12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਮਾਨ ਸਰਕਾਰ ਵਲੋਂ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਦਾ ਫ਼ੈਸਲਾ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ-ਵਿਧਾਇਕ ਦੇਵ ਮਾਨ

ਅਜੀਤ ਡੈਸਕ 24-07-2026
ਨਾਭਾ, 23 ਜੁਲਾਈ (ਵਰਿੰਦਰ ਵਰਮਾ)-ਮਾਨ ਸਰਕਾਰ ਵਲੋਂ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਹਲਕਾ ਵਿਧਾਨ ਸਭਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਹਰ ਯੋਗ ਤੇ ਲੋੜਵੰਦ ਪਰਿਵਾਰ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਫ਼ੂਡ ਸਕਿਉਰਿਟੀ ਐਕਟ, 2013 ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ 22 ਜੁਲਾਈ ਤੋਂ 11 ਅਗਸਤ 2026 ਤੱਕ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿਚ ਨਵੇਂ ਯੋਗ ਮੈਂਬਰਾਂ ਨੂੰ ਸ਼ਾਮਿਲ ਕਰਨ ਲਈ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵਲੋਂ 10 ਲੱਖ ਨਵੇਂ ਰਾਸ਼ਨ ਕਾਰਡਾਂ ਵਿਚੋਂ 7 ਲੱਖ ਯੋਗ ਪਰਿਵਾਰਾਂ ਨੂੰ ਜਾਰੀ ਕੀਤੇ ਜਾਣਗੇ, ਜਦਕਿ 3 ਲੱਖ ਈ-ਮ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਲਿਆਂਦਾ ਜਾਵੇਗਾ। ਦੇਵ ਮਾਨ ਨੇ ਸਾਰੇ ਯੋਗ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ 11 ਅਗਸਤ ਤੱਕ ਆਪਣੀਆਂ ਅਰਜ਼ੀਆਂ ਜ਼ਰੂਰ ਜਮ੍ਹਾਂ ਕਰਵਾਉਣ ਤੇ ਪੰਜਾਬ ਸਰਕਾਰ ਦੀ ਇਸ ਲੋਕ-ਭਲਾਈ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਜਸਦੀਪ ਖੰਨਾ, ਸਾਬਕਾ ਚੇਅਰਮੈਨ ਅਮਰਦੀਪ ਖੰਨਾ, ਤੇਜਿੰਦਰ ਖਹਿਰਾ, ਧਰਮਿੰਦਰ ਸੁੱਖੇਵਾਲ, ਭੁਵੇਸ਼ ਬਾਂਸਲ, ਸੰਜੇ ਮੱਗੋ, ਭੁਪਿੰਦਰ ਸਿੰਘ ਕਲਰਮਾਜਰੀ, ਮੰਨੀ ਜੀ, ਹਰੀਸ਼ ਸ਼ਰਮਾ, ਸਿਮਰਨ ਚੌਹਾਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ ਵਲੋਂ ਰੋਸ ਮਾਰਚ ਅਗਲੀ ਖ਼ਬਰ ਮਟੋਰੜਾ ਲਿੰਕ ਸੜਕ ਡੂੰਘੇ ਖੱਡਿਆਂ ਨੂੰ ਮਿੱਟੀ ਨਾਲ ਪੂਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।