਾ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ ਮਾਨ ਸਰਕਾਰ ਦੀ ‘ਮੁੱਖ ਮੰਤਰੀ ਮੁਫ਼ਤ ਤੀਰਥ ਯਾਤਰਾ ਯੋਜਨਾ’ ਪੰਜਾਬ ਦੇ ਲੋਕਾਂ ਲਈ ਵਰਦਾਨ ਸਾਬਤ ਹੋਈ-ਹਰਪ੍ਰੀਤ ਸਿੰਘ ਘੁੰਮਣ

ਅਜੀਤ ਡੈਸਕ 07-07-2026
ਬਹਾਦਰਗੜ੍ਹ, 6 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਤੀਰਥ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ‘ਮੁੱਖ ਮੰਤਰੀ ਮੁਫ਼ਤ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਇੰਚਾਰਜ ਸਨੌਰ ਰਣਜੋਧ ਹਡਾਣਾ ਦੀ ਅਗਵਾਈ ਵਿਚ ਪਿੰਡ ਹਸਨਪੁਰ ਪ੍ਰੋਹਤਾ, ਮਾਜਰੀ ਤੇ ਜਲਾਲਪੁਰ ਦੇ ਸ਼ਰਧਾਲੂਆਂ ਦਾ ਇਕ ਵਿਸ਼ਾਲ ਜਥਾ ਪਵਿੱਤਰ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਉਤਸ਼ਾਹ ਨਾਲ ਰਵਾਨਾ ਹੋਇਆ। ਜਥੇ ਨੂੰ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਨ੍ਹਾਂ ਤਿੰਨ ਬੱਸਾਂ ਨੂੰ ਰਵਾਨਾ ਕਰਨ ਵੇਲੇ ਇਲਾਕੇ ਦੇ ਪ੍ਰਮੁੱਖ ਆਗੂ, ਸਰਪੰਚ ਅਤੇ ਪੰਚਾਇਤ ਮੈਂਬਰ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ, ਜਿਨ੍ਹਾਂ ਵਿਚ ਗੁਰਦੇਵ ਸਿੰਘ ਵਿਰਕ, ਗੁਰਜੀਤ ਸਿੰਘ ਭੱਠਲਾ ਸਰਪੰਚ, ਰਾਣੀ ਕੌਰ ਸਰਪੰਚ ਮਾਜਰੀ, ਮਹਿਕਪ੍ਰੀਤ ਕੌਰ ਜਲਾਲਪੁਰ, ਗੁਰਕੀਰਤ ਸਿੰਘ ਸਰਪੰਚ ਹਸਨਪੁਰ ਪ੍ਰੋਹਤਾ, ਮੋਹਨ ਸਿੰਘ ਹਸਨਪੁਰ ਪ੍ਰੋਹਤਾ, ਜਸਪਾਲ ਸਿੰਘ ਜਲਾਲਪੁਰ ਤੇ ਵੱਡੀ ਗਿਣਤੀ ਵਿਚ ਪਾਰਟੀ ਦੇ ਵਲੰਟੀਅਰ ਤੇ ਪਿੰਡ ਨਿਵਾਸੀ ਸ਼ਾਮਿਲ ਸਨ। ਇਸ ਮੌਕੇ ਹਰਪ੍ਰੀਤ ਸਿੰਘ ਘੁੰਮਣ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ-ਹਿੱਤੂ ਸੋਚ ਸਦਕਾ ਅੱਜ ਪੰਜਾਬ ਦੇ ਬਜ਼ੁਰਗਾਂ ਅਤੇ ਪਰਿਵਾਰਾਂ ਨੂੰ ਆਪਣੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ।ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਵੀ ਇਸ ਸ਼ਲਾਘਾਯੋਗ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਪੀ. ਡੀ. ਏ. ਦੇ ਮੁੱਖ ਪ੍ਰਸ਼ਾਸਕ ਵਲੋਂ ਮੌਨਸੂਨ ਸੀਜ਼ਨ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਤੇ ਵੱਡੀ ਨਦੀ ਦੇ ਬੰਨ੍ਹਾਂ ਨੂੰ ਮਜ... ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ’ਚ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।