13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਪੰਜਾਬ ਦੇ ਬੀ. ਐੱਲ. ਓ. ਅਧਿਆਪਕਾਂ ਦੀਆਂ ਪ੍ਰੇਸ਼ਾਨੀਆਂ ’ਤੇ ਗੌਰ ਕਰੇ ਸਰਕਾਰ-ਜਤਿੰਦਰ ਸਿੰਘ ਰਾਜੂ

ਅਜੀਤ ਡੈਸਕ 12-07-2026
ਨਾਭਾ, 11 ਜੁਲਾਈ (ਜਗਨਾਰ ਸਿੰਘ ਦੁਲੱਦੀ) ਹਲਕਾ ਨਾਭਾ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਆਗੂ ਜਤਿੰਦਰ ਸਿੰਘ (ਰਾਜੂ) ਕਾਰਜਕਾਰੀ ਮੈਂਬਰ ਜ਼ਿਲ੍ਹਾ ਕਮੇਟੀ ਪਟਿਆਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਹੁਤ ਸਾਰੇ ਅਧਿਆਪਕਾਂ ਨੂੰ ਪੜ੍ਹਾਉਣ ਦੇ ਨਾਲ-ਨਾਲ ਬੂਥ ਲੈਵਲ ਅਫ਼ਸਰ (BLO) ਦੀਆਂ ਜ਼ਿੰਮੇਵਾਰੀਆਂ ਵੀ ਨਿਭਾਉਣੀਆਂ ਪੈਂਦੀਆਂ ਹਨ। ਉਨਾਂ ਕਿਹਾ ਕਿ ਵੋਟਰ ਸੂਚੀਆਂ ਦੀ ਤਿਆਰੀ, ਸੋਧ, ਘਰ-ਘਰ ਜਾ ਕੇ ਤਸਦੀਕ ਕਰਨਾ ਤੇ ਚੋਣਾਂ ਨਾਲ ਸੰਬੰਧਤ ਸਾਰੇ ਹੀ ਕੰਮ ਅਕਸਰ ਅਧਿਆਪਕਾਂ ਨੂੰ ਸੌਂਪੇ ਜਾਂਦੇ ਹਨ, ਜਿਸ ਕਰਕੇ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਰਾਜੂ ਨੇ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ ਗੈਰ-ਅਕਾਦਮਿਕ ਕੰਮਾਂ ਕਰਕੇ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ, ਅਧਿਆਪਕਾਂ ਦਾ ਕੀਮਤੀ ਸਮਾਂ ਵਿਦਿਆਰਥੀਆਂ ਨੂੰ ਪੜ੍ਹਾਉਣ ਦੀ ਬਜਾਏ ਚੋਣੀ ਡਿਊਟੀਆਂ ਵਿਚ ਲੱਗ ਜਾਂਦਾ ਹੈ, ਜਿਸ ਨਾਲ ਬੱਚਿਆਂ ਦੀ ਸਿੱਖਿਆ ’ਤੇ ਵੀ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਅਧਿਆਪਕਾਂ ਨੂੰ ਸਕੂਲ ਸਮੇਂ ਤੋਂ ਬਾਅਦ ਜਾਂ ਛੁੱਟੀਆਂ ਵਾਲੇ ਦਿਨ ਵੀ ਬੀ. ਐਲ. ਓ. ਦੀ ਡਿਊਟੀ ਕਰਨੀ ਪੈਂਦੀ ਹੈ, ਜਿਸ ਨਾਲ ਉਨ੍ਹਾਂ ਦਾ ਪਰਿਵਾਰਕ ਤੇ ਨਿੱਜੀ ਜੀਵਨ ਦਾ ਸੰਤੁਲਨ ਵੀ ਵਿਗੜ ਜਾਂਦਾ ਹੈ।
ਪਿਛਲੀ ਖ਼ਬਰ ਅਕਾਲੀ ਦਲ ਸੁਤੰਤਰ ਨੇ ਕਰਵਾਇਆ ਸ਼ਹੀਦਾਂ ਦੀ ਯਾਦ ਵਿਚ ਸਾਲਾਨਾ ਸਮਾਗਮ ਅਗਲੀ ਖ਼ਬਰ ਛੁੱਟੀ ਵਾਲੇ ਦਿਨ ਸਕੂਲ ਬੁਲਾਉਣ ’ਤੇ ਭੜਕੇ ਅਧਿਆਪਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।