12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਨਰੇਗਾ ਮੁਲਾਜ਼ਮਾਂ ਨੇ ਸੇਵਾਵਾਂ ਨਿਯਮਤ ਕਰਨ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 24-07-2026
ਪਟਿਆਲਾ, 23 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਨਰੇਗਾ ਮੁਲਾਜ਼ਮਾਂ ਨੇ ਆਪਣੀਆਂ ਸੇਵਾਵਾਂ ਨੂੰ ਪੱਕਿਆਂ ਕਰਨ ਲਈ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਗੁਰਸੇਵਕ ਸਿੰਘ ਸੂਬਾ ਪ੍ਰਧਾਨ ਮਗਨਰੇਗਾ ਕਰਮਚਾਰੀ ਯੂਨੀਅਨ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਨਰੇਗਾ ਮੁਲਾਜ਼ਮਾਂ ਦੀ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਰੈਗੂਲਰ ਭਰਤੀ ਲਈ ਅਪਣਾਏ ਜਾਂਦੇ ਤੈਅ ਮਾਪਦੰਡਾਂ ਅਨੁਸਾਰ ਹੋਈ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਭਰਤੀ 2008-2009 ਦੌਰਾਨ ਹੋਈ ਹੈ ਪਰ ਸਮੇਂ ਨਾਲ ਨਰੇਗਾ ਮੁਲਾਜ਼ਮਾਂ ਨੂੰ ਦਿੱਤੇ ਵਾਧੂ ਕੰਮਾਂ ਦੇ ਬੋਝ ਕਾਰਨ ਲੋੜ ਅਨੁਸਾਰ ਹੋਰ ਵੀ ਭਰਤੀ ਕੀਤੀ ਗਈ। ਇਸ ਸਮੇਂ ਪੂਰੇ ਪੰਜਾਬ ਵਿਚ ਨਰੇਗਾ ਮੁਲਾਜ਼ਮਾਂ ਦੀ ਗਿਣਤੀ 2100 ਦੇ ਲਗਪਗ ਹੈ। ਨਰੇਗਾ ਮੁਲਾਜ਼ਮ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅੰਦਰ ਨਿਯਮਤ ਕਰਵਾਉਣ ਲਈ ਲਗਾਤਾਰ ਸੰਘਰਸ਼ ਲੜਦੇ ਆ ਰਹੇ ਹਨ। ਸੂਬਾ ਪ੍ਰਧਾਨ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵਲੋਂ ਆਪਣੇ-ਆਪਣੇ ਪੱਧਰ ’ਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਏ ਕਾਨੂੰਨ ਵੀ ਨਰੇਗਾ ਮੁਲਾਜ਼ਮਾਂ ਦਾ ਕੋਈ ਮਸਲਾ ਹੱਲ ਨਹੀਂ ਕਰਵਾ ਸਕੇ। ਉਨ੍ਹਾਂ ਕਿਹਾ ਕਿ ਨਰੇਗਾ ਮੁਲਾਜ਼ਮ ਆਪਣੀ ਜ਼ਿੰਦਗੀ ਦਾ ਸਭ ਤੋਂ ਕੀਮਤੀ ਸਮਾਂ ਨਰੇਗਾ ਲੇਖੇ ਲਾ ਚੁੱਕੇ ਹਨ ਜੋ ਹੁਣ ਨਾ ਤਾਂ ਹੋਰ ਕਿਸੇ ਵਿਭਾਗ ਵਿਚ ਅਪਲਾਈ ਕਰਨ ਦੇ ਯੋਗ ਰਹੇ ਹਨ ਅਤੇ ਲੰਬੇ ਸਮੇਂ ਤੋਂ ਪੜ੍ਹਾਈ ਛੱਡੀ ਹੋਣ ਕਾਰਨ ਕੋਈ ਟੈੱਸਟ ਪਾਸ ਕਰਨਾ ਨਰੇਗਾ ਮੁਲਾਜ਼ਮਾਂ ਦੇ ਵੱਸ ਦੀ ਗੱਲ ਨਹੀਂ ਹੈ। ਗੁਰਸੇਵਕ ਸਿੰਘ ਨੇ ਕਿਹਾ ਕਿ ਜਿਵੇਂ ਪੰਚਾਇਤ ਸਕੱਤਰਾਂ ਨੂੰ ਮਰਜ਼ ਕੀਤਾ ਗਿਆ ਹੈ ਉਸੇ ਤਰ੍ਹਾਂ ਜਾਰੀ ਗਜ਼ਟ ਵਿਚ ਦਰਜ ਪੰਚਾਇਤੀ ਰਾਜ ਐਕਟ ਦੇ ਰੂਲਾਂ ਦੀ ਰੌਸ਼ਨੀ ਵਿਚ ਨਰੇਗਾ ਮੁਲਾਜ਼ਮਾਂ ਨੂੰ ਤਜਰਬੇ ਦੇ ਆਧਾਰ ’ਤੇ ਪੰਚਾਇਤ ਸਕੱਤਰਾਂ ਦੀਆਂ ਖ਼ਾਲੀ ਅਸਾਮੀਆਂ ’ਤੇ ਮਰਜ਼ ਕੀਤਾ ਜਾਵੇ। ਇਸ ਮੌਕੇ ਸੁਰਿੰਦਰ ਸਿੰਘ, ਜਗਦੀਪ ਸਿੰਘ, ਜਸਵਿੰਦਰ ਸਿੰਘ, ਸਵਰਨ ਸਿੰਘ, ਅਨਿਰੁਧ ਵਰਮਾ, ਪ੍ਰਭਜੋਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੇਂਦਰ ਸਰਕਾਰ ਖ਼ਿਲਾਫ਼ ਕਾਂਗਰਸ ਪਾਰਟੀ ਦੇ ਯੂਥ ਆਗੂਆਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ ਵਲੋਂ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।