04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਧਰਮਿੰਦਰ ਪ੍ਰਧਾਨ ਵਾਂਗ ਸੂਬਾ ਸਿੱਖਿਆ ਮੰਤਰੀ ਬੈਂਸ ਵੀ ਅਸਤੀਫ਼ਾ ਦੇਵੇ-ਰਾਜਾ ਵੜਿੰਗ

ਅਜੀਤ ਡੈਸਕ 26-07-2026
ਰਾਜਪੁਰਾ, 25 ਜੁਲਾਈ (ਜੀ. ਪੀ. ਸਿੰਘ)-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਤਰ੍ਹਾਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ। ਇਹ ਸ਼ਬਦਾਂ ਦਾ ਪ੍ਰਗਟਾਵਾ ਦੁਪਹਿਰ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਜਪੁਰਾ ਪਹੁੰਚਣ ֹ’ਤੇ ਕੀਤਾ। ਇਸ ਮੌਕੇ ਸਥਾਨਕ ਫੁਆਰਾ ਚੌਕ ’ਤੇ ਸਾਬਕਾ ਵਿਧਾਇਕਾ ਹਰਦਿਆਲ ਸਿੰਘ ਕੰਬੋਜ ਨੇ ਉਨ੍ਹਾਂ ਦਾ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਦਿੱਲੀ ਪੁਲਿਸ ਨੇ ਦੇਸ਼ ਦੇ ਬੱਚਿਆਂ ’ਤੇ ਜੋ ਅੱਤਿਆਚਾਰ ਕੀਤਾ ਹੈ, ਉਹ ਪੂਰੇ ਵਿਸ਼ਵ ਨੇ ਵੇਖਿਆ ਹੈ ਅਤੇ ਪੂਰੇ ਦੇਸ਼ ਦੇ ਲੋਕਾਂ ਨੇ ਉਸ ਦੀ ਨਿੰਦਿਆ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣੇ ਹੁਣੇ ਖਬਰ ਆਈ ਹੈ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਦੇ ਦਿੱਤਾ। ਜਿਸ ਦੀ ਗਲ ਦੇਸ਼ ਦੇ ਨੌਜਵਾਨ ਪਹਿਲਾ ਦਿਨ ਤੋਂ ਮੰਗ ਕਰ ਰਹੇ ਸੀ, ਪਰ ਢੇਡ ਮਹੀਨਾ ਉਨ੍ਹਾਂ ਦੇ ਨਾਲ ਤਸੱਦਦ ਕਰਕੇ, ਉਨ੍ਹਾਂ ਨੂੰ ਸੜਕਾਂ ਤੇ ਧੱਕੇ ਖਵਾ ਕੇ, ਅੱਥਰੂ ਗੈਸ ਦੇ ਗੋਲ਼ੇ ਦਾਗ ਕੇ, ਕੁੱਟਮਾਰ ਕਰਵਾ ਕੇ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਦੇ ਅੰਦਰ ਚਾਰ ਪੇਪਰ ਲੀਕ ਹੋ ਗਏ ਜੋ ਕਿ ਬੱਚਿਆਂ ਦੇ ਭੱਵਿਖ ਨਾਲ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਅਤੇ ਕਾਂਗਰਸ ਦੀ ਲੀਡਰਸ਼ਿਪ ਸਿੱਖਿਆ ਮੰਤਰੀ ਪੰਜਾਬ ਹਰਜੋਤ ਬੈਂਸ ਦੇ ਅਸਤੀਫੇ ਦੀ ਮੰਗ ਕਰਦੇ ਹਨ। ਉਨ੍ਹਾਂ ਕਿਹਾ ਕਿ ਬਰਨਾਲਾ ਵਿਖੇ ਜਿਸ ਤਰੀਕੇ ਦਾ ਅੱਤਿਆਚਾਰ ਭਗਵੰਤ ਮਾਨ ਦੀ ਸਰਕਾਰ ਨੇ ਸਫਾਈ ਕਰਮਚਾਰੀਆਂ ’ਤੇ ਤਸ਼ਦੱਦ ਕੀਤਾ ਹੈ, ਉਹ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਫਾਈ ਕਾਮਿਆਂ ਨੂੰ ਭਵਿੱਖ ਵਿਚ ਰੱਬ ਦੇ ਬੰਦੇ ਕਹਿ ਕੇ ਸੰਬੋਧਨ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਰੱਬ ਦੇ ਬੰਦੇ ਸਾਡੇ ਵਲੋਂ ਫੈਲਾਈ ਗੰਦਗੀ ਨੂੰ ਸਾਫ ਕਰਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਕ ਸਾਜਿਸ਼ ਤਹਿਤ ਡੀ. ਐੱਸ. ਪੀ. ਬਰਨਾਲਾ ਨੂੰ ਮੁਅੱਤਲ ਕਰ ਦਿੱਤਾ ਜਿਸ ਨੂੰ ਦੋ ਚਾਰ ਮਹੀਨੇ ਬਾਅਦ ਬਹਾਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਰਨਾਲਾ ਕਾਂਡ ਉਪਰ ਮੁੱਖ ਮੰਤਰੀ ਤੇ ਪੂਰੇ ਮੰਤਰੀ ਮੰਡਲ ਨੂੰ ਸਮੁੱਚੇ ਸਫਾਈ ਕਾਮਿਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਹਨਾਂ ਦਰਿੰਦਿਆਂ ਪੁਲਿਸ ਵਾਲ਼ਿਆਂ ਨੇ ਰੱਬ ਦੇ ਬੰਦਿਆਂ ਦੇ ਸਿਰ ਪਾੜੇ ਹਨ, ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਕੇ ਜੇਲ੍ਹ ਭੇਜਣਾ ਚਾਹੀਦਾ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਲੀਡਰਸ਼ਿਪ ਰਾਹੁਲ ਗਾਂਧੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਚੋਣਾ ਲੜਨਗੇ।
ਪਿਛਲੀ ਖ਼ਬਰ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਗਿਣਤੀ ਪੁੱਜੀ 1090 ਤੱਕ ਲੋਕਾਂ ਨੂੰ ਘਰ ਦੇ ਨੇੜੇ ਮਿਆਰੀ ਇਲਾਜ ਮੁਹੱਈਆ ਕ... ਅਗਲੀ ਖ਼ਬਰ ਪ੍ਰੈੱਸ ਐਂਡ ਵੈੱਲਫੇਅਰ ਕਲੱਬ ਕਾਠਗੜ੍ਹ ਦੀ ਹੋਈ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।