14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਚੇਅਰਮੈਨ ਹਰਚੰਦ ਸਿੰਘ ਬਰਸਟ ਗੁਰਦੁਆਰਾ ਪਾਤਿਸ਼ਾਹੀਂ ਨੌਂਵੀ ਗੜ੍ਹੀ ਸਾਹਿਬ ਵਿਖੇ ਹੋਏ ਨਤਮਸਤਕ

ਅਜੀਤ ਡੈਸਕ 13-07-2026

 ਸਮਾਣਾ, 12 ਜੁਲਾਈ (ਸਾਹਿਬ ਸਿੰਘ)-ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਗੁਰਦੁਆਰਾ ਸਾਹਿਬ ਪਾਤਿਸ਼ਾਹੀਂ ਨੌਂਵੀ ਗੜ੍ਹੀ ਸਾਹਿਬ ਸਮਾਣਾ ਵਿਖੇ ਨਤਮਸਤਕ ਹੋਏ। ਗੁਰੂ ਘਰ ਵਿਖੇ ਹਾਜ਼ਰੀ ਭਰਦਿਆਂ ਉਨ੍ਹਾਂ ਨੇ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਸਰਬੱਤ ਦੇ ਭਲੇ ਅਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ। ਸ. ਬਰਸਟ ਨੇ ਗੁਰਦੁਆਰਾ ਸਾਹਿਬ ਵਿਖੇ ਸੰਤ ਬਾਬਾ ਬਲਬੀਰ ਸਿੰਘ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਵੱਖ-ਵੱਖ ਧਾਰਮਿਕ ਵਿਸ਼ਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਸੰਤ ਬਾਬਾ ਬਲਬੀਰ ਸਿੰਘ ਨੇ ਹਰਚੰਦ ਸਿੰਘ ਬਰਸਟ ਵਲੋਂ ਗੁਰਦੁਆਰਾ ਗੜ੍ਹੀ ਸਾਹਿਬ ਵਾਲੀ ਮੁੱਖ ਸੜਕ ਦਾ ਨਿਰਮਾਣ ਕਰਵਾਉਣ ਲਈ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਬਾਬਾ ਜੀ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਗੁਰੂ ਘਰ ਨਤਮਸਤਕ ਹੋਣ ਆਉਣ ਵਾਲੀ ਸੰਗਤ ਤੇ ਸਥਾਨਕ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਲੰਬੇ ਸਮੇਂ ਦੀ ਮੰਗ ਪੂਰੀ ਹੋਈ ਹੈ। ਸ. ਬਰਸਟ ਨੇ ਸੰਤ ਬਾਬਾ ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੰਗਤਾਂ ਨੂੰ ਹਰ ਸੰਭਵ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਬਾਬਾ ਜੀ ਨੇ ਬਰਸਟ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਨਿਸ਼ਾਨ ਚੀਮਾ ਕੌਂਸਲਰ, ਰਸ਼ਪਾਲ ਸਿੰਘ ਸਰਪੰਚ ਮਿਆਲ ਕਲਾਂ, ਪ੍ਰਿੰਸ ਵਿਰਕ ਵੜੈਚ ਪੱਤੀ, ਸ਼ਾਮ ਲਾਲ ਦੱਤ ਤੇ ਗੁਰਮੇਲ ਸਿੰਘ ਬਲਾਕ ਪ੍ਰਧਾਨ ਚੱਕ ਅੰਮ੍ਰਿਤਸਰ ਸਮੇਤ ਇਲਾਕਾ ਵਾਸੀ ਮੌਜੂਦ ਸਨ।

ਪਿਛਲੀ ਖ਼ਬਰ 82 ਕਰੋੜ ਦੀ ਲਾਗਤ ਨਾਲ ਸੁੰਦਰੀਕਰਨ ਕਰਕੇ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਜਲਦ ਸ਼ਰਧਾਲੂਆਂ ਦੇ ਸਪੁਰਦ ਕੀਤਾ ਜਾਵੇਗਾ-ਜੁਨੇਜ... ਅਗਲੀ ਖ਼ਬਰ ਨਸ਼ਾ ਵੇਚਣ ਤੋਂ ਰੋਕਣ ਵਾਲਿਆਂ ’ਤੇ ਦੋ ਦਰਜਨ ਵਿਅਕਤੀਆਂ ਨੇ ਕੀਤਾ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।