10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸੈਰ ਕਰਦੇ ਵਿਅਕਤੀ ਦੀ ਹਾਦਸੇ ’ਚ ਮੌਤ

ਅਜੀਤ ਡੈਸਕ 15-07-2026
ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੌੜ)-ਸਥਾਨਕ ਮੰਡੀ ’ਚ ਸੈਰ ਕਰਦੇ ਸਰਹਿੰਦ ਰੋਡ ’ਤੇ ਆ ਰਹੇ ਇਕ ਵਿਅਕਤੀ ਨੂੰ ਮੋਟਰਸਾਈਕਲ ਚਾਲਕ ਨੇ ਟੱਕਰ ਮਾਰ ਦਿੱਤੀ ਅਤੇ ਇਸ ਹਾਦਸੇ ’ਚ ਉਸ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਮਿ੍ਰਤਕ ਦੀ ਪਹਿਚਾਣ ਪਰਮਿੰਦਰ ਰਿੱਕੀ ਵਾਸੀ ਪਟਿਆਲਾ ਵਜੋਂ ਹੋਈ ਹੈ। ਇਸ ਸੰਬੰਧੀ ਰੋਹਿਤ ਰਿੱਕੀ ਨੇ ਥਾਣਾ ਅਨਾਜ ਮੰਡੀ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਪਿਤਾ ਮੰਡੀ ’ਚ ਸੈਰ ਕਰ ਕੇ ਘਰ ਨੂੰ ਵਾਪਸ ਆ ਰਹੇ ਸੀ ਕਿ ਇਸ ਦੌਰਾਨ ਇਕ ਅਣਪਛਾਤੇ ਮੋਟਰਸਾਈਕਲ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ’ਚ ਗੰਭੀਰ ਰੂਪ ’ਚ ਜ਼ਖ਼ਮੀ ਹੋਏ ਉਨ੍ਹਾਂ ਦੇ ਪਿਤਾ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਮੋਟਰਸਾਈਕਲ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਕੇਂਦਰ ਅਤੇ ਪੰਜਾਬ ਸਰਕਾਰ ਦੇਸ਼ ਦਾ ਸਾਰਾ ਸਰਮਾਇਆ ਲੁੱਟ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਲਈ ਬਣਾਉਂਦੀ ਹੈ ਨੀਤੀਆਂ- ਜਸਵ... ਅਗਲੀ ਖ਼ਬਰ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਦਮ ਤੋੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।