14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਲੋਕਾਂ ਦੇ ਮੁੱਦਿਆਂ ’ਤੇ ਡਟ ਕੇ ਆਵਾਜ਼ ਉਠਾ ਰਹੇ ਹਨ ਅਰਵਿੰਦ ਕੇਜਰੀਵਾਲ-ਸੰਧੂ

ਅਜੀਤ ਡੈਸਕ 10-07-2026
ਸਨੌਰ, 9 ਜੁਲਾਈ (ਸੋਖਲ)-ਹਲਕਾ ਸਨੌਰ ਦੇ ਸੀਨੀਅਰ ‘ਆਪ’ ਆਗੂ ਤੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਿਰੋਧੀ ਧਿਰ ਦੇ ਆਗੂ ਵਜੋਂ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾ ਰਹੇ ਹਨ ਤੇ ਲੋਕਾਂ ਨਾਲ ਜੁੜੇ ਹਰ ਮੁੱਦੇ ਨੂੰ ਦੇਸ਼ ਪੱਧਰ ’ਤੇ ਜ਼ੋਰਦਾਰ ਢੰਗ ਨਾਲ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਨੀਟ ਪ੍ਰੀਖਿਆ ਦੇ ਪੇਪਰ ਲੀਕ ਮਾਮਲੇ ਦਾ ਵੀ ਆਮ ਆਦਮੀ ਪਾਰਟੀ ਵਲੋਂ ਡਟ ਕੇ ਵਿਰੋਧ ਕੀਤਾ। ਇਸ ਤੋਂ ਇਲਾਵਾ ਅਯੁੱਧਿਆ ਮੰਦਰ ਟਰੱਸਟ ਨਾਲ ਜੁੜੇ ਕਥਿਤ ਘਪਲਿਆਂ ਦੇ ਮਾਮਲੇ ਵਿਚ ਵੀ ਅਰਵਿੰਦ ਕੇਜਰੀਵਾਲ ਨੇ ਸਵਾਲ ਉਠਾ ਕੇ ਪਾਰਦਰਸ਼ਤਾ ਦੀ ਮੰਗ ਕੀਤੀ ਹੈ। ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਦੀ E20 ਇਥੈਨੋਲ ਨੀਤੀ ’ਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕੇਜਰੀਵਾਲ ਨੇ ਕਿਹਾ, “ਮੋਦੀ ਸਰਕਾਰ ਇਥੈਨੋਲ ਦੇ ਮਾਮਲੇ ਵਿਚ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। E20 ਨੂੰ ਜ਼ਬਰਦਸਤੀ ਲਾਗੂ ਕਰਕੇ ਉਹ 30 ਕਰੋੜ ਵਾਹਨਾਂ ਨੂੰ ਖਤਰੇ ਵਿਚ ਕਿਉਂ ਪਾ ਰਹੀ ਹੈ?” ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਮਾਮਲੇ ‘ਤੇ ਸਪੱਸ਼ਟੀਕਰਨ ਦੇਵੇ।
ਪਿਛਲੀ ਖ਼ਬਰ ਜਗਰਾਉਂ ਦਾ ਐੱਸ.ਟੀ.ਪੀ ਪ੍ਰੋਜੈਕਟ ਬਣੇਗਾ ਦੇਸ਼ ਲਈ ਮਿਸਾਲ-ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਗਲੀ ਖ਼ਬਰ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਖੋਲ੍ਹਿਆ ਦਫਤਰ, ਨੀਰਜ ਜੈਨ ਕਾਂਗਰਸ ਬਨੂੜ ਦੇ ਸ਼ਹਿਰੀ ਪ੍ਰਧਾਨ ਨਿਯੁਕਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।