07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪੰਜਾਬ ਦੀ ਜਵਾਨੀ ਨਾਲ ਵਾਅਦਾ-ਖ਼ਿਲਾਫ਼ੀ ਕਰਨ ਵਾਲੀ ਸਰਕਾਰ ਨੂੰ ਲੋਕ ਜਵਾਬ ਦੇਣਗੇ-ਸ਼ੁਭਮ ਸ਼ਰਮਾ ਪਟਿਆਲਾ ’ਚ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਨਿਵਾਸ ‘ਤੇ ਯੂਥ ਕਾਂਗਰਸ ਦਾ ਇਕੱਠ

ਅਜੀਤ ਡੈਸਕ 20-07-2026
ਪਟਿਆਲਾ, 19 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਯੂਥ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਸ਼ੁਭਮ ਸ਼ਰਮਾ (ਸੁਭੀ) ਨੇ ਕਾਂਗਰਸ ਦੇ ਚੀਫ਼ ਵਿਪ ਅਤੇ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਪਟਿਆਲਾ ਸਥਿਤ ਨਿਵਾਸ ‘ਤੇ ਪਹੁੰਚ ਕੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਯੂਥ ਕਾਂਗਰਸ ਰਾਜਪੁਰਾ ਤੋਂ ਪੁੱਜੇ ਨੌਜਵਾਨ ਆਗੂਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸ਼ੁਭਮ ਸ਼ਰਮਾ ਨੇ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਦੋਵੇਂ ਸਰਕਾਰਾਂ ਨੌਜਵਾਨਾਂ ਦੇ ਮੁੱਦੇ ਹੱਲ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬੇਰੁਜ਼ਗਾਰੀ, ਨਸ਼ਾ ਤਸਕਰੀ ਅਤੇ ਵਿਗੜਦੀ ਕਾਨੂੰਨ-ਵਿਵਸਥਾ ਅੱਜ ਵੀ ਗੰਭੀਰ ਚੁਣੌਤੀਆਂ ਬਣੀਆਂ ਹੋਈਆਂ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ ਸਮੱਸਿਆਵਾਂ ਪ੍ਰਤੀ ਗੰਭੀਰ ਨਹੀਂ ਦਿਸਦੇ। ਉਨ੍ਹਾਂ ਦੋਸ਼ ਲਾਇਆ ਕਿ ਰੁਜ਼ਗਾਰ ਨਾ ਮਿਲਣ ਕਾਰਨ ਪੰਜਾਬ ਦਾ ਨੌਜਵਾਨ ਨਿਰਾਸ਼ਾ ਦੇ ਦੌਰ ਵਿਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਨੌਜਵਾਨਾਂ ਨੂੰ ਵੱਡੇ-ਵੱਡੇ ਵਾਅਦੇ ਅਤੇ ਸੁਪਨੇ ਦਿਖਾ ਕੇ ਸੱਤਾ ਹਾਸਿਲ ਕੀਤੀ ਪਰ ਹੁਣ ਉਹ ਸਾਰੇ ਵਾਅਦੇ ਹਵਾ ਹੋ ਚੁੱਕੇ ਹਨ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਦੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾਵੇ ਤੇ ਘਰ-ਘਰ ਜਾ ਕੇ ਨੌਜਵਾਨਾਂ ਨੂੰ ਕਾਂਗਰਸ ਦੀਆਂ ਨੀਤੀਆਂ ਨਾਲ ਜੋੜਿਆ ਜਾਵੇ, ਤਾਂ ਜੋ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਬੇਨਕਾਬ ਕੀਤਾ ਜਾ ਸਕੇ। ਮੀਟਿੰਗ ਦੌਰਾਨ ਯੂਥ ਇਕਾਈਆਂ ਦੇ ਆਗੂਆਂ ਨਾਲ ਸੰਗਠਨਾਤਮਕ ਮਜ਼ਬੂਤੀ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਵੀ ਕੀਤਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਨਿਰਭੈ ਸਿੰਘ ਮਿਲਟੀ ਕੰਬੋਜ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਮੁਲਾਜ਼ਮਾਂ ਨੂੰ ਬਕਾਇਆ ਡੀ. ਏ., 18 ਫ਼ੀਸਦੀ ਵਾਧਾ ਤੇ 7ਵੇਂ ਪੇ ਕਮਿਸ਼ਨ ਦਾ ਲਾਭ ਤੁਰੰਤ ਦਿੱਤਾ ਜਾਵੇ-ਧੰਜੂ ਅਗਲੀ ਖ਼ਬਰ ਸਿੱਖ ਸਿਧਾਂਤਾਂ ਤੇ ਪੰਜਾਬ ਦੇ ਹੱਕਾਂ ਦੀ ਲੜਾਈ ਨੂੰ ਪਿੰਡ-ਪਿੰਡ ਤੇ ਘਰ-ਘਰ ਪਹੁੰਚਾਇਆ ਜਾਵੇਗਾ-ਗਿਆਨੀ ਹਰਪ੍ਰੀਤ ਸਿੰਘ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।