10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

50 ਗ੍ਰਾਮ ਅਫੀਮ ਸਮੇਤ ਇਕ ਕਾਬੂ, ਮਾਮਲਾ ਦਰਜ

ਅਜੀਤ ਡੈਸਕ 11-07-2026
ਨਾਭਾ,10 ਜੁਲਾਈ (ਜਗਨਾਰ ਸਿੰਘ ਦੁਲੱਦੀ)-ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਲੈ ਕੇ ਰੋਜ਼ਾਨਾ ਲਗਾਤਾਰ ਨਸ਼ਾ ਵੇਚਣ ਵਾਲੇ ਪੱਧਰ ਪੁਰਸ਼ਾਂ ਉੱਪਰ ਸਿਕੰਜਾ ਕਸਿਆ ਜਾ ਰਿਹਾ ਹੈ, ਜਿਸ ਤਹਿਤ ਪਿਛਲੇ ਕੁਝ ਦਿਨਾਂ ਤੋਂ ਥਾਣਾ ਸਦਰ ਪੁਲਿਸ ਵਲੋਂ ਨਸ਼ੇੜੀ ਤਸਕਰਾਂ ਖ਼ਿਲਾਫ਼ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ, ਜਿਸ ਦੇ ਚਲਦਿਆਂ ਥਾਣਾ ਸਦਰ ਅਧੀਨ ਪੈਂਦੀ ਰੋਹਟੀ ਪੁੱਲ ਪੁਲਿਸ ਚੌਕੀ ਦੇ ਇੰਚਾਰਜ ਬੂਟਾ ਸਿੰਘ ਚੱਠਾ ਵਲੋਂ ਬਲਵਿੰਦਰ ਸਿੰਘ ਨਾਂਅ ਦੇ ਵਿਅਕਤੀ ਕੋਲੋਂ 50 ਗ੍ਰਾਮ ਅਫੀਮ ਫੜੀ ਗਈ ਹੈ। ਇਸ ਸੰਬੰਧੀ ਪੁਲਿਸ ਚੌਕੀ ਦੇ ਇੰਚਾਰਜ ਬੂਟਾ ਸਿੰਘ ਚੱਠਾ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ, ਜਿਸ ਦੌਰਾਨ ਉਨ੍ਹਾਂ ਨੇ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਅਫੀਮ ਬਰਾਮਦ ਹੋਈ। ਉਨਾਂ ਦੱਸਿਆ ਕਿ ਅਫੀਮ ਸਮੇਤ ਕਾਬੂ ਕੀਤੇ ਗਏ ਵਿਅਕਤੀ ਬਲਵਿੰਦਰ ਸਿੰਘ ਉੱਪਰ ਮੁਕਦਮਾ ਦਰਜ ਕਰਨ ਉਪਰੰਤ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਪਿਛਲੀ ਖ਼ਬਰ ਸੇਵਾ ਮੁਕਤ ਤਹਿਸੀਲਦਾਰ ਦਰਸ਼ਨ ਸਿੰਘ ਸਿੱਧੂ ਵਲੋਂ ਰਾਜਾ ਵੜਿੰਗ ਤੇ ਭੁਪੇਸ਼ ਬਘੇਲ ਨਾਲ ਮੁਲਾਕਾਤ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੂੰ ਮਿਲਿਆ ਆਲ ਇੰਡੀਆ ਕਾਂਗਰਸ ਦਾ ਬੈੈਸਟ ਪ੍ਰਫਾਰਮਰ ਐਵਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।