28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸਾਬਕਾ ਵਿਧਾਇਕਾ ਬੀਬੀ ਲੂੰਬਾ ਵਲੋਂ ਦੀਪਕ ਚੌਹਾਨ ਨਾਲ ਹਲਕਾ ਦੇ ਵਿਕਾਸ ਕਾਰਜਾਂ ਸੰਬੰਧੀ ਚਰਚਾ

ਅਜੀਤ ਡੈਸਕ 09-07-2026
ਪਾਤੜਾਂ, 8 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)- ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਵਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਅਤੇ ਲਾਰਜ ਸਕੇਲ ਇੰਡਸਟਰੀ ਦੇ ਚੇਅਰਮੈਨ ਦੀਪਕ ਚੌਹਾਨ ਨਾਲ ਮੁਲਾਕਾਤ ਕਰਕੇ ਹਲਕਾ ਸ਼ਤਰਾਣਾ ਅੰਦਰ ਵਿਕਾਸ ਕਾਰਜਾਂ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਨੇ ਕਿਹਾ ਕਿ ਉਨਾ ਹਲਕਾ ਸ਼ੁਤਰਾਣਾ ਅੰਦਰ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਦੀਪਕ ਚੌਹਾਨ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਹੈ, ਜਿਸ ਤੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿਚ ਲਿਆ ਕੇ ਹਲਕਾ ਸ਼ੁਤਰਾਨਾ ਅੰਦਰ ਜਲਦ ਹੀ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ ਅਤੇ ਜੋ ਵੀ ਲੋਕਾਂ ਦੀਆਂ ਸਮੱਸਿਆਵਾਂ ਹਨ ਉਨ੍ਹਾਂ ਦਾ ਜਲਦ ਹੀ ਹੱਲ ਕੀਤਾ ਜਾਵੇਗਾ ।ਬੀਬੀ ਲੂੰਬਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਤਰੱਕੀ ਅਤੇ ਵਿਕਾਸ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਸਮੁੱਚੀ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਸਰਕਾਰ ਦੇ ਮੰਤਰੀ ਪੰਜਾਬ ਦੇ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਦੇਣ ਲਈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਰ ਸਮੇਂ ਤਿਆਰ ਰਹਿੰਦੇ ਹਨ। ਬੀਬੀ ਲੁੰਬਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਹਰ ਪਿੰਡ ਅੰਦਰ ਨਹਿਰੀ ਪਾਣੀ ਪਹੁੰਚਾ ਕੇ ਜਿੱਥੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ ਉੱਥੇ ਹੀ ਪੰਜਾਬ ਅੰਦਰ ਬਿਜਲੀ ਸਪਲਾਈ ਵਿੱਚ ਵੱਡਾ ਸੁਧਾਰ ਕਰਕੇ ਵੀ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਕਾਸ ਕਾਰਜ ਅਤੇ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਉਹਨਾਂ ਨੂੰ ਲਗਾਤਾਰ ਜਾਰੀ ਰੱਖਣ ਲਈ ਦੁਬਾਰਾ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਾ ਅਤੀ ਜਰੂਰੀ ਹੈ। ਇਸ ਮੌਕੇ ਇਹਨਾਂ ਨਾਲ ਵੱਖ-ਵੱਖ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਕੌਂਸਲ ਪਾਤੜਾਂ ਦੇ ਸਫ਼ਾਈ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਲਈ ਕੀਤੀ ਹੜਤਾਲ ਸ਼ੁਰੂ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ’ਤੇ ਨਿਹੰਗ ਸਿੰਘ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।