20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਵਿਧਾਇਕ ਅਜੀਤਪਾਲ ਕੋਹਲੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਬੱਸ ਰਵਾਨਾ

ਅਜੀਤ ਡੈਸਕ 16-07-2026
ਪਟਿਆਲਾ, 15 ਜੁਲਾਈ (ਮਨਦੀਪ ਸਿੰਘ ਕੋਹਲੀ)-ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵਲੋ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਪਟਿਆਲਾ ਸ਼ਹਿਰ ਦੇ ਮਾਡਲ ਟਾਊਨ ਤੋਂ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਰਵਾਨਾ ਕੀਤੀ ਗਈ। ਇਸ ਮੌਕੇ ਸੰਗਤਾਂ ਨੇ ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸ਼ਸੋਦੀਆ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਪਟਿਆਲਾ ਦਾ ਧੰਨਵਾਦ ਕੀਤਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਲਈ ਹੈ ਅਤੇ ਵਧੀਆ ਹੋਟਲ ’ਚ ਖਾਣਾ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਹੈ। ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਗਿਆ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸੰਬੰਧਿਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਕਾਂਗਰਸ ਆਗੂ ਜੌੜਾਮਾਜਰਾ ਨੇ ਸ਼ੈੱਡ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਿਹਤ ਮੰਤਰੀ ਤੇ ਪ੍ਰਬੰਧਕੀ ਸਕੱਤਰ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।