08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਨੀਟ ਅਤੇ ਜੇ.ਈ.ਈ. ਦੀ ਪ੍ਰੀਖਿਆਵਾਂ ’ਚ ਨਾਂਅ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਅਜੀਤ ਡੈਸਕ 23-07-2026
ਪਾਤੜਾਂ, 22 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਨੀਟ ਅਤੇ ਜੇ.ਈ.ਈ. ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਵਿਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਦਰ ਇੰਡੀਆ ਪਬਲਿਕ ਸਕੂਲ, ਪਾਤੜਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀਆਂ ਵਿਦਿਆਰਥਣਾਂ ਯਾਸ਼ਿਕਾ ਅਤੇ ਆਇਸ਼ਾ ਨੇ ਨੀਟਾ ਪ੍ਰੀਖਿਆ ਵਿਚ ਸ਼ਾਨਦਾਰ ਸਫਲਤਾ ਹਾਸਲ ਕੀਤੀ, ਜਦਕਿ ਪ੍ਰਥਮ ਸਿੰਗਲਾ ਨੇ ਜੇ.ਈ.ਈ. ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਮਾਰੋਹ ਦੌਰਾਨ ਹੋਣਹਾਰ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਡਾ. ਨਿਤਿਕਾ ਗੁਪਤਾ ਅਤੇ ਸਕੂਲ ਦੇ ਚੇਅਰਮੈਨ ਰਾਕੇਸ਼ ਗਰਗ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਸਮਰਪਿਤ ਰਹਿਨੁਮਾਈ ਅਤੇ ਮਾਪਿਆਂ ਦੇ ਨਿਰੰਤਰ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਨੇ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਸਹੀ ਮਾਰਗਦਰਸ਼ਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਉਮੀਦ ਜਤਾਈ ਕਿ ਇਹ ਹੋਣਹਾਰ ਵਿਦਿਆਰਥੀ ਭਵਿੱਖ ਵਿੱਚ ਵੀ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਸਕੂਲ ਪ੍ਰਬੰਧਕਾਂ ਨੇ ਸਫਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਟੋਲ ਪਲਾਜ਼ਾ ਹਰਸੇ ਮਾਨਸਰ ਵਿਖੇ ਕਿਸਾਨਾਂ ਵਲੋਂ ਤਿੰਨ ਘੰਟੇ ਲਈ ਰੋਸ ਧਰਨਾ ਅਗਲੀ ਖ਼ਬਰ ਲਾਇਨਜ਼ ਕਲੱਬ ਨਾਭਾ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।