21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਵਾਰਡ ਨੰਬਰ 6 ’ਚ ਵਿਕਾਸ ਕਾਰਜਾਂ ’ਤੇ 2 ਕਰੋੜ ਤੋਂ ਵੱਧ ਖ਼ਰਚੇ ਗਏ : ਡਾ. ਬਲਬੀਰ ਸਿੰਘ

ਅਜੀਤ ਡੈਸਕ 16-07-2026
ਪਟਿਆਲਾ, 15 ਜੁਲਾਈ (ਅ.ਸ. ਆਹਲੂਵਾਲੀਆ)-ਸਿਹਤ ਮੰਤਰੀ ਪੰਜਾਬ ਅਤੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਵਲੋਂ ਉਲੀਕੇ ਗਏ ਲੋਕ ਮਿਲਣੀ ਪ੍ਰੋਗਰਾਮ ਤਹਿਤ ਵਾਰਡ ਨੰਬਰ 6 ਦਾ ਪ੍ਰੋਗਰਾਮ ਕੌਂਸਲਰ ਜਸਬੀਰ ਸਿੰਘ ਗਾਂਧੀ ਅਤੇ ਉਨ੍ਹਾਂ ਦੇ ਵਾਰਡ ਸਹਿਯੋਗੀਆਂ ਵਲੋਂ ਅਨੰਦ ਨਗਰ ਕਮਿਊਨਿਟੀ ਸੈਂਟਰ ਵਿਖੇ ਕਰਵਾਇਆ ਗਿਆ। ਡਾ. ਬਲਬੀਰ ਸਿੰਘ ਦੇ ਪ੍ਰੋਗਰਾਮ ਵਿਚ ਪਹੁੰਚਣ ’ਤੇ ਕੌਂਸਲਰ ਜਸਬੀਰ ਸਿੰਘ ਗਾਂਧੀ, ਉਨ੍ਹਾਂ ਦੇ ਮੁਹਤਬਰ ਸਹਿਯੋਗੀਆਂ ਅਤੇ ਆਮ ਆਦਮੀ ਪਾਰਟੀ ਦੀਆਂ ਸਖ਼ੀਆਂ ਵਲੋਂ ਗੁਲਦਸਤਾ ਭੇਟ ਕਰਕੇ ਅਤੇ ਹਾਰ ਪਹਿਨਾ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਾਰਡ ਨੰਬਰ 6 ਵਿਚ ਸੜਕਾਂ, ਨਾਲੀਆਂ, ਸੀਵਰੇਜ ਅਤੇ ਪਾਰਕਾਂ ਸਮੇਤ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ 2 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਖ਼ਰਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਅਤੇ ਵਿਕਾਸ ਦੇ ਅਨੇਕਾਂ ਕੰਮ ਕਰ ਰਹੀ ਹੈ, ਜਿਨ੍ਹਾਂ ਦਾ ਲਾਭ ਹਰ ਵਰਗ ਦੇ ਲੋਕਾਂ ਤੱਕ ਪਹੁੰਚ ਰਿਹਾ ਹੈ। ਡਾ. ਬਲਬੀਰ ਸਿੰਘ ਨੇ ਸਰਕਾਰ ਵਲੋਂ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਜਲਦੀ ਨਿਪਟਾਰੇ ਦਾ ਭਰੋਸਾ ਦਿੱਤਾ। ਇਸ ਮੌਕੇ ਕੌਂਸਲਰ ਜਸਬੀਰ ਸਿੰਘ ਗਾਂਧੀ ਵਲੋਂ ਠੰਢੇ ਮਿੱਠੇ ਪਾਣੀ ਦੀ ਛਬੀਲ ਅਤੇ ਬਰੈੱਡ ਪਕੌੜੇ ਤੇ ਚਾਹ ਦਾ ਲੰਗਰ ਵੀ ਲਗਾਇਆ ਗਿਆ। ਪ੍ਰੋਗਰਾਮ ਦੌਰਾਨ ਲੋਕਾਂ ਵਿਚ ਖ਼ੁਸ਼ੀ ਅਤੇ ਉਤਸ਼ਾਹ ਦੀ ਲਹਿਰ ਦੇਖਣ ਨੂੰ ਮਿਲੀ। ਇਸ ਮੌਕੇ ਗੁਰਕਿਰਪਾਲ ਸਿੰਘ, ਦਵਿੰਦਰ ਕੌਰ, ਮਨਦੀਪ ਵਿਰਦੀ, ਜਤਿੰਦਰ ਕੌਰ, ਸਰਪੰਚ ਸੰਤੋਖ ਸਿੰਘ, ਜ਼ਿਲ੍ਹਾ ਗੱਜਨ ਸਿੰਘ ਮੀਡੀਆ ਸਕੱਤਰ, ਲਾਲ ਸਿੰਘ ਦਿਹਾਤੀ ਐਸ.ਸੀ. ਵਿੰਗ ਦੇ ਇੰਚਾਰਜ, ਵਾਰਡ ਇੰਚਾਰਜ ਹਰੀਸ਼ ਸੁਖੀਜਾ ਇੰਦਰਪਾਲ ਕੋਹਲੀ, ਸੰਜੀਵ ਮਿੱਤਲ ਸੋਸ਼ਲ ਮੀਡੀਆ ਇੰਚਾਰਜ ਦਿਹਾਤੀ, ਤੋਂ ਇਲਾਵਾ ਵਾਰਡ ਦੇ ਮੁਹਤਬਰ ਵਿਅਕਤੀ ਕਰਨਲ ਸਰਬਿੰਦਰ ਸਿੰਘ ਬੁੱਟਰ, ਗਿਆਨ ਚੰਦ ਗੋਇਲ, ਇਸ ਕੀ ਬਾਤਿਸ਼, ਕਮਲਜੀਤ ਸਿੰਘ ਕਾਕਾ, ਕੁਲਦੀਪ ਕੌਰ ਅਤੇ ਵੱਡੀ ਗਿਣਤੀ ’ਚ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ ਸਬ ਡਵੀਜ਼ਨ ਪੱਧਰ ’ਤੇ ਰੈਲੀਆਂ ਕਰ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ 21 ਤੇ 22 ਜੁਲਾਈ ਤੋਂ... ਅਗਲੀ ਖ਼ਬਰ ਖ਼ਾਲਸਾ ਕਾਲਜ ਪਟਿਆਲਾ ਵਿਖੇ ਅਧਿਆਪਨ ਦੇ ਮਿਆਰ ਉੱਚੇ ਚੁੱਕਣ ਲਈ ਸੱਤ ਦਿਨਾ ਫੈਕਲਟੀ ਵਿਕਾਸ ਪ੍ਰੋਗਰਾਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।