19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਇੰਸਪੈਕਟਰ ਅਮਨਦੀਪ ਸਿੰਘ ਬਰਾੜ ਥਾਣਾ ਕੋਤਵਾਲੀ ਦੇ ਮੁਖੀ ਨਿਯੁਕਤ

ਅਜੀਤ ਡੈਸਕ 16-07-2026
ਨਾਭਾ, 15 ਜੁਲਾਈ (ਜਗਨਾਰ ਸਿੰਘ ਦੁਲੱਦੀ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਥਾਣਾ ਕੋਤਵਾਲੀ ਨਾਭਾ ਦੇ ਮੁਖੀ ਗੁਰਵਿੰਦਰ ਸਿੰਘ ਸੰਧੂ ਦਾ ਤਬਾਦਲਾ ਕਰਕੇ ਉਸ ਨੂੰ ਭਾਦਸੋਂ ਲਗਾ ਦਿੱਤਾ ਗਿਆ ਹੈ ਅਤੇ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਨੂੰ ਥਾਣਾ ਕੋਤਵਾਲੀ ਨਾਭਾ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਥਾਣਾ ਕੋਤਵਾਲੀ ਦੇ ਨਵ ਨਿਯੁਕਤ ਮੁਖੀ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਸਮਾਜ ਵਿਰੋਧੀ ਅਨਸਰ ਜਾਂ ਨਸ਼ੇੜੀ ਤਸਕਰ ਨਜ਼ਰ ਆਉਂਦਾ ਹੈ ਤਾਂ ਉਹ ਕਿਸੇ ਵੀ ਉਨ੍ਹਾਂ ਨਾਲ ਜਾਣਕਾਰੀ ਸਾਂਝੀ ਕਰ ਸਕਦੇ ਹਨ, ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਪੁਲਿਸ ਵਲੋਂ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਭਗਵੰਤ ਸਿੰਘ ਰਾਮਗੜੀਆ, ਡਾ. ਪਵਨ ਕੁਮਾਰ ਪੱਪੀ ਭੋਜੋਮਾਜਰੀ, ਡਾ. ਦੀਪਕ ਸ਼ਾਰਦਾ ਅਤੇ ਜੋਰਾ ਸਿੰਘ ਵਲੋਂ ਨਵ ਨਿਯੁਕਤ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।
ਪਿਛਲੀ ਖ਼ਬਰ 1972 ਤੋਂ ਸਿੱਖਿਆ, ਸੰਸਕਾਰ ਤੇ ਸਫ਼ਲਤਾ ਦੀ ਮਜ਼ਬੂਤ ਨੀਂਹ-ਸ੍ਰੀ ਸੁਖਮਨੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਅਗਲੀ ਖ਼ਬਰ ਕਿਸਾਨ ਯੂਨੀਅਨ ਪੁਆਧ ਵਲੋਂ ਅਮਰੀਕਾ ਨਾਲ ਹੋਣ ਵਾਲੇ ਵਪਾਰਕ ਸਮਝੌਤੇ ਖ਼ਿਲਾਫ਼ ਮੋਟਰਸਾਈਕਲ ਰੈਲੀ ਕਿਸਾਨਾਂ ਨੂੰ 21 ਜੁਲਾਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।