10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਨਿਰਮਲ ਸਿੰਘ ਭੱਟੀਆ ਵਲੋਂ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ

ਅਜੀਤ ਡੈਸਕ 11-07-2026
ਸਨੌਰ, 10 ਜੁਲਾਈ (ਸੋਖਲ)-ਬੈਂਕ ਫਿਨਕੋ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਭੱਟੀਆ ਨੇ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤ, ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਤੇ ਆਉਣ ਵਾਲੀਆਂ ਰਾਜਨੀਤਿਕ ਗਤੀਵਿਧੀਆਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਨਿਰਮਲ ਸਿੰਘ ਭੱਟੀਆ ਨੇ ਹਲਕਾ ਸਨੌਰ ਨਾਲ ਜੁੜੇ ਲੋਕ ਮੁੱਦਿਆਂ, ਵਿਕਾਸ ਕਾਰਜਾਂ ਤੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਪੰਜਾਬ ਕਾਂਗਰਸ ਇੰਚਾਰਜ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਰਹੀ ਹੈ ਤੇ ਪਾਰਟੀ ਵਰਕਰਾਂ ਨੂੰ ਇਕਜੁੱਟ ਕਰਕੇ ਹਰ ਵਰਗ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਇਆ ਜਾਵੇਗਾ। ਭੱਟੀਆ ਨੇ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।ਇਸ ਮੌਕੇ ਸਾਬਕਾ ਵਿਧਾਇਕ ਜੱਸੀ ਖੰਗੂੜਾ, ਐਡਵੋਕੇਟ ਨਵਜੋਤ ਸਿੰਘ ਭੱਟੀਆ ਤੇ ਅਮਨਦੀਪ ਕੌਰ ਖੰਗੂੜਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਗ੍ਰਿਫ਼ਤਾਰ ਅਗਲੀ ਖ਼ਬਰ ਬਿਨਾਂ ਕਿਸੇ ਲਾਲਚ ਦੇ ਦਿਨ-ਰਾਤ ਮਿਹਨਤ ਕਰਨ ਵਾਲੇ ਜੁਝਾਰੂ ਵਰਕਰ ਹੀ ਪਾਰਟੀ ਦੀ ਅਸਲ ਰੀੜ੍ਹ ਦੀ ਹੱਡੀ-ਚੇਅਰਮੈਨ ਜੱਸੀ ਸੋਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।