12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਨਾਤਨ ਯੁਵਾ ਸੰਘ ਵਲੋਂ ਸ਼ਿਆਮ ਬਾਬਾ ਦਾ ਵਿਸ਼ਾਲ ਜਾਗਰਣ ਸ਼ਰਧਾ ਨਾਲ ਸਮਾਪਤ

ਅਜੀਤ ਡੈਸਕ 24-07-2026
ਸਮਾਣਾ, 23 ਜੁਲਾਈ (ਪ੍ਰੀਤਮ ਸਿੰਘ ਨਾਗੀ)-ਸਨਾਤਨ ਯੁਵਾ ਸੰਘ ਵਲੋਂ ਸ੍ਰੀ ਸ਼ਿਆਮ ਬਾਬਾ ਜੀ ਦਾ ਵਿਸ਼ਾਲ ਜਾਗਰਣ ਬੜੀ ਸ਼ਰਧਾ, ਭਗਤੀ ਤੇ ਉਤਸ਼ਾਹ ਨਾਲ ਕਰਵਾਇਆ। ਧਾਰਮਿਕ ਸਮਾਗਮ ਵਿਚ ਵੱਖ-ਵੱਖ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕਰਦਿਆਂ ਸ਼ਿਆਮ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਭਜਨ ਗਾਇਕ ਨੀਰਜ ਸਿੰਗਲਾ ਨੇ ਆਪਣੀ ਸੁਰੀਲੀ ਆਵਾਜ਼ ਵਿਚ ਸ਼ਿਆਮ ਬਾਬਾ ਜੀ ਦੇ ਭਜਨਾਂ ਦਾ ਗੁਣਗਾਨ ਕਰਦਿਆਂ ਸੰਗਤ ਨੂੰ ਭਗਤੀ ਦੇ ਰੰਗ ਵਿਚ ਰੰਗ ਦਿੱਤਾ। ਭਗਤਾਂ ਨੇ ਭਜਨਾਂ ‘ਤੇ ਨੱਚਦੇ ਤੇ ਜੈਕਾਰਿਆਂ ਨਾਲ ਪੂਰੇ ਪੰਡਾਲ ਨੂੰ ਭਗਤੀਮਈ ਮਾਹੌਲ ਵਿਚ ਬਦਲ ਦਿੱਤਾ। ਜਾਗਰਣ ਦੀ ਸ਼ੁਰੂਆਤ ਅਗਰਵਾਲ ਧਰਮਸ਼ਾਲਾ ਦੇ ਸਾਬਕਾ ਪ੍ਰਧਾਨ ਜੀਵਨ ਗਰਗ ਅਤੇ ਮੌਜੂਦਾ ਪ੍ਰਧਾਨ ਦਰਸ਼ਨ ਮਿੱਤਲ ਵਲੋਂ ਪਵਿੱਤਰ ਜੋਤ ਪ੍ਰਜਵਲਿਤ ਕਰਕੇ ਕੀਤੀ ਗਈ। ਇਸ ਮੌਕੇ ਸਾਬਕਾ ਵਿਧਾਇਕ ਰਜਿੰਦਰ ਸਿੰਘ, ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ, ਸ਼੍ਰੋਮਣੀ ਅਕਾਲੀ ਦਲ ਦੇ ਸਮਾਣਾ ਇੰਚਾਰਜ ਜਗਮੀਤ ਸਿੰਘ ਹਰਿਆਊ, ਭਾਜਪਾ ਆਗੂ ਸੁਰਿੰਦਰ ਸਿੰਘ ਖੇੜਕੀ, ਅਸ਼ੋਕ ਮੋਦਗਿਲ, ਗੋਪਾਲ ਸ਼ਰਮਾ ਸਮੇਤ ਕਈ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਆਪਣੀ ਹਾਜ਼ਰੀ ਲਗਵਾ ਕੇ ਸ਼ਿਆਮ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਨਾਤਨ ਯੁਵਾ ਸੰਘ ਦੇ ਆਗੂਆਂ ਮੰਗਤ ਸ਼ਰਮਾ, ਪ੍ਰੀਕਸ਼ਤ ਪਾਠਕ, ਅਮਿਤ ਸ਼ਰਮਾ, ਗੁਰਪ੍ਰੀਤ ਸ਼ਰਮਾ, ਸਚਿਨ, ਮੋਹਿਤ ਸ਼ਰਮਾ, ਨਮਨ, ਮੋਹਿਤ ਲਤਿਸ ਗਰਗ ਤੇ ਹੋਰ ਮੈਂਬਰਾਂ ਵਲੋਂ ਸਮਾਗਮ ਵਿਚ ਪਹੁੰਚੇ ਪਤਵੰਤਿਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੇ ਸਾਰੇ ਸੇਵਾਦਾਰਾਂ ਤੇ ਸੰਗਤ ਦਾ ਧੰਨਵਾਦ ਵੀ ਕੀਤਾ। ਜਾਗਰਣ ਉਪਰੰਤ ਸੰਗਤ ਲਈ ਵਿਸ਼ਾਲ ਭੰਡਾਰੇ ਦਾ ਪ੍ਰਬੰਧ ਕੀਤਾ।
ਪਿਛਲੀ ਖ਼ਬਰ ਬਿਜਲੀ ਦੇ ਮੀਟਰਾਂ ਵਾਲੇ ਬਕਸੇ ਨੂੰ ਅਚਾਨਕ ਲੱਗੀ ਅੱਗ, ਮੀਟਰ ਸੜ ਕੇ ਸੁਆਹ ਅਗਲੀ ਖ਼ਬਰ ਪੰਜਾਬੀ ’ਵਰਸਿਟੀ ਤੇ ‘ਚੱਕਰਾ ਸਟ੍ਰੈਟਜਿਕ ਫੋਰਮ’ ਦਰਮਿਆਨ ਹੋਇਆ ਇਕਰਾਰਨਾਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।