04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਰਾਜਾ ਫਾਰਮ ਬਹਾਦਰਗੜ੍ਹ ਵਿਖੇ ਦੂਜਾ ਕ੍ਰਿਕਟ ਟੂਰਨਾਮੈਂਟ ਕਰਵਾਇਆ

ਅਜੀਤ ਡੈਸਕ 26-07-2026
ਬਹਾਦਰਗੜ੍ਹ, 25 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਰਾਜਾ ਫਾਰਮ ਬਹਾਦਰਗੜ੍ਹ ਵਿਖੇ ਦੂਜਾ ਕ੍ਰਿਕਟ ਟੂਰਨਾਮੈਂਟ ਬੜੇ ਉਤਸ਼ਾਹ ਤੇ ਖੇਡ ਭਾਵਨਾ ਨਾਲ ਕਰਵਾਇਆ। ਟੂਰਨਾਮੈਂਟ ਵਿੱਚ ਇਲਾਕੇ ਦੀਆਂ ਕਈ ਟੀਮਾਂ ਨੇ ਭਾਗ ਲਿਆ ਅਤੇ ਦਰਸ਼ਕਾਂ ਨੇ ਵੀ ਵੱਡੀ ਗਿਣਤੀ ਵਿਚ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਵਧਾਇਆ। ਟੂਰਨਾਮੈਂਟ ਦੌਰਾਨ ਵਿਧਾਨ ਸਭਾ ਹਲਕਾ ਸਨੌਰ ਦੇ ਆਗੂ ਸਮਾਜ ਸੇਵਕ ਰਾਕੇਸ਼ ਬੱਗਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦਾ ਫੁੱਲਾਂ ਦੇ ਗੁਲਦਸਤੇ ਤੇ ਯਾਦਗਾਰੀ ਚਿੰਨ੍ਹ ਦੇ ਕੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਰਾਕੇਸ਼ ਬੱਗਾ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਅਨੁਸ਼ਾਸਨ, ਏਕਤਾ ਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਨੇ ਟੂਰਨਾਮੈਂਟ ਦੇ ਸਫਲ ਆਯੋਜਨ ਲਈ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਟੂਰਨਾਮੈਂਟ ਵਿਚ ਜੇਤੂ ਤੇ ਉਪ-ਜੇਤੂ ਟੀਮਾਂ ਨੂੰ ਟਰਾਫੀਆਂ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੈਪੀ ਜਲਾਲਪੁਰ, ਲਵੀ ਸਰਪੰਚ ਗਾਂਧੀ ਗਰੁੱਪ ਖੰਨਾ, ਜੈਰੀ, ਪਿ੍ੰਸ ਭਵਨ, ਮਨਦੀਪ ਜਲਾਲਪੁਰ, ਸਤਪਾਲ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਗੁੱਜਰ ਐਜੂਕੇਸ਼ਨ ਐਂਡ ਵੈੱਲਫੇਅਰ ਸੁਸਾਇਟੀ ਬਲਾਚੌਰ ਵਲੋਂ ਦਿੱਤੀ ਜਾ ਰਹੀ ਕੋਚਿੰਗ ਦੇ ਵਧੀਆ ਨਤੀਜੇ ਆਏ -ਪ੍ਰਧਾਨ ਡਾ. ਹੇਮ... ਅਗਲੀ ਖ਼ਬਰ ਕੁਝ ਜ਼ਿਲ੍ਹਿਆਂ ਦੇ ਡੇਲੀਵੇਜਿਜ਼ ਕਰਮਚਾਰੀਆਂ ਨਾਲ ਸਰਕਾਰ ਕਰ ਰਹੀ ਹੈ ਮਤਰੇਈ ਮਾਂ ਵਾਲਾ ਸਲੂਕ-ਮਲੋਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।