13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਮਨੁੱਖੀ ਅਧਿਕਾਰਾਂ ਦੇ ਘਾਣ ਖ਼ਿਲਾਫ਼, ਨਸ਼ਿਆਂ ਵਿਰੁੱਧ ਤੇ ਵਾਤਾਵਰਨ ਦੀ ਸੰਭਾਲ ਲਈ ਪਰਿਵਾਰਾਂ ਨੂੰ ਅੱਗੇ ਆਉਣ ਦੀ ਲੋੜ-ਸ਼ੰਟੀ

ਅਜੀਤ ਡੈਸਕ 13-07-2026

 ਨਾਭਾ 12 ਜੁਲਾਈ (ਵਰਿੰਦਰ ਵਰਮਾ)-ਲੰਘੇ ਦਿਨੀਂ ਨੈਸ਼ਨਲ ਅਵਾਰਡੀ, ਪ੍ਰਸਿੱਧ ਸਮਾਜ ਸੇਵੀ ਤੇ ਮਨੁੱਖੀ ਅਧਿਕਾਰ ਕੋਰ ਗਰੁੱਪ ਦੇ ਮੈਂਬਰ ਹਰਿੰਦਰ ਸਿੰਘ ਗਰੇਵਾਲ ਦੇ ਗ੍ਰਹਿ ਵਿਖੇ ਇਕ ਵਿਸ਼ੇਸ਼ ਮੁਲਾਕਾਤ ਹੋਈ, ਜਿੱਥੇ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਗੱਲਬਾਤ ਦੌਰਾਨ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਆਖਿਆ ਕਿ ਅੱਜ ਦੇ ਦੌਰ ਵਿਚ ਮਨੁੱਖੀ ਅਧਿਕਾਰਾਂ ਦੀ ਸ਼ਰੇਆਮ ਉਲੰਘਣਾ ਹੋ ਰਹੀ ਹੈ। ਇਸ ਦੇ ਨਾਲ ਹੀ ਨਸ਼ਿਆਂ ਦੀ ਦਲਦਲ ਸਾਡੀ ਜਵਾਨੀ ਨੂੰ ਨਿਗਲ ਰਹੀ ਹੈ ਤੇ ਬੇਕਾਬੂ ਪ੍ਰਦੂਸ਼ਣ ਸਾਡੀ ਹੋਂਦ ਲਈ ਵੱਡਾ ਖ਼ਤਰਾ ਬਣ ਗਿਆ ਹੈ। ਇਨ੍ਹਾਂ ਸਾਰੀਆਂ ਸਮਾਜਿਕ ਅਲਾਮਤਾਂ ਖ਼ਿਲਾਫ਼ ਆਮ ਲੋਕਾਂ ਨੂੰ ਜਾਗਰੂਕ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਹਰਿੰਦਰ ਸਿੰਘ ਗਰੇਵਾਲ ਨੂੰ ਸਮਾਜ ਹਿੱਤ ਵਿਚ ਸਾਥ ਦੇਣ ਅਤੇ ਨਾਲ ਚੱਲਣ ਲਈ ਪ੍ਰੇਰਿਆ। ਇਸ ਮੌਕੇ ਹਰਿੰਦਰ ਸਿੰਘ ਗਰੇਵਾਲ ਨੇ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਭਰੋਸਾ ਦਿਵਾਇਆ ਕਿ ਉਨ੍ਹਾਂ ਦਾ ਪਰਿਵਾਰ ਮਨੁੱਖੀ ਅਧਿਕਾਰਾਂ ਦੀ ਰਾਖੀ, ਨਸ਼ਾ ਮੁਕਤੀ ਤੇ ਹਰਿਆਵਲ ਭਰੇ ਵਾਤਾਵਰਨ ਦੀ ਸਿਰਜਣਾ ਦੇ ਹਰ ਕਾਰਜ ਵਿਚ ਮੋਢੇ ਨਾਲ ਮੋਢਾ ਜੋੜ ਕੇ ਪੂਰਾ ਸਹਿਯੋਗ ਦੇਵੇਗਾ। ਇਸ ਵਿਸ਼ੇਸ਼ ਮੁਲਾਕਾਤ ਦੌਰਾਨ ਗਰੇਵਾਲ ਪਰਿਵਾਰ ਤੇ ਜਗਮੇਲ ਸਿੰਘ ਗਰੇਵਾਲ ਵਲੋਂ ਪ੍ਰਸਿੱਧ ਸਮਾਜ ਸੇਵੀ ਜਤਿੰਦਰ ਸਿੰਘ ਸ਼ੰਟੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਇਸ ਮੌਕੇ ਬਲਜੀਤ ਸਿੰਘ ਧਾਰੋਕੀ, ਬਲਜੀਤ ਸਿੰਘ, ਮਨਦੀਪ ਸ਼ਰਮਾ, ਲਲਿਤ ਸ਼ਰਮਾ ਅਤੇ ਸਮੂਹ ਪਰਿਵਾਰਕ ਮੈਂਬਰਾਂ ਸਮੇਤ ਇਲਾਕੇ ਦੇ ਕਈ ਪਤਵੰਤੇ ਸੱਜਣ ਹਾਜ਼ਰ ਸਨ।

ਪਿਛਲੀ ਖ਼ਬਰ ਸ਼ਿਵ ਸ਼ੰਕਰ ਯੂਥ ਸੇਵਾ ਦਲ ਵਲੋਂ ਵੱਖ-ਵੱਖ ਸਥਾਨਾਂ ’ਤੇ ਬੂਟੇ ਲਗਾਏ ਅਗਲੀ ਖ਼ਬਰ ਚੌਧਰੀ ਪਰਮਵੀਰ ਸਿੰਘ ਦੀ ਮਾਤਾ ਦੇ ਭੋਗ ਮੌਕੇ ਪ੍ਰਨੀਤ ਕੌਰ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।