10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਗ੍ਰਿਫ਼ਤਾਰ

ਅਜੀਤ ਡੈਸਕ 11-07-2026
ਪਾਤੜਾਂ, 10 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪੁਲਿਸ ਚੌਕੀ ਬਾਦਸ਼ਾਹਪੁਰ ਦੇ ਮੁਖੀ ਨਿਸ਼ਾਨ ਸਿੰਘ ਦੀ ਅਗਵਾਈ ‘ਚ ਪੁਲਿਸ ਪਾਰਟੀ ਨੇ ਇਕ ਔਰਤ ਨੂੰ ਕਾਬੂ ਕਰਕੇ ਉਸ ਤੋਂ ਨਸ਼ੀਲੀਆਂ ਗੋਲੀਆਂ ਫੜ ਲੈਣ ਦਾ ਦਾਅਵਾ ਕੀਤਾ ਹੈ ਤੇ ਇਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਥਾਣਾ ਘੱਗਾ ਦੇ ਮੁਖੀ ਜੈਦੀਪ ਸ਼ਰਮਾ ਨੇ ਦੱਸਿਆ ਕਿ ਥਾਣੇਦਾਰ ਨਿਸ਼ਾਨ ਸਿੰਘ ਦੀ ਅਗਵਾਈ ’ਚ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਧੂਹੜੀਆਂ ਨੇੜੇ ਇਕ ਔਰਤ ਨੂੰ ਸ਼ੱਕ ਦੇ ਅਸ਼ਾਰ ’ਤੇ ਰੋਕ ਕੇ ਚੈਕ ਕੀਤਾ ਅਤੇ ਉਸ ਤੋਂ 105 ਨਸ਼ੀਲੀਆ ਗੋਲੀਆ ਬਰਾਮਦ ਹੋਈਆਂ ਅਤੇ ਇਸ ਦੀ ਪਹਿਚਾਣ ਪੰਮੀ ਰਾਣੀ ਵਾਸੀ ਪਿੰਡ ਦੇਧਨਾ ਵਜੋਂ ਹੋਈ ਹੈ। ਇਸ ਨੂੰ ਗ੍ਰਿਫਤਾਰ ਕਰਕੇ ਇਸ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਇਸ ਤੋਂ ਹੋਰ ਪੁੱਛ ਪੜਤਾਲ ਲਈ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ।
ਪਿਛਲੀ ਖ਼ਬਰ ਸਤਲੁਜ ਫਿਲਮ ’ਤੇ ਲਗਾਈ ਪਾਬੰਦੀ ਖ਼ਿਲਾਫ਼ ਤੇ ਇਨਸਾਫ ਲਈ ਮੋਮਬੱਤੀ ਮਾਰਚ ਅੱਜ ਅਗਲੀ ਖ਼ਬਰ ਨਿਰਮਲ ਸਿੰਘ ਭੱਟੀਆ ਵਲੋਂ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।