11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਭਾਕਿਯੂ ਸਿੱਧੂਪੁਰ ਕਿਸਾਨੀ ਮੰਗਾਂ ਨੂੰ ਮੰਨਵਾਉਣ ਲਈ ਅਜ਼ੀਜ਼ਪੁਰ ਟੋਲ ਪਲਾਜ਼ਾ ਕੀਤਾ ਮੁਫਤ

ਅਜੀਤ ਡੈਸਕ 15-07-2026
ਬਨੂੜ, 14 ਜੁਲਾਈ (ਭੁਪਿੰਦਰ ਸਿੰਘ)-ਲੈਂਡ ਮਾਰਗੇਜ ਬੈਂਕ ਦੀ ਧੋਖਾਦੇਹੀ ਦੇ ਸ਼ਿਕਾਰ ਕਿਸਾਨਾਂ ਨੂੰ ਇਨਸਾਫ ਦਿਵਾਉਣ, ਲੈਂਡ ਪੁਲਿੰਗ ਨੀਤੀ ਦਾ ਵਿਰੋਧ ਕਰਨ ਅਤੇ ਹੋਰ ਕਿਸਾਨੀ ਮੰਗਾਂ ਨੂੰ ਮਨਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਸੂਬੇ ਭਰ ਦੇ ਟੋਲ ਪਲਾਜੇ ਬੰਦ ਕਰਨ ਦੇ ਦਿੱਤੇ ਗਏ ਸੱਦੇ ਤਹਿਤ ਸਿੱਧੂਪੁਰ ਦੀ ਬਲਾਕ ਮੋਹਾਲੀ ਅਤੇ ਰਾਜਪੁਰਾ ਦੀ ਇਕਾਈ ਵਲੋਂ ਬਨੂੜ ਨੇੜਲੇ ਪਿੰਡ ਅਜ਼ੀਜ਼ਪੁਰ ਟੋਲ ਪਲਾਜਾ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਫ੍ਰੀ ਕਰਕੇ ਸੂਬੇ ਦੀ ਸਰਕਾਰ ਖ਼ਿਲਾਫ਼ ਰੋਸ ਮੁਜ਼ਾਰਾ ਕੀਤਾ। ਇਸ ਮੌਕੇ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਬਲਾਕ ਮੋਹਾਲੀ ਦੇ ਪ੍ਰਧਾਨ ਤਰਲੋਚਨ ਸਿੰਘ ਨੰਡਿਆਲੀ, ਸੂਬਾ ਵਿੱਤ ਸਕੱਤਰ ਮਾਨ ਸਿੰਘ ਰਾਜਪੁਰਾ, ਜਸਪਾਲ ਸਿੰਘ ਮੋਟੀ ਜੰਗਪੁਰਾ, ਗੁਰਦੇਵ ਸਿੰਘ ਜੰਡੋਲੀ, ਗੁਰਪ੍ਰੀਤ ਸਿੰਘ ਨੰਡਿਆਲੀ, ਸਰਪੰਚ ਨਾਹਰ ਸਿੰਘ ਕੁਰੜੀ, ਕਮਲਜੀਤ ਸਿੰਘ ਪੱਤੋ, ਜਗਦੀਪ ਸਿੰਘ ਅਲੂਣਾ, ਬਚਨ ਸਿੰਘ, ਗੁਰਵਿੰਦਰ ਸਿੰਘ ਭਟੀਰਸ, ਸ਼ਮਸ਼ੇਰ ਸਿੰਘ ਰਾਜਪੁਰਾ, ਗੁਰਮੀਤ ਸਿੰਘ ਸਿਆਊ, ਦਿਲਜੀਤ ਸਿੰਘ ਖੇੜੀ ਗੁਰਨਾ, ਭੁਪਿੰਦਰ ਸਿੰਘ ਨੰਡਿਆਲੀ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਕਨਵੀਨਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵਲੋਂ ਲੈਂਡ ਮਾਰਗੈਜ ਬੈਂਕਾਂ ਦੀ ਕਥਿਤ ਧੋਖਾਦੇਹੀ ਦੇ ਸ਼ਿਕਾਰ ਕਿਸਾਨਾਂ ਨੂੰ ਇਨਸਾਫ ਦਿਵਾਉਣ ਲੈਂਡ ਪੋਲਿੰਗ ਨੀਤੀ ਦਾ ਵਿਰੋਧ ਅਤੇ ਹੋਰ ਕਿਸਾਨੀ ਮੰਗਾਂ ਨੂੰ ਮਨਵਾਉਣ ਲਈ ਅੱਜ ਸੂਬੇ ਭਰ ਦੇ ਟੋਲ ਪਲਾਜੇ 11 ਵਜੇ ਤੋਂ 4 ਵਜੇ ਤੱਕ ਮੁਫਤ ਕਰਨ ਦਾ ਸੱਦਾ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਲੈਂਡ ਮਾਰਗੈਜ ਬੈਂਕ ਦੀ ਧੋਖਾਦੇਹੀ ਦੇ ਸ਼ਿਕਾਰ ਕਿਸਾਨਾਂ ਨੂੰ ਇਨਸਾਫ ਦਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਲੈ ਕੇ ਪੰਜਾਬ ਦੇ 12 ਜਿਲਿਆਂ ’ਚ ਬੈਂਕਾਂ ਦੀਆਂ ਬਰਾਂਚਾਂ ਅੱਗੇ ਧਰਨੇ ਲਗਾਏ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਵੀ ਸੂਬਾ ਸਰਕਾਰ ਅਤੇ ਬੈਂਕਾਂ ਦੇ ਉਚ ਅਧਿਕਾਰੀਆਂ ਦੇ ਕੰਨਾਂ ਤੇ ਜੂੰ ਨਹੀਂ ਸਰਕਦੀ ਕਿਉਂਕਿ ਉਨ੍ਹਾਂ ਵਲੋਂ ਧੋਖਾਦੇਹੀ ਕਰਨ ਵਾਲੇ ਅਧਿਕਾਰੀਆਂ ਦੇ ਖ਼ਿਲਾਫ਼ ਕੋਈ ਵੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ। ਜਿਸ ਦੇ ਖ਼ਿਲਾਫ਼ ਜਥੇਬੰਦੀ ਵਲੋਂ ਸੂਬੇ ਦੇ ਟੋਲ ਪਲਾਜੇ ਮੁਫਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਵੀ ਕੇਂਦਰ ਦੀ ਮੋਦੀ ਸਰਕਾਰ ਵਾਂਗ ਤਾਨਾਸ਼ਾਹੀ ਰਵਈਆ ਅਪਣਾ ਕੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਇਨਕਾਰੀ ਹੈ। ਜਿਸ ਦਾ ਖਮਿਆਜਾ ਉਨ੍ਹਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਭੁਗਤਣਾ ਪਵੇਗਾ। ਟੋਲ ਪਲਾਜੇ ’ਤੇ ਕਿਸਾਨਾਂ ਨੇ ਸੂਬੇ ਦੀ ਸਰਕਾਰ ਅਤੇ ਧੋਖਾ ਦੇਹੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪਰਮਜੀਤ ਸਿੰਘ, ਬਲਵੀਰ ਸਿੰਘ, ਸ਼ਮਸ਼ੇਰ ਸਿੰਘ, ਮੱਘਰ ਸਿੰਘ ਕਲੋਲੀ, ਜਸਵਿੰਦਰ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਸਲ੍ਹੇ ਸਮੇਤ ਕਾਬੂ ਕੀਤੇ ਨੌਜਵਾਨ ਪੁਲਿਸ ਰਿਮਾਂਡ ’ਤੇ ਭੇਜੇ ਅਗਲੀ ਖ਼ਬਰ ਮਾਲਕ ਦੇ ਗ੍ਰਹਿ ਪ੍ਰਵੇਸ਼ ਤੋਂ ਪਹਿਲਾਂ ਚੋਰਾਂ ਨੇ ਗ੍ਰਹਿ ਪ੍ਰਵੇਸ਼ ਕਰਕੇ ਕੀਤੀ ਲੱਖਾਂ ਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।