14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

‘ਸਤਲੁਜ’ ਫਿਲਮ ਦਾ ਓ.ਟੀ.ਟੀ. ਪਲੇਟਫਾਰਮ ਤੋਂ ਹਟਾਇਆ ਜਾਣਾ ਅਣਐਲਾਨੀ ਸੈਂਸਰਸ਼ਿਪ ਦਾ ਪ੍ਰਤੀਕ-ਰੱਖੜਾ, ਐਡ. ਸ਼ਾਹਪੁਰ

ਅਜੀਤ ਡੈਸਕ 10-07-2026
ਭਾਦਸੋਂ, 9 ਜੁਲਾਈ (ਪ੍ਰਦੀਪ ਦੰਦਰਾਲਾ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਜ਼ਿਲ੍ਹਾ ਪਟਿਆਲਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਅਤੇ ਹਲਕਾ ਨਾਭਾ ਦੇ ਇੰਚਾਰਜ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਕਿ ‘ਸਤਲੁਜ’ ਫਿਲਮ ਨੂੰ ਓ.ਟੀ.ਟੀ. ਪਲੇਟਫਾਰਮ ਤੋਂ ਹਟਾਇਆ ਜਾਣਾ ਦੇਸ਼ ਵਿੱਚ ਅਣਐਲਾਨੀ ਸੈਂਸਰਸ਼ਿਪ ਅਤੇ ਪ੍ਰਗਟਾਵੇ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਹੈ। ਆਗੂਆਂ ਨੇ ਕਿਹਾ ਕਿ ਇਹ ਫਿਲਮ ਅਸਲ ਵਿਚ ‘ਪੰਜਾਬ 95’ ਦੇ ਨਾਮ ਹੇਠ ਬਣਾਈ ਗਈ ਸੀ, ਜੋ ਪੰਜਾਬ ਵਿਚ ਵਾਪਰੀਆਂ ਸੱਚੀਆਂ ਘਟਨਾਵਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮਨੁੱਖੀ ਅਧਿਕਾਰ ਵਿੰਗ ਦੇ ਜਨਰਲ ਸਕੱਤਰ ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ ’ਤੇ ਆਧਾਰਿਤ ਹੈ।ਉਨ੍ਹਾਂ ਕਿਹਾ ਕਿ ਜਦੋਂ ਫਿਲਮ ਨੂੰ ਬਦਲੇ ਹੋਏ ਨਾਮ ‘ਸਤਲੁਜ’ ਨਾਲ ਓ.ਟੀ.ਟੀ. ਪਲੇਟਫਾਰਮ ’ਤੇ ਜਾਰੀ ਕੀਤਾ ਗਿਆ ਤਾਂ ਉਸ ਨੂੰ ਮਹਿਜ਼ 48 ਘੰਟਿਆਂ ਦੇ ਅੰਦਰ ਹਟਾ ਦਿੱਤਾ ਗਿਆ। ਇਹ ਘਟਨਾ ਦਰਸਾਉਂਦੀ ਹੈ ਕਿ ਅੱਜ ਵੀ ਸਿੱਖਾਂ ਨਾਲ ਸੰਬੰਧਤ ਇਤਿਹਾਸਕ ਸੱਚਾਈ ਨੂੰ ਲੋਕਾਂ ਸਾਹਮਣੇ ਆਉਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੇ ਸਰਕਾਰਾਂ ਸੱਚ ਨੂੰ ਸਾਹਮਣੇ ਆਉਣ ਤੋਂ ਹੀ ਰੋਕਣਗੀਆਂ ਤਾਂ ਇਨਸਾਫ਼ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ? ਦੋਹਾਂ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਕੁਝ ਫਿਲਮਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਰਿਲੀਜ਼ ਕੀਤਾ ਜਾਂਦਾ ਹੈ, ਪਰ ਦੂਜੇ ਪਾਸੇ ਸਿੱਖਾਂ ਨਾਲ ਵਾਪਰੇ ਘਟਨਾਕ੍ਰਮ ’ਤੇ ਆਧਾਰਿਤ ਫਿਲਮਾਂ ਨੂੰ ਲਗਾਤਾਰ ਰੋਕਿਆ ਜਾਂਦਾ ਹੈ, ਜੋ ਬਰਾਬਰੀ ਅਤੇ ਨਿਰਪੱਖਤਾ ਦੇ ਸਿਧਾਂਤਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਅੰਤ ਵਿੱਚ ਰੱਖੜਾ ਅਤੇ ਸ਼ਾਹਪੁਰ ਨੇ ਕੇਂਦਰ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਫਿਲਮ ਨੂੰ ਇਸ ਦੇ ਅਸਲੀ ਨਾਮ ‘ਪੰਜਾਬ 95’ ਨਾਲ, ਬਿਨਾਂ ਕਿਸੇ ਬੇਲੋੜੀ ਤਬਦੀਲੀ ਦੇ, ਤੁਰੰਤ ਰਿਲੀਜ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ ।
ਪਿਛਲੀ ਖ਼ਬਰ 14 ਨੂੰ ਪੰਜਾਬ ਬਿਜਲੀ ਨਿਗਮ ਦੀਆਂ ਸਬ ਡਵੀਜ਼ਨਾਂ ’ਤੇ ਰੈਲੀਆਂ ਕੀਤੀਆਂ ਜਾਣਗੀਆਂ-ਚਾਹਲ ਅਗਲੀ ਖ਼ਬਰ ਸਿਵਲ ਡਿਫੈਂਸ ਤੇ ਫਸਟ ਏਡ ’ਚ ਸਿਖਲਾਈ ਪ੍ਰਾਪਤ ਅਧਿਆਪਕ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਦੀ ਤਿਆਰੀ ਨੂੰ ਮਜ਼ਬੂਤ ਕਰਨਗੇ: ਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।