07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸਮਾਣਾ ਪੁਲਿਸ ਵਲੋਂ 4 ਗ੍ਰਾਮ ਚਿੱਟੇ ਸਮੇਤ ਔਰਤ ਕਾਬੂ

ਅਜੀਤ ਡੈਸਕ 23-07-2026
ਸਮਾਣਾ, 22 ਜੁਲਾਈ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਔਰਤ ਨੂੰ 4 ਗ੍ਰਾਮ ਚਿੱਟੇ ਸਣੇ ਕਾਬੂ ਕੀਤਾ ਹੈ। ਥਾਣਾ ਸ਼ਹਿਰੀ ਸਮਾਣਾ ਦੇ ਸਹਾਇਕ ਥਾਣੇਦਾਰ ਜੱਜਪਾਲ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸੰਬੰਧ ਵਿਚ ਵੜੈਚਾਂ ਮੋੜ ਸਮਾਣਾ ਮੌਜੂਦ ਸੀ, ਉਨ੍ਹਾਂ ਨੂੰ ਇਤਲਾਹ ਮਿਲੀ ਕਿ ਕਥਿਤ ਦੋਸ਼ਣ ਪਰਮਜੀਤ ਕੌਰ ਪਤਨੀ ਜਸਬੀਰ ਸਿੰਘ ਵਾਸੀ ਪਿੰਡ ਮੁਰਾਦਪੁਰਾ ਆਪਣੇ ਘਰ ਅੱਗੇ ਬੈਠੀ ਨਸ਼ਾ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੀ ਹੈ। ਪੁਲਿਸ ਨੇ ਮਿਲੀ ਸੂਚਨਾ ਅਨੁਸਾਰ ਛਾਪਾ ਮਾਰ ਕੇ ਉਕਤ ਦੋਸ਼ੀ ਔਰਤ ਨੂੰ ਕਾਬੂ ਕੀਤਾ। ਉਸ ਤੋਂ ਚਾਰ ਗ੍ਰਾਮ ਚਿੱਟਾ ਬਰਾਮਦ ਹੋਇਆ। ਪੁਲਿਸ ਨੇ ਕਥਿਤ ਦੋਸ਼ਣ ਵਿਰੁੱਧ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਵਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ ਅਗਲੀ ਖ਼ਬਰ ਸਮਾਣਾ ਬਾਰ ਵਲੋਂ ਸੰਘਰਸ਼ ਜਾਰੀ, 5 ਵਕੀਲ ਭੁੱਖ ਹੜਤਾਲ ’ਤੇ ਬੈਠੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।