10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਚੇਅਰਮੈਨ ਤੇਜਿੰਦਰ ਮਹਿਤਾ ਸ੍ਰੀ ਕਾਲੀ ਦੇਵੀ ਮਾਤਾ ਮੰਦਰ ਵਿਖੇ ਹੋਏ ਨਤਮਸਤਕ

ਅਜੀਤ ਡੈਸਕ 11-07-2026
ਪਟਿਆਲਾ, 10 ਜੁਲਾਈ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਸ੍ਰੀ ਕਾਲੀ ਦੇਵੀ ਮਾਤਾ ਮੰਦਰ ਵਿਖੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਪਰੰਤ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਫੰਡਾਂ ਨਾਲ ਮੰਦਰ ਵਿਖੇ ਚੱਲ ਰਹੇ ਨਵਨਿਰਮਾਣ ਕਾਰਜਾਂ ਦਾ ਨਿਰੀਖਣ ਕਰਦਿਆਂ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ, ਆਰਕੀਟੈਕਟ ਤੇ ਮੰਦਰ ਮੈਨੇਜਰ ਨੇ ਮੰਦਰ ਵਿਖੇ ਚੱਲ ਰਹੇ ਨਵ-ਨਿਰਮਾਣ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਤੇਜਿੰਦਰ ਮਹਿਤਾ ਨੇ ਕਿਹਾ ਕਿ ਸ੍ਰੀ ਕਾਲੀ ਦੇਵੀ ਮਾਤਾ ਮੰਦਰ ਕਰੋੜਾਂ ਸ਼ਰਧਾਲੂਆਂ ਦੀ ਆਸਥਾ ਦਾ ਕੇਂਦਰ ਹੋਣ ਦੇ ਨਾਲ-ਨਾਲ ਪਟਿਆਲਾ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਵੀ ਅਹਿਮ ਪ੍ਰਤੀਕ ਹੈ। ਇਸ ਪਾਵਨ ਧਾਮ ਦਾ ਵਿਕਾਸ ਅਤੇ ਸੁੰਦਰਤਾ ਪੰਜਾਬ ਸਰਕਾਰ ਦੀਆਂ ਪ੍ਰਾਥਮਿਕਤਾਵਾਂ ਵਿਚ ਸ਼ਾਮਿਲਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਧਾਰਮਿਕ, ਇਤਿਹਾਸਕ ਅਤੇ ਵਿਰਾਸਤੀ ਸਥਾਨਾਂ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਕੜੀ ਤਹਿਤ ਸ੍ਰੀ ਕਾਲੀ ਦੇਵੀ ਮਾਤਾ ਮੰਦਰ ਦੇ ਨਵਨਿਰਮਾਣ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਅਗਰਵਾਲ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਤ੍ਰਿਲੋਕ ਜੈਨ, ਰਾਮਗੜ੍ਹੀਆ ਵੈਲਫੇਅਰ ਬੋਰਡ ਦੇ ਸਟੇਟ ਮੈਂਬਰ ਅਮਰਜੀਤ ਸਿੰਘ ਰਾਮਗੜੀਆ, ਹਰ ਹਰ ਮਹਾਂਦੇਵ ਸੰਮਤੀ ਦੇ ਸਕੱਤਰ ਸੁਰਿੰਦਰ ਕੁਮਾਰ ਤਨੇਜਾ, ਉਪ ਪ੍ਰਧਾਨ ਰਾਜੀਵ ਕੁਮਾਰ ਰਾਓ, ਮਨਜੀਤ ਸਿੰਘ ਢਿਲੋਂ, ਟਰੇਡ ਕਮਿਸ਼ਨ ਪਟਿਆਲਾ ਦੇ ਮੈਂਬਰ ਨਿਰਮਲ ਝਨੇੜੀ, ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਸੁਮਿਤ ਟਕੇਜਾ, ਯੂਥ ਆਗੂ ਸੁਰਿੰਦਰ ਨਿੱਕੂ, ਸ਼ਿਵ ਸ਼ੰਕਰ ਸੇਵਾ ਕਲੱਬ ਦੇ ਪ੍ਰਧਾਨ ਜਿਮੀ ਆਹੂਜਾ, ਕ੍ਰਿਸ਼ਨ ਰਥ ਯਾਤਰਾ ਸੰਮਤੀ ਦੇ ਰਾਕੇਸ਼ ਮੰਗਲਾ, ਪ੍ਰਦੀਪ ਗੁਪਤਾ, ਸ਼ਾਮ ਲਾਲ, ਧੀਰਜ ਗੋਇਲ, ਆਸ਼ੂ ਗਰਗ, ਵਰਸ਼ਾ ਗੋਇਲ, ਮੰਥਨ ਅਵੇਅਰਨੈੱਸ ਸੁਸਾਇਟੀ ਦੇ ਰਾਕੇਸ਼ ਕੁਮਾਰ, ਹਰੀਸ਼ ਕੁਮਾਰ ਤੇ ਓਮ ਪ੍ਰਕਾਸ਼ ਸਿੰਗਲਾ ਸਮੇਤ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਟ ਕੀਤਾ ਆਪਣਾ ਨਾਵਲ ਅਗਲੀ ਖ਼ਬਰ ਦਰਜਨਾਂ ਪਿੰਡਾਂ ਲਈ ਸਰਾਪ ਸਿੱਧ ਹੋਵੇਗਾ ਦੁੱਧੜ ਵਿਖੇ ਲੱਗਣ ਵਾਲਾ ਕੰਪਰੈਸਡ ਬਾਇਓ ਪਲਾਂਟ-ਭਾਨਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।