13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਦੀ ਅਗਵਾਈ ਹੇਠ ਨਸ਼ਾ ਵਿਰੁੱਧ ਸੰਬੰਧੀ ਕਰਵਾਇਆ ਸੈਮੀਨਾਰ ਪੁਲਿਸ ਸਾਂਝ ਕੇਂਦਰ ਸਬ ਡਵੀਜ਼ਨ ਨਾਭਾ ਵਲੋਂ ਨਸ਼ਿਆਂ ਵਿਰੁੱਧ ਗੇਟ ਰੈਲੀ ਕੱਢੀ

ਅਜੀਤ ਡੈਸਕ 13-07-2026

 ਨਾਭਾ, 12 ਜੁਲਾਈ (ਵਰਿੰਦਰ ਵਰਮਾ)-ਪੰਜਾਬ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ (ਪੀ. ਐਸ. ਐਚ. ਆਰ. ਸੀ.) ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਨਾਭਾ ਵਿਖੇ ਬੀਤੀ ਦਿਨੀ ਮਨੁੱਖੀ ਅਧਿਕਾਰਾਂ ਅਤੇ ਨਸ਼ਿਆਂ ਵਿਰੁੱਧ ਸੰਬੰਧੀ ਸੈਮੀਨਾਰ ਕਰਵਾਇਆ।ਸੈਮੀਨਾਰ ’ਚ ਡੀ. ਐਸ. ਪੀ. ਨਾਭਾ ਗੁਰਿੰਦਰ ਸਿੰਘ ਬੱਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ, ਜਿਸ ’ਚ ਚੇਅਰਮੈਨ ਹਿਊਮਨ ਰਾਈਟਸ ਕਮਿਸ਼ਨ ਪੰਜਾਬ ਚੰਡੀਗੜ੍ਹ ਦੀ ਵਲੋ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਤੇ ਨਸ਼ਿਆਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਪੁਲਿਸ ਈਵਨਿੰਗ ਸੈਂਟਰ ਸਬ ਡਵੀਜ਼ਨ ਵਲੋਂ ਨਸ਼ਿਆਂ ਖ਼ਿਲਾਫ਼ ਗੇਟ ਰੈਲੀ ਵੀ ਕੱਢੀ ਗਈ। ਡੀ. ਐਸ. ਪੀ. ਗੁਰਿੰਦਰ ਸਿੰਘ ਬੱਲ ਨੇ ਨੌਜਵਾਨ ਪੀੜੀ ਨੂੰ ਅਪੀਲ ਕੀਤੀ ਕਿ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਵੱਲ ਧਿਆਨ ਦੇਣ ਕਿਉਂਕਿ ਇਹ ਨੌਜਵਾਨ ਪੀੜੀ ਸਾਡੇ ਦੇਸ਼ ਦਾ ਭਵਿੱਖਾ ਅਤੇ ਸਾਡੀ ਰੀੜ ਦੀ ਹੱਡੀ ਹਨ। ਉਨ੍ਹਾਂ ਹਲਕਾ ਵਾਸੀਆਂ ਨੂੰ ਕਿਹਾ ਕਿ ਜੇਕਰ ਕੋਈ ਨਸ਼ਾ ਕਰਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ ਉਸ ਦਾ ਨਾਂਅ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਨੈਸ਼ਨਲ ਐਵਾਰਡੀ ਹਰਿੰਦਰ ਗਰੇਵਾਲ, ਆਮ ਆਦਮੀ ਪਾਰਟੀ ਨਸ਼ਾ ਵਿਰੁੱਧ ਹਲਕਾ ਕੋਡੀਨੇਟਰ ਭੁਪਿੰਦਰ ਸਿੰਘ ਕਲਰਮਾਜਰੀ, ਸੁਰਿੰਦਰ ਕੁਮਾਰ ਸਬ-ਇੰਸਪੈਕਟਰ ਇੰਚਾਰਜ ਪੁਲਿਸ ਈਵਨਿੰਗ ਕਮੇਟੀ ਨਾਭਾ, ਹਰਮੇਸ਼ ਸਿੰਘ ਏ.ਐਸ.ਆਈ., ਸੁਭਾਸ਼ ਬਾਂਸਲ ਮੈਂਬਰ ਰਿਟਾਇਰਡ ਮੈਨੇਜਰ, ਪਰਮਿੰਦਰ ਸਿੰਘ ਪਹਿਲਵਾਨ ਮੈਂਬਰ, ਜਤਿੰਦਰ ਸਿੰਘ ਗਰੇਵਾਲ ਮੈਂਬਰ, ਅਮਨਪ੍ਰੀਤ ਸਿੰਘ ਸੀਨੀਅਰ ਕਾਂਸਟੇਬਲ, ਮੈਡਮ ਜੇਤਲੀ ਸਿਵਲ ਸਰਜਨ ਪਟਿਆਲਾ, ਡਾ. ਵੀਨੂੰ ਗੋਇਲ ਐਸ. ਐਮ. ਓ. ਨਾਭਾ ਆਦਿ ਸਮੇਤ ਹੋਰ ਵੀ ਕਈ ਐਡੀਸ਼ਨਲ ਅਧਿਕਾਰੀ ਹਾਜ਼ਰ ਸਨ।

ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਸਵਾਗਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਦੇਸ਼ ਦੇ ਗ੍ਰਹਿ ਮੰਤਰੀ ਦੇ ਨਾਂਅ ਦਿੱਤਾ ਜਾਵੇਗਾ ਡੀ. ਸੀ. ਪਟਿਆਲਾ ਨੂੰ ਮੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।