ਘਨੌਰ, 14 ਜੁਲਾਈ (ਸਰਦਾਰਾ ਸਿੰਘ ਲਾਛੜੂ)-ਆਮ ਆਦਮੀ ਪਾਰਟੀ ਪੰਜਾਬ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਹਲਕਾ ਘਨੌਰ ਦੇ ਪਿੰਡ ਭੋਗਲਾ ਵਿਖੇ ਪਾਰਟੀ ਦੇ ਮੁੱਢਲੇ ਸਮੇਂ ਤੋਂ ਜੁੜੇ ਵਰਕਰਾਂ ਨਾਲ ਇਕ ਅਹਿਮ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਪਾਰਟੀ ਦੀ ਨੀਂਹ ਰੱਖਣ ਵਾਲੇ ਅਤੇ ਔਖੇ ਸਮੇਂ ਵਿਚ ਪਾਰਟੀ ਦਾ ਸਾਥ ਦੇਣ ਵਾਲੇ ਵਰਕਰਾਂ ਦੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ‘ਆਪ’ ਇਕ ਅਜਿਹੀ ਪਾਰਟੀ ਹੈ ਜੋ ਆਪਣੇ ਵਰਕਰਾਂ ਨੂੰ ਹਮੇਸ਼ਾ ਬਣਦਾ ਮਾਣ-ਸਤਿਕਾਰ ਦਿੰਦੀ ਹੈ। ਇਸ ਮੀਟਿੰਗ ਦੌਰਾਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਜਨਤਾ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਲੋਕ-ਪੱਖੀ ਫੈਸਲਿਆਂ ਨੇ ਸੂਬੇ ਵਿਚ ਇਕ ਨਵੀਂ ਕ੍ਰਾਂਤੀ ਲਿਆਂਦੀ ਹੈ। ਮੌਜੂਦ ਵਰਕਰਾਂ ਨੇ ਸਰਕਾਰ ਦੇ ਕੰਮਕਾਜ ’ਤੇ ਤਸੱਲੀ ਪ੍ਰਗਟ ਕਰਦਿਆਂ ਦ੍ਰਿੜ੍ਹਤਾ ਨਾਲ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਮੁੜ ਵੱਡੀ ਜਿੱਤ ਪ੍ਰਾਪਤ ਕਰਕੇ ਸੱਤਾ ਵਿਚ ਵਾਪਸੀ ਕਰੇਗੀ ਅਤੇ ਪੰਜਾਬ ਨੂੰ ਹੋਰ ਉਚਾਈਆਂ ’ਤੇ ਲੈ ਕੇ ਜਾਵੇਗੀ। ਇਸ ਮੌਕੇ ਡਾ. ਨਵਜੋਤ ਸਿੰਘ, ਦਲਜੀਤ ਸਿੰਘ, ਹਰਦੇਵ ਸਿੰਘ, ਜਗਤਾਰ ਸਿੰਘ, ਨਰੰਗ ਸਿੰਘ, ਕੁਲਦੀਪ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ, ਪਾਰਟੀ ਫਾਊਂਡਰ ਮੈਂਬਰ ਗੁਲਜ਼ਾਰ ਸਿੰਘ ਘਨੌਰ ਅਤੇ ਗੁਰਪ੍ਰੀਤ ਸਿੰਘ ਉਲਾਣਾ ਸਮੇਤ ਕਈ ਸੀਨੀਅਰ ਵਰਕਰ ਹਾਜ਼ਰ ਸਨ।