12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਫ਼ਾਈ ਕਰਮਚਾਰੀਆਂ ’ਤੇ ਬਰਨਾਲਾ ’ਚ ਹੋਇਆ ਤਸ਼ੱਦਦ ਨਿੰਦਣਯੋਗ-ਕ੍ਰਿਸ਼ਨ ਸਿੰਘ ਸਨੌਰ

ਅਜੀਤ ਡੈਸਕ 24-07-2026
ਸਨੌਰ, 23 ਜੁਲਾਈ (ਮੋਹਣ ਸਿੰਘ ਭੱਟੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਸਨੌਰ ਦੇ ਇੰਚਾਰਜ ਕਮੇਟੀ ਮੈਂਬਰ ਕ੍ਰਿਸ਼ਨ ਸਿੰਘ ਸਨੌਰ ਨੇ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ’ਤੇ ਹੋਏ ਸਰਕਾਰੀ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਗੱਲਬਾਤ ਕਰਦਿਆਂ ਸਨੌਰ ਨੇ ਕਿਹਾ, ‘ਪੰਜਾਬ ਦੇ ਸਫ਼ਾਈ ਕਰਮਚਾਰੀ ਅੱਜ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਹੜਤਾਲ ’ਤੇ ਹਨ। ਬਰਨਾਲਾ ਵਿਖੇ ਇਨ੍ਹਾਂ ਦੀ ਬੁਰੀ ਤਰ੍ਹਾਂ ਕੀਤੀ ਗਈ ਕੁੱਟਮਾਰ ਤੇ ਜਿਸ ਤਰ੍ਹਾਂ ਤਸ਼ੱਦਦ ਕੀਤਾ ਗਿਆ, ਉਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਥੋੜੀ ਹੈ। ਸਫ਼ਾਈ ਕਰਮਚਾਰੀਆਂ ਦੀਆਂ ਬਦਦੁਆਵਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਰਥੀ ’ਚ ਆਖਰੀ ਕਿੱਲ ਸਾਬਤ ਹੋਣਗੀਆਂ। ਸਨੌਰ ਨੇ ਕਿਹਾ, ਸਫ਼ਾਈ ਕਰਮਚਾਰੀ ਦੇਸ਼ ਦੀ ਫੌਜ ਵਾਂਗ ਸੇਵਾ ਕਰਦੇ ਹਨ। ਜਿਸ ਤਰ੍ਹਾਂ ਫੌਜੀ ਦੇਸ਼ ਨੂੰ ਬਾਹਰਲੇ ਹਮਲਿਆਂ ਤੋਂ ਬਚਾਉਂਦੇ ਹਨ, ਉਸੇ ਤਰ੍ਹਾਂ ਸਫ਼ਾਈ ਸੇਵਕ ਆਮ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਂਦੇ ਹਨ। ਅਜਿਹੇ ਦੇਸ਼ਭਗਤਾਂ ’ਤੇ ਹੱਥ ਚੁੱਕਣਾ ਵੱਡਾ ਪਾਪ ਅਤੇ ਵੱਡਾ ਗੁਨਾਹ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ ਅਤੇ ਬਰਨਾਲਾ ਕੁੱਟਮਾਰ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਆਲ ਇੰਡੀਆ ਕੰਬਾਈਨ ਐਸੋਸੀਏਸ਼ਨ ਦੇ ਨਵੇਂ ਬਣੇ ਪ੍ਰਧਾਨ ਚਰਨ ਸਿੰਘ ਰਲਹਨ ਦਾ ਸਨਮਾਨ ਅਗਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਵਿਖੇ ਕਿੰਡਰਗਾਰਟਨ ਦੇ ਬੱਚਿਆਂ ਨੇ ਮਨਾਇਆ ‘ਯੈਲੋ ਡੇ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।