14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਨਸ਼ਾ ਵੇਚਣ ਤੋਂ ਰੋਕਣ ਵਾਲਿਆਂ ’ਤੇ ਦੋ ਦਰਜਨ ਵਿਅਕਤੀਆਂ ਨੇ ਕੀਤਾ ਹਮਲਾ

ਅਜੀਤ ਡੈਸਕ 13-07-2026

 ਪਟਿਆਲਾ, 12 ਜੁਲਾਈ (ਮਨਦੀਪ ਸਿੰਘ ਖਰੌੜ)-ਸਥਾਨਕ ਮਾਰਕਲ ਕਾਲੋਨੀ ’ਚ 2 ਨੌਜਵਾਨਾਂ ਨੇ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਫ਼ੋਨ ਕਰ ਕੇ 2 ਦਰਜਨ ਦੇ ਕਰੀਬ ਵਿਅਕਤੀਆਂ ਨੂੰ ਮੌਕੇ ’ਤੇ ਬੁਲਾ ਕੇ ਰੋਕਣ ਵਾਲਿਆਂ ਦੀ ਕੁੱਟਮਾਰ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ’ਚ ਪੁਲਿਸ ਨੇ 25 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਕੋਤਵਾਲੀ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਇਸ ਸੰਬੰਧੀ ਸ਼ਿਕਾਇਤਕਰਤਾ ਅਸੀਸ ਬਾਂਸਲ ਨੇ ਪੁਲਿਸ ਨੂੰ ਦੱਸਿਆ ਕਿ ਰਾਤੀਂ 10.30 ਵਜੇ ਦੇ ਕਰੀਬ ਉਹ ਆਪਣੇ ਦੋਸਤ ਨਾਲ ਕਾਲੋਨੀ ’ਚ ਘੁੰਮ ਰਿਹਾ ਸੀ ਤਾਂ ਇਸ ਦੌਰਾਨ 2 ਰੇਹੜੀਆਂ ’ਤੇ ਦੋ ਵਿਅਕਤੀ ਨਸ਼ਾ ਵੇਚ ਰਹੇ ਸਨ, ਜਿਨ੍ਹਾਂ ਦੀ ਉਨ੍ਹਾਂ ਨੇ ਵੀਡੀਓ ਬਣਾ ਲਈ ਤੇ ਜਦੋਂ ਉਨ੍ਹਾਂ ਮੁਲਜ਼ਮਾਂ ਨੂੰ ਨਸ਼ਾ ਵੇਚਣ ਤੋਂ ਰੋਕਿਆ ਤਾਂ ਉਨ੍ਹਾਂ ਨੇ ਫ਼ੋਨ ਕਰ ਕੇ 25 ਦੇ ਕਰੀਬ ਅਣਪਛਾਤੇ ਵਿਅਕਤੀਆਂ ਨੂੰ ਬੁਲਾ ਲਿਆ ਤੇ ਜੋ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਜਾਨੋਂ ਮਾਰਨ ਦੀ ਨਿਯਤ ਨਾਲ ਉਨ੍ਹਾਂ ਦਾ ਪਿੱਛਾ ਕਰਨ ਲੱਗ ਪਏ। ਇਸ ਦੌਰਾਨ ਇਕ ਮੁਲਜ਼ਮ ਨੇ ਉਨ੍ਹਾਂ ’ਤੇ ਵਗਾਹ ਕੇ ਤਲਵਾਰ ਮਾਰੀ ਜਿਹੜੀ ਕਿ ਸ਼ਿਕਾਇਤਕਰਤਾ ਦੇ ਸਿਰ ’ਤੇ ਲੱਗੀ ਤੇ ਉਹ ਡਿਗ ਗਿਆ। ਇਸ ਦੌਰਾਨ ਹੋਰ ਮੁਲਜ਼ਮ ਨੇ ਬਾਂਸਲ ਦੇ ਦੋਸਤ ਦੀ ਬਾਂਹ ’ਤੇ ਰਾੜ ਮਾਰੀ ਅਤੇ ਬਾਅਦ ’ਚ ਦੋਨੋਂ ਦੋਸਤਾਂ ਨੂੰ ਹਮਲਾ ਕਰ ਕੇ ਸੱਟਾਂ ਮਾਰੀਆਂ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਮੁੱਢਲੀ ਜਾਂਚ ਉਪਰੰਤ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪਰ ਹਾਲੇ ਤਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਨਸ਼ਾ ਵੇਚਣ ਵਾਲੇ ਵਿਅਕਤੀ ਕੌਣ ਸੀ ਤੇ ਕੀ ਉਹ ਪਹਿਲੀ ਵਾਰੀ ਮਾਰਕਲ ਕਾਲੋਨੀ ’ਚ ਆਏ ਸੀ ਜਾਂ ਫੇਰ ਉਹ ਇਸ ਤੋਂ ਪਹਿਲਾਂ ਵੀ ਇੱਥੇ ਆਉਂਦੇ ਸੀ।

ਪਿਛਲੀ ਖ਼ਬਰ ਚੇਅਰਮੈਨ ਹਰਚੰਦ ਸਿੰਘ ਬਰਸਟ ਗੁਰਦੁਆਰਾ ਪਾਤਿਸ਼ਾਹੀਂ ਨੌਂਵੀ ਗੜ੍ਹੀ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਲਾਇਨਜ਼ ਕਲੱਬ ਸਮਾਣਾ ਰੋਇਲ ਦੇ ਖੇਤਰੀ ਚੇਅਰਪਰਸਨ ਸਿੰਗਲਾ ਵਲੋਂ ਪੀ. ਐਸ. ਟੀ. ਸਕੂਲਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।