ਨਾਭਾ, 14 ਜੁਲਾਈ (ਜਗਨਾਰ ਸਿੰਘ ਦੁਲੱਦੀ)-ਨਾਭਾ ਤੋਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਆਗੂ ਜੱਸਾ ਖੋਖ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਹਲਕੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਉਪਰੰਤ ਗੱਲਬਾਤ ਕਰਦੇ ਹੋਏ ਯੂਥ ਆਗੂ ਜੱਸਾ ਖੋਖ ਨੇ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਦੇ ਭਲੇ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣਾ ਚਾਹੁੰਦੇ ਹਨ ਕਿਉਂ ਜੋ ਪੰਜਾਬ ਅਤੇ ਪੰਜਾਬੀਅਤ ਦੇ ਭਲੇ ਦੀ ਗੱਲ ਸਿਰਫ ਤੇ ਸਿਰਫ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੀ ਕਰ ਸਕਦੇ ਹਨ। ਯੂਥ ਆਗੂ ਖੋਖ ਨੇ ਕਿਹਾ ਕਿ ਅੱਜ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਨੂੰ ਯਾਦ ਕਰ ਰਹੇ ਹਨ ਕਿਉਂ ਜੋ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਪੰਜਾਬ ਵਿਕਾਸ ਪੱਖੋਂ ਦੇਸ਼ ਦੇ ਹੋਰਨਾਂ ਸੂਬਿਆਂ ਮੁਕਾਬਲੇ ਮੋਹਰੀ ਸੂਬਾ ਰਿਹਾ ਹੈ। ਜੂਥ ਆਗੂ ਜੱਸਾ ਖੋਖ ਨੇ ਪਾਰਟੀ ਵਰਕਰਾਂ ਖਾਸਕਰ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਤਾਂ ਜੋ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਭਾਰੀ ਬਹੁਮਤ ਨਾਲ ਸੀਟਾਂ ਜਿੱਤ ਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਾ ਸਕੇ।