07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸਰਕਾਰੀ ਮੁਲਾਜ਼ਮਾਂ ਨੂੰ ਬਕਾਇਆ ਡੀ. ਏ., 18 ਫ਼ੀਸਦੀ ਵਾਧਾ ਤੇ 7ਵੇਂ ਪੇ ਕਮਿਸ਼ਨ ਦਾ ਲਾਭ ਤੁਰੰਤ ਦਿੱਤਾ ਜਾਵੇ-ਧੰਜੂ

ਅਜੀਤ ਡੈਸਕ 20-07-2026
ਸਨੌਰ, 19 ਜੁਲਾਈ (ਸੋਖਲ)-ਕਿਸਾਨ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਤੇ ਹਲਕਾ ਸਨੌਰ ਤੋਂ ਸੀਨੀਅਰ ਆਗੂ ਐਡਵੋਕੇਟ ਦਲਵਿੰਦਰ ਸਿੰਘ ਧੰਜੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰੀ ਮੁਲਾਜ਼ਮਾਂ ਤੇ ਸੇਵਾ ਮੁਕਤ ਕਰਮਚਾਰੀਆਂ ਨੂੰ ਬਕਾਇਆ ਮਹਿੰਗਾਈ ਭੱਤਾ (ਡੀ. ਏ.), 18 ਫ਼ੀਸਦੀ ਵਾਧਾ ਅਤੇ 7ਵੇਂ ਪੇ ਕਮਿਸ਼ਨ ਅਨੁਸਾਰ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਮਿਹਰਬਾਨੀ ਨਹੀਂ, ਸਗੋਂ ਮੁਲਾਜ਼ਮਾਂ ਦਾ ਕਾਨੂੰਨੀ ਹੱਕ ਹੈ। ਧੰਜੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਦੇ ਚੋਣ ਮਨੋਰਥ ਪੱਤਰ ਵਿਚ ਇਹ ਵਾਅਦਾ ਕੀਤਾ ਸੀ ਪਰ ਅਜੇ ਤੱਕ ਇਸ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਮੁਲਾਜ਼ਮਾਂ ਨੂੰ ਅਦਾਲਤ ਦਾ ਰੁਖ ਕਰਨਾ ਪਿਆ, ਜੋ ਸਰਕਾਰ ਦੀ ਨਾਕਾਮੀ ਦਰਸਾਉਂਦਾ ਹੈ। ਧੰਜੂ ਨੇ ਦੋਸ਼ ਲਾਇਆ ਕਿ ਸਰਕਾਰ ਲੋਕ-ਲੁਭਾਵਣੀਆਂ ਯੋਜਨਾਵਾਂ ’ਤੇ ਖਰਚ ਕਰ ਰਹੀ ਹੈ ਪਰ ਮੁਲਾਜ਼ਮਾਂ ਦੇ ਬਣਦੇ ਹੱਕ ਨਹੀਂ ਦੇ ਰਹੀ। ਉਨ੍ਹਾਂ ਮੁਲਾਜ਼ਮ ਜਥੇਬੰਦੀਆਂ ਨੂੰ ਕਾਂਗਰਸ ਵਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ਪਤਨੀ ਦੇ ਪ੍ਰੇਮ ਸੰਬੰਧਾਂ ਕਾਰਨ ਵਿਅਕਤੀ ਵਲੋਂ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਪੰਜਾਬ ਦੀ ਜਵਾਨੀ ਨਾਲ ਵਾਅਦਾ-ਖ਼ਿਲਾਫ਼ੀ ਕਰਨ ਵਾਲੀ ਸਰਕਾਰ ਨੂੰ ਲੋਕ ਜਵਾਬ ਦੇਣਗੇ-ਸ਼ੁਭਮ ਸ਼ਰਮਾ ਪਟਿਆਲਾ ’ਚ ਸਾਬਕਾ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।