ਘਨੌਰ, 19 ਜੁਲਾਈ (ਸਰਦਾਰਾ ਸਿੰਘ ਲਾਛੜੂ)-ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਤੇ ਆਮ ਆਦਮੀ ਪਾਰਟੀ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਦੇ ਗ੍ਰਹਿ ਪਿੰਡ ਸੰਧਾਰਸੀ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਿੲਆ। ਇਸ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਵੱਖ-ਵੱਖ ਭਲਾਈ ਬੋਰਡਾਂ ਦੇ ਚੇਅਰਪਰਸਨਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਵਿੱਕੀ ਘਨੌਰ ਨੇ ਸਾਰੇ ਚੇਅਰਪਰਸਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕ ਭਲਾਈ ਕਾਰਜਾਂ ਨੂੰ ਹੋਰ ਤੇਜ਼ ਕਰਨ ਬਾਰੇ ਵਿਚਾਰ-ਚਰਚਾ ਕੀਤੀ ਗਈ। ਵਿੱਕੀ ਘਨੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ ਤੇ ਇਨ੍ਹਾਂ ਬੋਰਡਾਂ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾ ਰਿਹਾ ਹੈ। ਸਮਾਗਮ ਵਿਚ ਪੰਜਾਬ ਸਟੇਟ ਮੁਸਲਿਮ ਡਿਵੈਲਪਮੈਂਟ ਬੋਰਡ ਰਾਜਪੁਰਾ ਦੇ ਚੇਅਰਮੈਨ ਇਸਲਾਮ ਅਲੀ, ਬ੍ਰਾਹਮਣ ਵੈਲਫੇਅਰ ਬੋਰਡ ਦੇ ਚੇਅਰਪਰਸਨ ਸਰਪੰਚ ਵਿਕਾਸ ਕੁਮਾਰ ਲਾਡੀ ਪਬਰਾ, ਕੰਬੋਜ ਵੈਲਫੇਅਰ ਬੋਰਡ ਦੀ ਚੇਅਰਪਰਸਨ ਗਗਨਦੀਪ ਕੌਰ, ਪੰਜਾਬ ਸਟੇਟ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਚੇਅਰਪਰਸਨ ਗੁਲਜ਼ਾਰ ਖਾਨ ਘਨੌਰ, ਖੱਤਰੀ ਅਰੋੜਾ ਵੈਲਫੇਅਰ ਬੋਰਡ ਦੇ ਚੇਅਰਪਰਸਨ ਸੁਸ਼ੀਲ ਕੁਮਾਰ ਸੇਹਰਾ, ਬੈਰਾਗੀ ਵੈਲਫੇਅਰ ਬੋਰਡ ਦੇ ਚੇਅਰਪਰਸਨ ਸਰਪੰਚ ਗੁਰਜੀਤ ਸਿੰਘ ਜਖੇਪਲ, ਵਿਮੁਕਤ ਜਾਤੀ ਵੈਲਫੇਅਰ ਬੋਰਡ ਦੇ ਚੇਅਰਪਰਸਨ ਸਰਪੰਚ ਅਮਰਿੰਦਰ ਸਿੰਘ, ਸਪੋਰਟਸ ਵੈਲਫੇਅਰ ਬੋਰਡ ਦੇ ਚੇਅਰਪਰਸਨ ਮਨਵੀਰ ਸਿੰਘ ਸਰਵਾਰਾ ਅਤੇ ਰਾਏ ਸਿੱਖ ਵੈਲਫੇਅਰ ਬੋਰਡ ਦੇ ਚੇਅਰਪਰਸਨ ਸੰਦੀਪ ਕੁਮਾਰ ਮੌਜੂਦ ਸਨ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਖੁਸ਼ਦੀਪ ਸਿੰਘ ਟਿੰਕੂ ਘਨੌਰ, ਐਮ. ਸੀ. ਮੱਖਣ ਖਾਨ ਘਨੌਰ ਅਤੇ ਸ਼ਮੀਰ ਖਾਨ ਘਨੌਰ ਸਮੇਤ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।