12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪਟਿਆਲਾ ਦੇ ਖੰਡਾ ਚੌਕ ਵਿਖੇ ਯੂਥ ਕਾਂਗਰਸ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਫੂਕਿਆ ਪੁਤਲਾ

ਅਜੀਤ ਡੈਸਕ 24-07-2026
ਪਟਿਆਲਾ, 23 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਖ਼ਿਲਾਫ਼ ਕਾਂਗਰਸ ਪਾਰਟੀ ਵਲੋਂ ਦੇਸ਼ ਭਰ ਵਿਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਕੜੀ ਤਹਿਤ ਪਟਿਆਲਾ ਦਿਹਾਤੀ ਦੇ ਇਤਿਹਾਸਕ ਖੰਡਾ ਚੌਕ ਵਿਖੇ ਯੂਥ ਕਾਂਗਰਸ ਵਲੋਂ ਮੋਹਿਤ ਮੋਹਿੰਦਰਾ ਤੇ ਯੂਥ ਕਾਂਗਰਸ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਜਿੰਮੀ ਗੁਪਤਾ ਦੀ ਅਗਵਾਈ ਵਿਚ ਜ਼ੋਰਦਾਰ ਧਰਨਾ-ਪ੍ਰਦਰਸ਼ਨ ਕੀਤਾ। ਇਸ ਮੌਕੇ ਇਕੱਠੇ ਹੋਏ ਯੂਥ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਪੁਤਲਾ ਫੂਕ ਕੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਕੇਂਦਰ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ‘ਤੇ ਗਹਿਰਾ ਰੋਸ ਪ੍ਰਗਟਾਇਆ। ਆਗੂਆਂ ਨੇ ਦੋਸ਼ ਲਾਇਆ ਕਿ ਦੇਸ਼ ਦੇ ਨੌਜਵਾਨਾਂ, ਵਿਦਿਆਰਥੀਆਂ ਤੇ ਆਮ ਨਾਗਰਿਕਾਂ ਨਾਲ ਜੁੜੇ ਗੰਭੀਰ ਮੁੱਦਿਆਂ ‘ਤੇ ਕੇਂਦਰ ਸਰਕਾਰ ਲਗਾਤਾਰ ਸੰਵੇਦਨਹੀਣ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿਚ ਹੋ ਰਹੀਆਂ ਗੜਬੜੀਆਂ ਤੇ ਨੌਜਵਾਨਾਂ ਦੇ ਭਵਿੱਖ ਨਾਲ ਹੋ ਰਹੇ ਧੱਕੇ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਨੂੰ ਦੇਸ਼-ਪੱਧਰ ‘ਤੇ ਸੰਘਰਸ਼ ਦਾ ਬਿਗੁਲ ਵਜਾਉਣਾ ਪਿਆ ਹੈ। ਪ੍ਰਦਰਸ਼ਨ ਦੌਰਾਨ ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਮੋਹਿਤ ਮੋਹਿੰਦਰਾ ਨੇ ਕਿਹਾ ਕੇਂਦਰ ਸਰਕਾਰ ਦੀਆਂ ਗਲਤ ਤੇ ਜਨ-ਵਿਰੋਧੀ ਨੀਤੀਆਂ ਕਾਰਨ ਅੱਜ ਦੇਸ਼ ਦਾ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ। ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਦੀ ਲੜਾਈ ਹਮੇਸ਼ਾ ਲੋਕਤਾਂਤਰਿਕ ਢੰਗ ਨਾਲ ਲੜਦੀ ਰਹੇਗੀ ਅਤੇ ਜਨਤਾ ਦੀ ਆਵਾਜ਼ ਨੂੰ ਦਬਾਉਣ ਦੀ ਹਰ ਕੋਸ਼ਿਸ਼ ਦਾ ਮੂੰਹ-ਤੋੜ ਜਵਾਬ ਦਿੱਤਾ ਜਾਵੇਗਾ। ਦੇਸ਼ ਭਰ ਵਿਚ ਚੱਲ ਰਹੇ ਇਹ ਰੋਸ ਪ੍ਰਦਰਸ਼ਨ ਲੋਕਾਂ ਦੇ ਗੁੱਸੇ ਦੀ ਆਵਾਜ਼ ਹਨ। ਜਦੋਂ ਤੱਕ ਕੇਂਦਰ ਸਰਕਾਰ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਸੁਣਦੀ, ਉਦੋਂ ਤੱਕ ਕਾਂਗਰਸ ਦਾ ਇਹ ਸੰਘਰਸ਼ ਸੜਕਾਂ ‘ਤੇ ਜਾਰੀ ਰਹੇਗਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂਆਂ ’ਚ ਅਨਿਲ ਮੋਦਗਿੱਲ, ਰਿਚੀ ਡਕਾਲਾ ਸੀਨੀਅਰ ਆਗੂ ਤੋਂ ਇਲਾਵਾ ਬਲਾਕ ਪ੍ਰਧਾਨ ਹਰਵਿੰਦਰ, ਰਾਜੇਸ਼ ਸ਼ਰਮਾ, ਰਾਜੂ, ਹੈਪੀ ਸ਼ਰਮਾ, ਅਰਵਿੰਦਰ, ਰਵਿੰਦਰ ਟੋਨੀ, ਨਵਦੀਪ ਬੱਬਲੂ, ਕਰਨ ਸੈਣੀ, ਗੌਰਵ ਗੋਇਲ, ਵਿੱਕੀ ਤੇ ਵਰੁਣ ਸਮੇਤ ਯੂਥ ਕਾਂਗਰਸ ਤੇ ਕਾਂਗਰਸ ਪਾਰਟੀ ਦੇ ਕਈ ਪ੍ਰਮੁੱਖ ਆਗੂ ਅਤੇ ਵਰਕਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ ਅਗਲੀ ਖ਼ਬਰ ਹੈਰੀਟੇਜ ਸਟਰੀਟ ਦੇ ਫੋਟੋਗ੍ਰਾਫ਼ਰਾਂ ਦੀ ਕੈਮਰਾ ਮੋੜਨ ਤੋਂ ਹੋਈ ਖੂਨੀ ਲੜਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।