13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨਾਲ ਸਰਬਪ੍ਰੀਤ ਸਿੰਘ ਘਲੋੜੀ ਦੀ ਮੁਲਾਕਾਤ

ਅਜੀਤ ਡੈਸਕ 12-07-2026
ਸਨੌਰ, 11 ਜੁਲਾਈ (ਸੋਖਲ)-ਯੂਥ ਕਾਂਗਰਸ ਦੇ ਸਟੇਟ ਜਨਰਲ ਸਕੱਤਰ ਤੇ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਸਰਬਪ੍ਰੀਤ ਸਿੰਘ ਘਲੋੜੀ ਨੇ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਚੱਲ ਰਹੀਆਂ ਗਤੀਵਿਧੀਆਂ ਤੇ ਹਲਕਾ ਸਨੌਰ ਨਾਲ ਸੰਬੰਧਿਤ ਲੋਕ ਭਲਾਈ ਦੇ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਸਰਬਪ੍ਰੀਤ ਸਿੰਘ ਘਲੋੜੀ ਨੇ ਹਲਕੇ ਦੇ ਲੋਕਾਂ ਨਾਲ ਜੁੜੇ ਅਹਿਮ ਮਸਲਿਆਂ ਤੇ ਪਾਰਟੀ ਵਰਕਰਾਂ ਦੀਆਂ ਭਾਵਨਾਵਾਂ ਤੋਂ ਵੀ ਪੰਜਾਬ ਕਾਂਗਰਸ ਇੰਚਾਰਜ ਨੂੰ ਜਾਣੂ ਕਰਵਾਇਆ। ਇਸ ਮੌਕੇ ਭੁਪੇਸ਼ ਬਘੇਲ ਨੇ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਦੇ ਹਰ ਵਰਗ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਵਚਨਬੱਧ ਹੈ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਨੌਜਵਾਨ ਆਗੂਆਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਸਰਬਪ੍ਰੀਤ ਸਿੰਘ ਘਲੋੜੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਲੋਕ-ਪੱਖੀ ਸੋਚ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕ ਇਕ ਵਾਰ ਫਿਰ ਕਾਂਗਰਸ ਪਾਰਟੀ ’ਤੇ ਆਪਣਾ ਭਰੋਸਾ ਪ੍ਰਗਟ ਕਰਨਗੇ ਮੁਲਾਕਾਤ ਨੂੰ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਹਲਕਾ ਸਨੌਰ ਵਿਚ ਕਾਂਗਰਸ ਦੀਆਂ ਸਰਗਰਮੀਆਂ ਨੂੰ ਹੋਰ ਗਤੀ ਦੇਣ ਵੱਲ ਇਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਸ਼ਹੀਦ ਜਸਵੰਤ ਸਿੰਘ ਖਾਲੜਾ ’ਤੇ ਬਣੀ ਫ਼ਿਲਮ ‘ਸਤਲੁਜ’ ਦਿਖਾਈ ਜਾਵੇਗੀ ਪਿੰਡ ਪਿੰਡ- ਮਵੀ ਅਗਲੀ ਖ਼ਬਰ ਡੀ. ਟੀ. ਐੱਫ. ਦੇ ਸੱਦੇ ’ਤੇ ਐੱਸ. ਆਈ. ਆਰ ਅਧੀਨ ਜਾਰੀ ਨਾਦਰਸ਼ਾਹੀ ਫਰਮਾਨ ਦੀਆਂ ਸਾੜੀਆਂ ਕਾਪੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।