13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਕਾਂਗਰਸ ਦੇ ਹਰਿੰਦਰ ਸਿੰਘ ਵਿਰਕ ਵਲੋਂ ਇੰਚਾਰਜ ਭੁਪੇਸ਼ ਬਘੇਲ ਤੇ ਪ੍ਰਧਾਨ ਵੜਿੰਗ ਨਾਲ ਮੁਲਾਕਾਤ

ਅਜੀਤ ਡੈਸਕ 12-07-2026
ਘਨੌਰ, 11 ਜੁਲਾਈ (ਸਰਦਾਰਾ ਸਿੰਘ ਲਾਛੜੂ)-ਚੰਡੀਗੜ੍ਹ ਵਿਖੇ ਹਲਕਾ ਘਨੌਰ ਦੇ ਸੀਨੀਅਰ ਕਾਂਗਰਸੀ ਆਗੂ ਹਰਿੰਦਰ ਸਿੰਘ ਵਿਰਕ ਨੇ ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਤੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਹਲਕਾ ਘਨੌਰ ਦੇ ਮੌਜੂਦਾ ਸਿਆਸੀ ਹਾਲਾਤਾਂ, ਸੰਗਠਨਾਤਮਕ ਮਜ਼ਬੂਤੀ ਤੇ ਪਾਰਟੀ ਦੀਆਂ ਭਵਿੱਖੀ ਗਤੀਵਿਧੀਆਂ ਬਾਰੇ ਵਿਸਤਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੁਲਾਕਾਤ ਦੌਰਾਨ ਹਲਕੇ ਦੀਆਂ ਮੁੱਖ ਚੁਣੌਤੀਆਂ ਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਗੰਭੀਰ ਚਰਚਾ ਕੀਤੀ ਗਈ। ਪਾਰਟੀ ਦੇ ਉੱਚ ਆਗੂਆਂ ਨੇ ਹਰਿੰਦਰ ਸਿੰਘ ਵਿਰਕ ਤੇ ਹਲਕਾ ਘਨੌਰ ਦੇ ਸਮੂਹ ਵਰਕਰਾਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਆਗੂਆਂ ਨੇ ਪਾਰਟੀ ਹਾਈਕਮਾਂਡ ਦੇ ਫੈਸਲਿਆਂ ‘ਤੇ ਪੂਰਨ ਵਿਸ਼ਵਾਸ ਪ੍ਰਗਟਾਉਂਦਿਆਂ ਆਉਣ ਵਾਲੇ ਸਮੇਂ ਵਿਚ ਇਕਜੁੱਟ ਹੋ ਕੇ ਚੱਲਣ ਦਾ ਅਹਿਦ ਲਿਆ। ਹਰਿੰਦਰ ਸਿੰਘ ਵਿਰਕ ਨੇ ਕਿਹਾ ਕਿ ਪਾਰਟੀ ਵਰਕਰਾਂ ਦੇ ਮੇਲ-ਮਿਲਾਪ ਨਾਲ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਪਹਿਲਾਂ ਨਾਲੋਂ ਵੀ ਵਧੇਰੇ ਬੁਲੰਦੀਆਂ ‘ਤੇ ਲਿਜਾਇਆ ਜਾਵੇਗਾ।
ਪਿਛਲੀ ਖ਼ਬਰ ਅਣਪਛਾਤਿਆਂ ਵਲੋਂ ਨੌਜਵਾਨ ’ਤੇ ਚਲਾਈ ਗੋਲੀ ਅਗਲੀ ਖ਼ਬਰ ਡੀ. ਸੀ. ਵਲੋਂ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਤਿਆਰੀਆਂ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।