28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਨਗਰ ਕੌਂਸਲ ਪਾਤੜਾਂ ਦੇ ਸਫ਼ਾਈ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਲਈ ਕੀਤੀ ਹੜਤਾਲ ਸ਼ੁਰੂ

ਅਜੀਤ ਡੈਸਕ 09-07-2026
ਪਾਤੜਾਂ, 8 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)-ਨਗਰ ਕੌਂਸਲ ਪਾਤੜਾਂ ਦੇ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਬੁੱਧਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਹ ਹੜਤਾਲ ਪੰਜਾਬ ਭਰ ਵਿਚ ਸਫਾਈ ਸੇਵਕ ਯੂਨੀਅਨ ਦੇ ਆਹਵਾਨ ’ਤੇ ਕੀਤੀ ਜਾ ਰਹੀ ਹੈ। ਯੂਨੀਅਨ ਦੇ ਸਰਪ੍ਰਸਤ ਬਲਵਾਨ ਸਿੰਘ ਨੇ ਦੱਸਿਆ ਕਿ ਸਫ਼ਾਈ ਕਰਮਚਾਰੀ ਕਾਫੀ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਸਰਕਾਰ ਵਲੋਂ ਅਜੇ ਤੱਕ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੂੰ ਮਜਬੂਰੀ ਵਿਚ ਹੜਤਾਲ ਦਾ ਰਾਹ ਅਪਣਾਉਣਾ ਪਿਆ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਇਹ ਸੰਘਰਸ਼ 6 ਮਈ ਤੋਂ ਸ਼ੁਰੂ ਹੋਇਆ ਸੀ। ਇਸ ਤੋਂ ਬਾਅਦ ਸਰਕਾਰ ਵਲੋਂ 30 ਦਿਨਾਂ ਦਾ ਸਮਾਂ ਮੰਗਿਆ ਗਿਆ ਸੀ ਅਤੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਸਮਾਂ ਬੀਤਣ ਦੇ ਬਾਵਜੂਦ ਸਰਕਾਰ ਆਪਣੇ ਵਾਅਦੇ ’ਤੇ ਖਰੀ ਨਹੀਂ ਉਤਰੀ। ਉਨ੍ਹਾਂ ਇਹ ਵੀ ਦੱਸਿਆ ਕਿ ਖਰੜ ਵਿਚ ਹੋਈ ਮਹਾਂਰੈਲੀ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਚੀਫ ਸੈਕਟਰੀ ਨਾਲ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿਚ ਵੀ ਸਰਕਾਰ ਵਲੋਂ 10 ਤੋਂ 15 ਦਿਨਾਂ ਦਾ ਸਮਾਂ ਮੰਗਿਆ ਗਿਆ ਅਤੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਗਿਆ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਯੂਨੀਅਨ ਆਗੂਆਂ ਮੁਤਾਬਕ ਕਈ ਕਰਮਚਾਰੀ ਲੰਬੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਹਨ ਪਰ ਉਨ੍ਹਾਂ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ। ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਹੀ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਫੈਸਲਾ ਨਹੀਂ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਮਾਰਕੁੱਟ ਦੇ ਕੇਸ ’ਚੋਂ ਦੋਸ਼ੀ ਬਰੀ- ਐਡ. ਬਾਂਸਲ ਅਗਲੀ ਖ਼ਬਰ ਸਾਬਕਾ ਵਿਧਾਇਕਾ ਬੀਬੀ ਲੂੰਬਾ ਵਲੋਂ ਦੀਪਕ ਚੌਹਾਨ ਨਾਲ ਹਲਕਾ ਦੇ ਵਿਕਾਸ ਕਾਰਜਾਂ ਸੰਬੰਧੀ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।