14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਖੋਲ੍ਹਿਆ ਦਫਤਰ, ਨੀਰਜ ਜੈਨ ਕਾਂਗਰਸ ਬਨੂੜ ਦੇ ਸ਼ਹਿਰੀ ਪ੍ਰਧਾਨ ਨਿਯੁਕਤ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ-ਹਰਦਿਆਲ ਸਿੰਘ ਕੰਬੋਜ

ਅਜੀਤ ਡੈਸਕ 10-07-2026
ਬਨੂੜ, 9 ਜੁਲਾਈ (ਭੁਪਿੰਦਰ ਸਿੰਘ)-ਸੂਬੇ ਦੇ ਵੋਟਰਾਂ ਨੂੰ ਬਦਲਾਵ ਦੇ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦੇ ਹਰ ਵਰਗ ਦੇ ਲੋਕ ਦੁਖੀ ਹਨ ਅਤੇ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਹ ਪ੍ਰਗਟਾਵਾ ਹਲਕਾ ਰਾਜਪੁਰਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਹਾਈਕਮਾਨ ਵਲੋਂ ਚੋਣ ਮੈਨੀਫੈਸਟੋ ਦੇ ਉਪ ਚੇਅਰਮੈਨ ਨਿਯੁਕਤ ਕੀਤੇ ਗਏ ਹਰਦਿਆਲ ਸਿੰਘ ਕੰਬੋਜ ਨੇ ਬਨੂੜ ਵਿਖੇ ਕਾਂਗਰਸ ਪਾਰਟੀ ਦੇ ਦਫ਼ਤਰ ਦੇ ਉਦਘਾਟਨ ਮੌਕੇ ਪਾਰਟੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਦੌਰਾਨ ਕੀਤਾ। ਹਰਦਿਆਲ ਸਿੰਘ ਕੰਬੋਜ ਨੇ ਹਲਕੇ ਦੇ ਕਾਂਗਰਸੀ ਵਰਕਰਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ‘ਘਰ ਪਹੁੰਚਾਉਣ ਦਾ ਸੱਦਾ ਦਿੱਤਾ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾ ਕੇ ਸੂਬੇ ਅੰਦਰ ਬੰਦ ਪਏ ਵਿਕਾਸ ਕਾਰਜਾਂ ਨੂੰ ਚਾਲੂ ਕਰਵਾਇਆ ਜਾ ਸਕੇ। ਇਸ ਮੌਕੇ ਸਰਬਸੰਮਤੀ ਨਾਲ ਨੀਰਜ ਕੁਮਾਰ ਜੈਨ ਨੂੰ ਕਾਂਗਰਸ ਪਾਰਟੀ ਬਨੂੜ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਕਾਂਗਰਸ ਪਾਰਟੀ ਹਾਈਕਮਾਨ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਮੈਨੀਫੈਸਟੋ ਦਾ ਉਪ ਚੇਅਰਮੈਨ ਨਿਯੁਕਤ ਕਰਨ ਤੇ ਇਲਾਕੇ ਦੇ ਕਾਂਗਰਸੀ ਵਰਕਰਾਂ ਵਲੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੂੰ ਸਨਮਾਨਿਤ ਕਰਦਿਆਂ ਇਸ ਨਿਯੁਕਤੀ ਲਈ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਕਾਂਗਰਸ ਪਾਰਟੀ ਦੇ ਨਵੇਂ ਨਿਯੁਕਤ ਕੀਤੇ ਗਏ ਸ਼ਹਿਰੀ ਪ੍ਰਧਾਨ ਨੀਰਜ ਕੁਮਾਰ ਜੈਨ ਕੌਂਸਲਰਾਂ ਅਤੇ ਯੂਥ ਕਾਂਗਰਸ ਦੇ ਹਲਕਾ ਰਾਜਪੁਰਾ ਦਿਹਾਤੀ ਦੇ ਚੁਣੇ ਗਏ ਪ੍ਰਧਾਨ ਹਰਪ੍ਰੀਤ ਸਿੰਘ ਸੋਨਿਕ ਨੂੰ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਕਾਂਗਰਸੀ ਵਰਕਰਾਂ ਨੂੰ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚ ਜੁਟਣ ਦਾ ਸੱਦਾ ਦਿੱਤਾ। ਇਸ ਮੌਕੇ ਜਗਤਾਰ ਸਿੰਘ ਕੰਬੋਜ, ਕੁਲਵਿੰਦਰ ਸਿੰਘ ਭੋਲਾ, ਸੋਨੂ ਜੈਨ, ਪਿੰਕਾ ਜੈਨ, ਪ੍ਰੀਤਇੰਦਰ ਢੀਡਸਾ, ਬਲਦੀਪ ਬੱਲੂ, ਰਾਜੇਸ਼ ਵਰਮਾ, ਜੀਵਨ ਕੁਮਾਰ, ਦਵਿੰਦਰ ਜੈਨ, ਹਰਪ੍ਰੀਤ ਸਿੰਘ ਸੋਨਿਕ, ਅਭਿਸ਼ੇਕ ਜੈਨ, ਸੋਨੀ ਸੰਧੂ, ਹਰਵਿੰਦਰ ਬਿੱਲਾਂ, ਦਵਿੰਦਰ ਜੈਨ, ਟਕਸਾਲੀ ਆਗੂ ਨੰਬਰਦਾਰ ਪ੍ਰੇਮ ਕੁਮਾਰ ਮਾਣਕਪੁਰ, ਕੌਂਸਲਰ ਪ੍ਰੀਤੀ ਵਾਲੀਆ, ਵਰਿੰਦਰ ਸਿੰਘ ਢਿੱਲੋਂ, ਅਰਵਿੰਦ ਟੋਨੀ, ਸਚਿਨ ਜੈਨ, ਜੋਤੀ ਸੰਧੂ, ਆਸ਼ੂ ਕੇਬਲ ਵਾਲਾ, ਸ਼ੁਭਮ ਜੈਨ, ਰਾਜੂ ਮਠਿਆੜਾ, ਕਰਨੈਲ ਚੰਗੇਰਾ, ਦਰਸ਼ਨ ਸਿੰਘ, ਸਿਕੰਦਰ ਬਨੂੜ, ਮਲਕੀਤ ਸਿੰਘ ਉਪਲਹੇੜੀ, ਗੁਰਮੇਲ ਸਿੰਘ ਫੌਜੀ, ਰਕੇਸ਼ ਕੇਸੀ, ਦੀਦਾਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲੋਕਾਂ ਦੇ ਮੁੱਦਿਆਂ ’ਤੇ ਡਟ ਕੇ ਆਵਾਜ਼ ਉਠਾ ਰਹੇ ਹਨ ਅਰਵਿੰਦ ਕੇਜਰੀਵਾਲ-ਸੰਧੂ ਅਗਲੀ ਖ਼ਬਰ ਥਾਣਾ ਸਦਰ ਮੁਖੀ ਨਾਭਾ ਦੀ ਗੱਡੀ ਹੋਈ ਹਾਦਸਾਗ੍ਰਸਤ, ਥਾਣਾ ਮੁਖੀ ਗੰਭੀਰ ਫੱਟੜ, ਪਟਿਆਲਾ ਰੈਫਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।