10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਅਜੀਤ ਡੈਸਕ 07-07-2026
ਪਟਿਆਲਾ, 6 ਜੁਲਾਈ (ਅ. ਸ. ਆਹਲੂਵਾਲੀਆ)-ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ। ਇਹ ਸਮਾਗਮ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ, ਖਾਲਸਾ ਮੁਹੱਲਾ ਪਟਿਆਲਾ ਦੇ ਸਹਿਯੋਗ ਨਾਲ ਪਟਿਆਲਾ ਤੇ ਅਮ੍ਰਿੰਤ ਸੰਚਾਰ ਸੇਵਾ ਸੁਸਾਇਟੀ, ਪਟਿਆਲਾ ਦੇ ਸਾਂਝੇ ਉੱਦਮ ਨਾਲ ਨੇਪਰੇ ਚਾੜ੍ਹਿਆ ਗਿਆ। ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਜਾਪ ਸਾਹਿਬ, ਮੁਹੱਲਾ ਕਲੇਰਾਂ ਪਟਿਆਲਾ ਵਿਖੇ ਕੀਤੀ ਗਈ। ਸਮਾਗਮ ਦੌਰਾਨ ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਕਾ 50 ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕਰਕੇ ਖੰਡੇ-ਬਾਟੇ ਦੀ ਪਾਹੁਲ ਪ੍ਰਾਪਤ ਕੀਤੀ ਅਤੇ ਗੁਰੂ ਦੇ ਲੜ ਲੱਗੇ। ਇਸ ਮੌਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆ।
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਨੂੰ ਖਤਮ ਕਰਨ ’ਚ ਲੋਕਾਂ ਦਾ ਮਿਲ ਰਿਹੈ ਪੂਰਨ ਸਹਿਯੋਗ-ਕਲਰਮਾਜਰੀ, ਨਾਗਪਾਲ... ਅਗਲੀ ਖ਼ਬਰ ਹਲਕਾ ਵਿਧਾਇਕ ਦੇਵ ਮਾਨ ਨੇ ਲੋਕ ਮਿਲਣੀ ਦੌਰਾਨ ਸਰੈਣਦਾਸ ਕਾਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।