13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਨਗਰ ਕੌਂਸਲ ਨਾਭਾ ਦੇ ਸਫਾਈ ਕਰਮਚਾਰੀਆਂ ਦੇ ਹੱਕ ‘ਚ ਡਟੇ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜਥੇ. ਮੱਖਣ ਸਿੰਘ ਲਾਲਕਾ

ਅਜੀਤ ਡੈਸਕ 24-07-2026
ਨਾਭਾ, 23 ਜੁਲਾਈ (ਜਗਨਾਰ ਸਿੰਘ ਦੁਲੱਦੀ)-ਪਿਛਲੇ ਕਈ ਦਿਨਾਂ ਤੋਂ ਨਗਰ ਕੌਂਸਲ ਨਾਭਾ ਦੇ ਸਫਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ, ਸਫਾਈ ਸੇਵਕਾਂ ਦੇ ਸੰਘਰਸ਼ ਉਸ ਵਕਤ ਹੋਰ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜਥੇਦਾਰ ਮੱਖਣ ਸਿੰਘ ਲਾਲਕਾ ਧਰਨੇ ਵਾਲੀ ਥਾਂ ‘ਤੇ ਪਹੁੰਚੇ ਅਤੇ ਮੁਲਾਜ਼ਮਾਂ ਨਾਲ ਏਕਤਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਜਥੇਦਾਰ ਲਾਲਕਾ ਨਗਰ ਕੌਂਸਲ ਦਫ਼ਤਰ ਬਾਹਰ ਧਰਨੇ ‘ਤੇ ਬੈਠੇ ਸਫਾਈ ਕਰਮਚਾਰੀਆਂ ਦੇ ਧਰਨੇ ਵਿਚ ਸ਼ਾਮਿਲ ਹੋਏ ਅਤੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ਦਿੱਤਾ। ਧਰਨਾਕਾਰੀ ਸਫ਼ਾਈ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਜਥੇਦਾਰ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਸਫਾਈ ਕਰਮਚਾਰੀ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਦਿਨ-ਰਾਤ ਮਿਹਨਤ ਕਰਦੇ ਹਨ, ਦੇ ਬਾਵਜੂਦ ਅੱਜ ਉਨ੍ਹਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ‘ਤੇ ਬੈਠਣਾ ਪੈ ਰਿਹਾ ਹੈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਹਲਕਾ ਇੰਚਾਰਜ ਜਥੇਦਾਰ ਮੱਖਣ ਸਿੰਘ ਲਾਲਕਾ, ਵਪਾਰ ਵਿੰਗ ਦੇ ਬਲਾਕ ਪ੍ਰਧਾਨ ਨਰੇਸ਼ ਕੁਮਾਰ ਗਰਗ ਅਤੇ ਬੀ. ਸੀ. ਵਿੰਗ ਦੇ ਬਲਾਕ ਪ੍ਰਧਾਨ ਰਣਬੀਰ ਸਿੰਘ ਨੇ ਸਫਾਈ ਸੇਵਕਾਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦਾ ਹਰ ਵਰਕਰ ਅਤੇ ਵਪਾਰ ਵਿੰਗ ਦਾ ਭਾਈਚਾਰਾ ਸਫਾਈ ਕਰਮਚਾਰੀਆਂ ਦੇ ਹਰ ਸੰਘਰਸ਼ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।
ਪਿਛਲੀ ਖ਼ਬਰ ਐੱਨ. ਡੀ. ਆਰ. ਐੱਫ. ਤੇ ਆਰਮੀ ਵਲੋਂ ਸਰਾਲਾ ਹੈੱਡ (ਘਨੌਰ) ਵਿਖੇ ਹੜ੍ਹਾਂ ਤੋਂ ਬਚਾਅ ਲਈ ਮੌਕ ਡਰਿੱਲ ਅਗਲੀ ਖ਼ਬਰ ਸਫਾਈ ਸੇਵਕ ਯੂਨੀਅਨ ਵਲੋਂ ਸਨੌਰ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।