20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਕਾਂਗਰਸ ਆਗੂ ਜੌੜਾਮਾਜਰਾ ਨੇ ਸ਼ੈੱਡ ਦਾ ਕੀਤਾ ਉਦਘਾਟਨ

ਅਜੀਤ ਡੈਸਕ 16-07-2026
ਸਮਾਣਾ, 15 ਜੁਲਾਈ (ਸਾਹਿਬ ਸਿੰਘ)-ਪਿੰਡ ਖੇੜਕੀ ਵਿਖੇ ਸਾਬਕਾ ਸੰਸਦ ਡਾ. ਧਰਮਵੀਰ ਗਾਂਧੀ ਵਲੋਂ ਐਮ.ਪੀ. ਲੈਂਡ ਫ਼ੰਡ ਵਿਚੋਂ ਜਾਰੀ ਕੀਤੀ ਗਈ 3 ਲੱਖ ਰੁਪਏ ਦੀ ਗਰਾਂਟ ਨਾਲ ਤਿਆਰ ਕੀਤੇ ਗਏ ਸ਼ੈੱਡ ਦਾ ਉਦਘਾਟਨ ਆਲ ਇੰਡੀਆ ਕਿਸਾਨ ਕਾਂਗਰਸ ਦੇ ਸੰਯੋਜਕ ਰਛਪਾਲ ਸਿੰਘ ਜੌੜਾਮਾਜਰਾ ਨੇ ਕੀਤਾ। ਉਦਘਾਟਨ ਮੌਕੇ ਕਰਵਾਏ ਸਮਾਗਮ ਦੌਰਾਨ ਪਿੰਡ ਵਾਸੀਆਂ ਨੇ ਡਾ. ਧਰਮਵੀਰ ਗਾਂਧੀ ਵਲੋਂ ਪਿੰਡ ਦੇ ਵਿਕਾਸ ਲਈ ਦਿੱਤੇ ਗਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਪਿੰਡ ਵਿਚ ਪਹੁੰਚਣ ’ਤੇ ਸ. ਜੌੜਾਮਾਜਰਾ ਦਾ ਲੋਕਾਂ ਨੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਅਜਿਹੇ ਕੰਮ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖ ਕੇ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਲਈ ਹਰ ਸੰਭਵ ਸਹਿਯੋਗ ਜਾਰੀ ਰਹੇਗਾ। ਸਮਾਗਮ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਵਾਸੀ ਮਜ਼ਦੂਰ ਘਰੇ ਰੱਸੇ ਨਾਲ ਲਟਕਿਆ ਮਿਲਿਆ ਘਰਵਾਲਿਆਂ ਨੇ ਲਗਾਏ ਕਤਲ ਦੇ ਦੋਸ਼ ਅਗਲੀ ਖ਼ਬਰ ਵਿਧਾਇਕ ਅਜੀਤਪਾਲ ਕੋਹਲੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।