07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਕਿਸਾਨਾਂ ਨੂੰ ਨਿਰਵਿਘਨ ਬਿਜਲੀ ਨਹੀਂ ਮਿਲ ਰਹੀ, ਸਰਕਾਰ ਦਾਅਵਿਆਂ ’ਚ ਫੇਲ੍ਹ-ਮੋਹਣੀ ਭਾਂਖਰ

ਅਜੀਤ ਡੈਸਕ 20-07-2026
ਸਨੌਰ, 19 ਜੁਲਾਈ (ਸੋਖਲ)-ਪ੍ਰਮੁੱਖ ਕਿਸਾਨ ਆਗੂ ਪੰਜਾਬ ਜਸਵਿੰਦਰ ਸਿੰਘ ਮੋਹਣੀ ਭਾਂਖਰ ਨੇ ਕਿਹਾ ਕਿ ਸਨੌਰ ਤੇ ਆਸ-ਪਾਸ ਦੇ ਇਲਾਕਿਆਂ ’ਚ ਲੱਗ ਰਹੇ 3-3 ਘੰਟਿਆਂ ਦੇ ਲੰਬੇ ਬਿਜਲੀ ਕੱਟਾਂ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਕਈ ਗੁਣਾ ਵਧਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਫਸਲ ਨੂੰ ਸਮੇਂ ਸਿਰ ਪਾਣੀ ਦੇਣਾ ਬਹੁਤ ਜ਼ਰੂਰੀ ਹੁੰਦਾ ਹੈ ਪਰ ਲਗਾਤਾਰ ਬਿਜਲੀ ਕੱਟਾਂ ਕਾਰਨ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਪੱਖੋਂ ਫੇਲ੍ਹ ਸਾਬਤ ਹੋ ਰਹੀ ਹੈ ਤੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਹਨ। ਮੋਹਣੀ ਭਾਂਖਰ ਨੇ ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਕਿ ਸਨੌਰ ਹਲਕੇ ’ਚ ਤੁਰੰਤ ਬਿਜਲੀ ਸਪਲਾਈ ਸੁਚਾਰੂ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਫਸਲਾਂ ਦੀ ਸਿੰਚਾਈ ਵਿਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਕੱਟਾਂ ਦੀ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਕਿਸਾਨਾਂ ਦੇ ਹੱਕਾਂ ਲਈ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਸੰਸਦ ਮੈਂਬਰ ਔਜਲਾ ਵਲੋਂ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਨੂੰ ਦਿੱਤੇ ਬੇੜੇ ਅਗਲੀ ਖ਼ਬਰ ਨਾਗਪਾਲ ਸਕੂਲ ਯੂਨੀਫਾਰਮ ਸਟੋਰ ’ਚ ਹੋਈ ਚੋਰੀ, ਵਾਰਦਾਤ ਹੋਈ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।