09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਪ੍ਰੀਤੀ ਜੈਨ ਨੇ ਨਗਰ ਕੌਂਸਲ ਪਾਤੜਾਂ ਦੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਅਜੀਤ ਡੈਸਕ 11-07-2026
ਪਾਤੜਾਂ, 10 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਨਗਰ ਕੌਂਸਲ ਪਾਤੜਾਂ ਦੇ ਅਹੁਦੇਦਾਰਾਂ ਦੀ ਬੀਤੇ ਦਿਨੀਂ ਹੋਈ ਚੋਣ ਦੌਰਾਨ ਵਾਰਡ ਨੰਬਰ 15 ਤੋਂ ਜਿੱਤ ਕੇ ਕੌਸਲਰ ਬਣੇ ਪ੍ਰੀਤੀ ਜੈਨ ਨੂੰ ਸੀਨੀਅਰ ਮੀਤ ਪ੍ਰਧਾਨ ਚਣਿਆ ਗਿਆ ਸੀ। ਨਗਰ ਕੌਸਲ ਪ੍ਰਧਾਨ ਚੁਣੇ ਗਏ ਅੰਮ੍ਰਿਤਪਾਲ ਸਿੰਘ ਕਾਲੇਕਾ ਦੇ ਅਹੁਦਾ ਸੰਭਾਲਣ ਦਾ ਨੋਟੀਫੀਕੇਸ਼ਨ ਹੋਣ ਤੱਕ ਪ੍ਰੀਤੀ ਜੈਨ ਨੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਸ਼ਹਿਰ ਦੇ ਕੌਂਸਲਰਾਂ, ਨਗਰ ਕੌਸਲ ਕਰਮਚਾਰੀਆਂ ਤੇ ਜਥੇਬੰਦੀਆਂ ਵਲੋਂ ਪ੍ਰੀਤੀ ਜੈਨ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭਗਵਤ ਦਿਆਲ ਨਿੱਕਾ ਦੀ ਨੂੰਹ ਤੇ ਨਗਰ ਕੌਂਸਲ ਪਾਤੜਾਂ ਦੇ ਦੂਜੀ ਵਾਰ ਕੌਂਸਲਰ ਬਣੇ ਪ੍ਰੀਤੀ ਜੈਨ ਨੇ ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਕੌਂਸਲ ਦੇ ਪ੍ਰਧਾਨ ਬਣੇ ਅੰਮ੍ਰਿਤਪਾਲ ਸਿੰਘ ਕਾਲੇਕਾ ਦੀ ਅਗਵਾਈ ਵਿਚ ਬਣੀ ਸਮੁੱਚੀ ਟੀਮ ਸ਼ਹਿਰ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਾਲ-ਨਾਲ ਸ਼ਹਿਰ ਦੇ ਸੁੰਦਰੀਕਰਨ ਵੱਲ ਵਿਸ਼ੇਸ਼ ਧਿਆਨ ਦੇਵੇਗੀ। ਉਨ੍ਹਾਂ ਕਿਹਾ ਕਿ ਆਪਣੀ ਪਿਛਲੀ ਟਰਮ ਦੌਰਾਨ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਸ਼ਹਿਰ ਵਿਚ ਇਕ ਸੁੰਦਰ ਪਾਰਕ ਬਣੇ ਅਤੇ ਇਸ ਦੀ ਫਾਈਲ ਵੀ ਲਗਪਗ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਲਦੀ ਸ਼ਹਿਰ ਨੂੰ ਇਕ ਸੁੰਦਰ ਪਾਰਕ ਦੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦਾ ਪ੍ਰਬੰਧ ਤੇ ਟ੍ਰੈਫਿਕ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਇਸ ਦੌਰਾਨ ‘ਆਪ’ ਆਗੂ ਭਗਵਤ ਦਿਆਲ ਨਿੱਕਾ ਨੇ ਆਮ ਆਦਮੀ ਪਾਰਟੀ ਦੀ ਹਾਈਕਮਾਨ ਤੇ ਸਮੂਹ ਕੌਂਸਲਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਮਾਨ ਸਨਮਾਨ ਸ਼ਹਿਰ ਵਾਸੀਆਂ ਤੇ ਕੌਂਸਲਰਾਂ ਨੇ ਉਨ੍ਹਾਂ ਦੇ ਪਰਿਵਾਰ ਨੂੰ ਦਿੰਦਿਆਂ ਜ਼ਿੰਮੇਵਾਰੀ ਸੌਪੀ ਹੈ ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਿਭਾਇਆ ਜਾਵੇਗਾ। ਇਸ ਮੌਕੇ ਈ. ਓ. ਬਲਜਿੰਦਰ ਸਿੰਘ, ਮੀਤ ਪ੍ਰਧਾਨ ਰੇਣੂ ਵਧਵਾ, ਸੀਨੀਅਰ ਆਗੂ ਕੁਲਦੀਪ ਸਿੰਘ ਬਿੱਟੂ ਬੰਦੇਸ਼ਾ, ਕੌਂਸਲਰ ਪਰਮਜੀਤ ਕੌਰ, ਕੌਂਸਲਰ ਕ੍ਰਿਸ਼ਨ ਸਿੰਘ, ਮਦਨ ਲਾਲ ਗੋਇਲ ਤੇ ਅਸ਼ੋਕ ਕੁਮਾਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਹਲਕਾ ਘਨੌਰ ’ਚ ਪਾਣੀ ਦਾ ਦੋਹਰਾ ਸੰਕਟ, ਹੜ੍ਹਾਂ ਦੀ ਮਾਰ ਹੇਠ ਪਿੰਡ ਤੇ ਫਸਲਾਂ ਧਰਤੀ ਹੇਠਲਾ ਪਾਣੀ ਹੋਇਆ ਜ਼ਹਿਰੀਲਾ ਅਗਲੀ ਖ਼ਬਰ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ-ਡਾ. ਹਿਮਾਂਸ਼ੂ ਅਗਰਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।