14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਰੰਗਲਾ ਬਣਾ ਸਕਦੀ ਹੈ-ਲੱਖਾ ਲਲੀਣਾ

ਅਜੀਤ ਡੈਸਕ 10-07-2026
ਸਨੌਰ, 9 ਜੁਲਾਈ (ਸੋਖਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਲੱਖਾਂ ਲਖਵਿੰਦਰ ਸਿੰਘ ਲਲੀਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਉਹ ਸਿਆਸੀ ਪਾਰਟੀ ਹੈ ਜੋ ਪੰਜਾਬ ਨੂੰ ਮੁੜ ਖੁਸ਼ਹਾਲ ਤੇ ਰੰਗਲਾ ਪੰਜਾਬ ਬਣਾਉਣ ਦੀ ਸਮਰੱਥਾ ਰੱਖਦੀ ਹੈ। ਲੱਖਾਂ ਲਖਵਿੰਦਰ ਸਿੰਘ ਲਲੀਣਾ ਨੇ ਕਿਹਾ ਕਿ ਜੇਕਰ ਭਵਿੱਖ ਵਿਚ ਪਾਰਟੀ ਹਾਈਕਮਾਨ ਉਨ੍ਹਾਂ ਨੂੰ ਹਲਕਾ ਸਨੌਰ ਤੋਂ ਚੋਣ ਲੜਨ ਦੀ ਜ਼ਿੰਮੇਵਾਰੀ ਸੌਂਪਦੀ ਹੈ ਤਾਂ ਉਹ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਹਲਕੇ ਦੇ ਲੋਕਾਂ ਦੀ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਸਨੌਰ ਉਨ੍ਹਾਂ ਦੀ ਜਨਮ ਭੂਮੀ ਹੈ ਤੇ ਉਹ ਇਲਾਕੇ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਜਾਣਦੇ ਹਨ। ਇਸ ਲਈ ਲੋਕਾਂ ਦੇ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੱਤੀ ਜਾਵੇਗੀ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਸੰਘਰਸ਼ ਕਰਦਾ ਆ ਰਿਹਾ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਤੇ ਲੋਕ-ਹਿੱਤ ਵਾਲੇ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ। ਅਖੀਰ ’ਚ ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨਾਲ ਵੀ ਲੰਮੇ ਸਮੇਂ ਤੱਕ ਕੰਮ ਕੀਤਾ।
ਪਿਛਲੀ ਖ਼ਬਰ ਸਿਵਲ ਡਿਫੈਂਸ ਤੇ ਫਸਟ ਏਡ ’ਚ ਸਿਖਲਾਈ ਪ੍ਰਾਪਤ ਅਧਿਆਪਕ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਦੀ ਤਿਆਰੀ ਨੂੰ ਮਜ਼ਬੂਤ ਕਰਨਗੇ: ਡ... ਅਗਲੀ ਖ਼ਬਰ ਰਾਜਾ ਵੜਿੰਗ ਨਾਲ ਮੁਲਾਕਾਤ ਕਰਕੇ ਨਛੱਤਰ ਸਿੰਘ ਅਰਾਈਂਮਾਜਰਾ ਨੇ ਹਲਕੇ ਅੰਦਰ ਪਾਰਟੀ ਦੀਆਂ ਸਰਗਰਮੀਆਂ ਸੰਬੰਧੀ ਦਿੱਤੀ ਜਾਣਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।