04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ, ਮਨਰੇਗਾ ਵਰਕਰਾਂ ਤੇ ਬਿਜਲੀ ਕਾਮਿਆਂ ਦੀਆਂ ਮੰਗਾਂ ਦਾ ਤੁਰੰਤ ਹੱਲ ਕਰੇ-ਭਾਜਪਾ ਆਗੂ ਡਾ. ਤੇਜਾ

ਅਜੀਤ ਡੈਸਕ 26-07-2026
ਸਨੌਰ, 25 ਜੁਲਾਈ (ਮੋਹਣ ਸਿੰਘ ਭੱਟੀ)-ਪੰਜਾਬ ਵਿਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਤੇ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲਗਾਤਾਰ ਕੀਤੇ ਜਾ ਰਹੇ ਸੰਘਰਸ਼ਾਂ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਪ੍ਰਿੰਸੀਪਲ ਡਾ. ਹਰਦੀਪ ਸਿੰਘ ਤੇਜਾ ਨੇ ਪੰਜਾਬ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕੀਤੀ ਹੈ ਕਿ ਉਹ ਸਫ਼ਾਈ ਕਰਮਚਾਰੀਆਂ, ਮਨਰੇਗਾ ਵਰਕਰਾਂ ਤੇ ਬਿਜਲੀ ਕਾਮਿਆਂ ਸਮੇਤ ਸਮੂਹ ਮੁਲਾਜ਼ਮਾਂ ਦੀਆਂ ਮੰਗਾਂ ਦਾ ਬਿਨਾਂ ਕਿਸੇ ਦੇਰੀ ਦੇ ਤੁਰੰਤ ਹੱਲ ਕਰੇ। ਗੱਲਬਾਤ ਕਰਦਿਆਂ ਡਾ. ਤੇਜਾ ਨੇ ਕਿਹਾ ਕਿ ਅੱਜ ਸੂਬੇ ਵਿਚ ਤਕਰੀਬਨ ਸਾਰੇ ਹੀ ਸਰਕਾਰੀ ਕਰਮਚਾਰੀ ਤੇ ਮੁਲਾਜ਼ਮ ਜਥੇਬੰਦੀਆਂ ਸੜਕਾਂ ’ਤੇ ਉਤਰਨ ਲਈ ਮਜਬੂਰ ਹਨ, ਜਿਸ ਕਾਰਨ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ ਹੋ ਰਿਹਾ ਹੈ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਪੰਜਾਬ ਸਰਕਾਰ ਇਨ੍ਹਾਂ ਕਰਮਚਾਰੀਆਂ ਦੇ ਮਸਲਿਆਂ ਨੂੰ ਸੁਲਝਾਉਣ ਦੀ ਬਜਾਏ ਗ਼ਲਤ ਹਥਕੰਡੇ ਵਰਤ ਰਹੀ ਹੈ, ਜਿਸ ਕਾਰਨ ਮੁਲਾਜ਼ਮ ਵਰਗ ਤੇ ਆਮ ਲੋਕਾਂ ਵਿਚ ਸਰਕਾਰ ਵਿਰੁੱਧ ਭਾਰੀ ਰੋਸ ਫੈਲ ਚੁੱਕਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਹੰਕਾਰ ਛੱਡ ਕੇ ਸੰਘਰਸ਼ ਕਰ ਰਹੇ ਕਰਮਚਾਰੀਆਂ ਨਾਲ ਤੁਰੰਤ ਮੇਜ਼ ’ਤੇ ਬੈਠ ਕੇ ਗੱਲਬਾਤ ਕਰੇ ਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰੇ।
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਬਣਿਆ ਵਿਦਿਆਰਥੀਆਂ ਦਾ ਸਹਾਰਾ-ਲਵਲੀ ਅਗਲੀ ਖ਼ਬਰ ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਦਸਮੀਂ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।