14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਸਿਆਸੀ ਰੰਜਿਸ਼ ਤਹਿਤ ਮੇਰੇ ਤੇ ਮੇਰੇ 72 ਸਾਲਾ ਪਿਤਾ ’ਤੇ ਨਾਜਾਇਜ਼ ਪਰਚੇ ਦਰਜ ਕਰਵਾਏ ਗਏ-ਅਮਨ ਢੋਟ

ਅਜੀਤ ਡੈਸਕ 13-07-2026

 ਸਨੌਰ, 12 ਜੁਲਾਈ (ਸੋਖਲ)-ਹਲਕਾ ਸਨੌਰ ਦੇ ਭਾਜਪਾ ਆਗੂ ਅਮਨਦੀਪ ਸਿੰਘ ਅਮਨ ਢੋਟ ਨੇ ਆਪਣੇ ਸਾਥੀਆਂ ਸਮੇਤ ਪ੍ਰੈੱਸ ਕਾਨਫਰੰਸ ਕਰਕੇ ਆਪਣੇ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਚੱਲ ਰਹੇ ਵਿਵਾਦ ਤੇ ਵੱਖ-ਵੱਖ ਮਾਮਲਿਆਂ ਸੰਬੰਧੀ ਆਪਣਾ ਪੱਖ ਰੱਖਿਆ। ਇਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਕੁਝ ਸਰਪੰਚਾਂ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਿਹਾ ਜਾ ਰਿਹਾ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਹੀ ਆਗੂ ਹਨ ਪਰ ਅਮਨ ਢੋਟ ਉਨ੍ਹਾਂ ਨੂੰ ਭਾਜਪਾ ’ਚ ਬਿਨਾਂ ਦੱਸੇ ਲੈ ਗਏ ਹਨ ਅਜਿਹੇ ਦਾਅਵੇ ਕੀਤੇ ਜਾ ਰਹੇ ਹਨ । ਪ੍ਰੈੱਸ ਕਾਨਫਰੰਸ ਦੌਰਾਨ ਅਮਨ ਢੋਟ ਨੇ ਇਕ ਆਡੀਓ ਰਿਕਾਰਡਿੰਗ ਮੀਡੀਆ ਨੂੰ ਸੁਣਾਈ। ਉਨ੍ਹਾਂ ਦਾ ਦਾਅਵਾ ਕੀਤਾ ਕਿ ਇਸ ਵਿਚ ਇਕ ਸਰਪੰਚ ਕਹਿ ਰਿਹਾ ਹੈ ਕਿ ਉਨ੍ਹਾਂ ਨੂੰ ਪਰਚੇ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ, ਜਿਸ ਕਾਰਨ ਉਹ ਆਪਣੇ ਆਪ ਨੂੰ ਆਮ ਆਦਮੀ ਪਾਰਟੀ ਦੇ ਆਗੂ ਦਾ “ਇਮਾਨਦਾਰ ਸਿਪਾਹੀ” ਦੱਸਣ ਲਈ ਮਜਬੂਰ ਹੋਏ। ਅਮਨ ਢੋਟ ਨੇ ਕਿਹਾ ਕਿ ਅਸਲ ਵਿਚ ਇਹ ਸਰਪੰਚ ਡਰ ਤੇ ਕਥਿਤ ਦਬਾਅ ਕਾਰਨ ਅਜਿਹਾ ਕਹਿ ਰਹੇ ਹਨ। ਇਸ ਮੌਕੇ ਅਮਨ ਢੋਟ ਨੇ ਕੁਝ ਸਰਪੰਚਾਂ ਦੀਆਂ ਸੈਲਫੀਆਂ ਤੇ ਹੋਰ ਤਸਵੀਰਾਂ ਵੀ ਪੱਤਰਕਾਰਾਂ ਸਾਹਮਣੇ ਦਿਖਾਈਆਂ। ਉਨ੍ਹਾਂ ਦਾਅਵਾ ਕੀਤਾ ਕਿ ਇਹ ਤਸਵੀਰਾਂ ਤੇ ਆਡੀਓ ਰਿਕਾਰਡਿੰਗ ਉਨ੍ਹਾਂ ਦੇ ਦਾਅਵਿਆਂ ਦੀ ਪੁਸ਼ਟੀ ਕਰਦੀਆਂ ਹਨ ਅਤੇ ਲੋਕਾਂ ਸਾਹਮਣੇ ਸੱਚਾਈ ਰੱਖਣ ਲਈ ਹੀ ਇਹ ਸਮੱਗਰੀ ਪੇਸ਼ ਕੀਤੀ ਗਈ ਹੈ। ਅਮਨ ਢੋਟ ਨੇ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਵਲੋਂ ਸਿਆਸੀ ਰੰਜਿਸ਼ ਤਹਿਤ ਉਨ੍ਹਾਂ ਖ਼ਿਲਾਫ਼ ਨਾਜਾਇਜ਼ ਪਰਚੇ ਦਰਜ ਕਰਵਾਏ ਗਏ ਹਨ ਤੇ ਹਲਕੇ ਦਾ ਮਾਹੌਲ ਖ਼ਰਾਬ ਕੀਤਾ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕੋਈ ਰਜਿਸਟਰੀ ਗਲਤ ਤਰੀਕੇ ਨਾਲ ਹੋਈ ਹੈ ਤਾਂ ਇਸ ਸੰਬੰਧੀ ਸੰਬੰਧਿਤ ਤਹਿਸੀਲ ਅਧਿਕਾਰੀਆਂ ਦੀ ਜ਼ਿੰਮੇਵਾਰੀ ਵੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇਕ ਮਾਮਲੇ ਵਿਚ ਉਨ੍ਹਾਂ ਦਾ ਨਾਂਅ ਸ਼ਾਮਿਲ ਨਾ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਜੇਲ੍ਹ ਵਿਚ ਰਹਿਣਾ ਪਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਹੁਕਮਾਂ ਵਿਚ ਉਨ੍ਹਾਂ ਖ਼ਿਲਾਫ਼ ਦਰਜ ਮਾਮਲਿਆਂ ਨੂੰ ਸਿਆਸੀ ਰੰਜਿਸ਼ ਨਾਲ ਪ੍ਰੇਰਿਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਮੇਰੇ ਪਿਤਾ 72 ਸਾਲ ਦੇ ਹਨ ਉਨ੍ਹਾਂ ’ਤੇ ਵੀ ਨਾਜਾਇਜ਼ ਪਰਚੇ ਕਰਵਾਏ।

ਪਿਛਲੀ ਖ਼ਬਰ ਬੀ. ਪੀ. ਟੀ. ਚੌਥੇ ਸਾਲ ’ਚ ਪਹਿਲਾ ਸਥਾਨ ਹਾਸਿਲ ਕਰ ਕਸ਼ਿਸ਼ ਮਾਹਨਾ ਬਣੀ ਗੋਲਡ ਮੈਡਲਿਸਟ ਪੰਜਾਬ ਦੇ ਰਾਜਪਾਲ ਕਟਾਰੀਆ ਤੇ... ਅਗਲੀ ਖ਼ਬਰ ‘ਸਤਲੁਜ’ ਫ਼ਿਲਮ ’ਤੇ ਪਾਬੰਦੀ ਖ਼ਿਲਾਫ਼ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਤੋਂ ਕੱਢਿਆ ਰੋਸ ਮਾਰਚ ਹਜ਼ਾਰਾਂ ਲਾਵਾਰਿਸ ਲਾਸ਼ਾਂ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।