20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਿਹਤ ਮੰਤਰੀ ਤੇ ਪ੍ਰਬੰਧਕੀ ਸਕੱਤਰ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 16-07-2026
ਨਾਭਾ 15 ਜੁਲਾਈ (ਵਰਿੰਦਰ ਵਰਮਾ)-ਸਿਵਲ ਹਸਪਤਾਲ ਨਾਭਾ ਵਿਖੇ ਔਰਤਾਂ ਦੇ ਵਧੀਆ ਇਲਾਜ ਅਤੇ ਸੁਰੱਖਿਅਤ ਜਣੇਪੇ ਲਈ ਬਣ ਕੇ ਤਿਆਰ ਹੋਏ ‘ਜੱਚਾ-ਬੱਚਾ ਕੇਂਦਰ’ ਨੂੰ ਜਲਦ ਤੋਂ ਜਲਦ ਚਾਲੂ ਕਰਵਾਉਣ ਅਤੇ ਹਲਕੇ ਦੀਆਂ ਹੋਰ ਸਮੱਸਿਆਂਵਾਂ ਨੂੰ ਲੈ ਕੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਵੀਰ ਸਿੰਘ ਅਤੇ ਸਿਹਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਕੁਮਾਰ ਰਾਹੁਲ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਨਾਭਾ ਹਲਕੇ ਦੇ ਲੋਕਾਂ, ਖ਼ਾਸ ਕਰਕੇ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਸਿਹਤ ਮੰਤਰੀ ਨੂੰ ਵਿਸਥਾਰਪੂਰਵਕ ਜਾਣੂ ਕਰਵਾਇਆ। ਉਨ੍ਹਾਂ ਮੰਗ ਕੀਤੀ ਕਿ ਨਵਾਂ ਬਣਿਆ ਜੱਚਾ-ਬੱਚਾ ਕੇਂਦਰ ਹਰ ਪੱਖੋਂ ਮੁਕੰਮਲ ਹੈ, ਇਸ ਲਈ ਇਸ ਨੂੰ ਬਿਨਾਂ ਕਿਸੇ ਦੇਰੀ ਦੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇ। ਸਿਹਤ ਮੰਤਰੀ ਨੇ ਪੂਰਨ ਵਿਸ਼ਵਾਸ ਦਿਵਾਇਆ ਕਿ ਇਸ ਸੈਂਟਰ ਨੂੰ ਬਹੁਤ ਜਲਦ ਚਾਲੂ ਕਰ ਦਿੱਤਾ ਜਾਵੇਗਾ ਤਾਂ ਜੋ ਇਲਾਕੇ ਦੀਆਂ ਔਰਤਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਮੁਫ਼ਤ ਅਤੇ ਆਸਾਨੀ ਨਾਲ ਮਿਲ ਸਕਣ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਸਿਹਤ ਕ੍ਰਾਂਤੀ ਲਿਆਕੇ ਇਲਾਜ ਪੱਖੋਂ ਹਰ ਸਹੂਲਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਜੱਚਾ-ਬੱਚਾ ਕੇਂਦਰ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ ਅਤੇ ਅਸੀਂ ਇਸ ਨੂੰ ਬਹੁਤ ਜਲਦ ਕਾਰਜਸ਼ੀਲ ਕਰਨ ਜਾ ਰਹੇ ਹਾਂ।
ਪਿਛਲੀ ਖ਼ਬਰ ਵਿਧਾਇਕ ਅਜੀਤਪਾਲ ਕੋਹਲੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਬੱਸ ਰਵਾਨਾ ਅਗਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਡਕੌਦਾ ਤੇ ਸ਼ਾਹਪੁਰ ਤੋਂ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।