20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਕਿਸਾਨ ਯੂਨੀਅਨ ਪੁਆਧ ਵਲੋਂ ਅਮਰੀਕਾ ਨਾਲ ਹੋਣ ਵਾਲੇ ਵਪਾਰਕ ਸਮਝੌਤੇ ਖ਼ਿਲਾਫ਼ ਮੋਟਰਸਾਈਕਲ ਰੈਲੀ ਕਿਸਾਨਾਂ ਨੂੰ 21 ਜੁਲਾਈ ਦੇ ਦਿੱਲੀ ਰੋਸ ਮਾਰਚ ਲਈ ਦਿੱਤਾ ਹੋਕਾ

ਅਜੀਤ ਡੈਸਕ 16-07-2026
ਘਨੌਰ, 15 ਜੁਲਾਈ (ਸਰਦਾਰਾ ਸਿੰਘ ਲਾਛੜੂ)-ਅੱਜ ਇੱਥੇ ਕਿਸਾਨ ਯੂਨੀਅਨ ਪੁਆਧ ਵਲੋਂ ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਜਾਣ ਵਾਲੇ ਸੰਭਾਵਿਤ ‘ਫ੍ਰੀ ਟਰੇਡ ਡੀਲ’ (ਮੁਕਤ ਵਪਾਰ ਸਮਝੌਤੇ) ਦੇ ਵਿਰੋਧ ਵਿਚ ਇਕ ਵਿਸ਼ਾਲ ਮੋਟਰਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ਘਨੌਰ ਅਨਾਜ ਮੰਡੀ ਤੋਂ ਸ਼ੁਰੂ ਹੋ ਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚੋਂ ਹੁੰਦੀ ਹੋਈ ਗੁਜ਼ਰੀ, ਜਿਸ ਦੌਰਾਨ ਕਿਸਾਨਾਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸਰਕਾਰ ਦੀਆਂ ਕਿਸਾਨ-ਮਾਰੂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਰੈਲੀ ਦੌਰਾਨ ਕਿਸਾਨ ਆਗੂਆਂ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਇਹ ਵਪਾਰਕ ਸਮਝੌਤਾ ਲਾਗੂ ਹੁੰਦਾ ਹੈ ਤਾਂ ਇਹ ਦੇਸ਼ ਦੀ ਖੇਤੀਬਾੜੀ ਅਤੇ ਡੇਅਰੀ ਉਦਯੋਗ ਲਈ ਬੇਹੱਦ ਘਾਤਕ ਸਾਬਤ ਹੋਵੇਗਾ। ਆਗੂਆਂ ਨੇ ਕਿਹਾ ਕਿ ਅਜਿਹੇ ਸਮਝੌਤੇ ਸਥਾਨਕ ਕਿਸਾਨਾਂ ਅਤੇ ਮਜ਼ਦੂਰਾਂ ਦਾ ਭਵਿੱਖ ਤਬਾਹ ਕਰਕੇ ਰੱਖ ਦੇਣਗੇ। ਕਿਸਾਨ ਯੂਨੀਅਨ ਪੁਆਧ ਦੇ ਪ੍ਰਧਾਨ ਚਰਨਜੀਤ ਸਿੰਘ ਝੁੰਗੀਆਂ ਨੇ ਸਮੂਹ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਘਰਸ਼ ਵਿਚ ਆਪਣੀ ਆਵਾਜ਼ ਬੁਲੰਦ ਕਰਨ। ਉਨ੍ਹਾਂ ਐਲਾਨ ਕੀਤਾ ਕਿ 21 ਜੁਲਾਈ ਨੂੰ ਦਿੱਲੀ ਵਿਚ ਹੋਣ ਵਾਲੇ ਰੋਸ ਮਾਰਚ ਵਿਚ ਸ਼ਮੂਲੀਅਤ ਕਰਨ ਲਈ 20 ਜੁਲਾਈ ਦੀ ਸ਼ਾਮ ਤੱਕ ਦਿੱਲੀ ਪਹੁੰਚਣਾ ਯਕੀਨੀ ਬਣਾਇਆ ਜਾਵੇ। ਇਸ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਚਰਨਜੀਤ ਸਿੰਘ ਝੁੰਗੀਆਂ, ਕਾਰਜਕਾਰੀ ਪ੍ਰਧਾਨ ਗੁਰਦੀਪ ਸਿੰਘ, ਹਰਵਿੰਦਰ ਸਿੰਘ ਉਕਸੀ, ਖਜ਼ਾਨਚੀ ਜਗਤਾਰ ਸਿੰਘ, ਸਰਦਾਰਾ ਸਿੰਘ ਉਕਸੀ, ਸਰਦਾਰਾ ਸਿੰਘ ਘੁੰਘਰਾਂ ਅਤੇ ਗੁਰਜੀਤ ਸਿੰਘ ਸਰਾਲਾ ਕਲਾਂ ਸਮੇਤ ਹੋਰ ਕਈ ਕਿਸਾਨ ਆਗੂ ਸ਼ਾਮਲ ਸਨ। ਆਗੂਆਂ ਨੇ ਦ੍ਰਿੜ੍ਹਤਾ ਨਾਲ ਕਿਹਾ ਕਿ ਸਰਕਾਰ ਦੀਆਂ ਇਨ੍ਹਾਂ ਮਾਰੂ ਨੀਤੀਆਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦਿੱਲੀ ਦੇ ਰੋਸ ਮਾਰਚ ਵਿਚ ਇਲਾਕੇ ਦੇ ਕਿਸਾਨ ਪੂਰੇ ਜੋਸ਼ ਨਾਲ ਹਿੱਸਾ ਲੈਣਗੇ।
ਪਿਛਲੀ ਖ਼ਬਰ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਥਾਣਾ ਕੋਤਵਾਲੀ ਦੇ ਮੁਖੀ ਨਿਯੁਕਤ ਅਗਲੀ ਖ਼ਬਰ ਸਮਾਣਾ ਤੇ ਨਾਲ ਲਗਦੇ ਹਰਿਆਣਾ ਰਾਜ ਦੇ ਹੋਟਲਾਂ ’ਚ ਸ਼ਰੇਆਮ ਚੱਲ ਰਿਹਾ ਦੇਹ ਵਪਾਰ * ਨਸ਼ਿਆਂ ਤੇ ਖ਼ਰਚੇ ਦੀ ਪੂਰਤੀ ਲਈ ਨਾਬਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।